ਪੰਜਾਬ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਕੌਮੀ ਮਾਰਗ ਬਿਊਰੋ/ ਰਣਜੀਤ ਸਿੰਘ ਖਾਲਸਾ | October 15, 2026 07:22 PM


ਲੁਧਿਆਣਾ- ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਕੇਵਲ ਇੱਕ ਚੰਗੇ ਪ੍ਰਚਾਰਕ ਹੀ ਨਹੀਂ ਸਨ ਬਲਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀ ਹੋਈ ਗੁਰਸਿੱਖ ਸ਼ਖਸ਼ੀਅਤ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮਕੱੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ ) ਚੈਰੀਟੇਬਲ ਟਰੱਸਟ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਰੰਭ ਹੋਏ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੀ ਆਰੰਭਤਾ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉੱਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਜੀ ਵੱਲੋ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੰਜਮਪ੍ਰੀਤ ਸਿੰਘ (ਪੋਤਰਾ ਪੰਥ ਰਤਨ ਭਾਈ ਜਸਬੀਰ ਸਿੰਘ)ਦੇ ਸ਼ਬਦੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ ) ਸ.ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ(ਸਪੁੱਤਰ ਭਾਈ ਜਸਬੀਰ ਸਿੰਘ ਖਾਲਸਾ ), ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕੁਲਾਰ
ਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸਾਂਝੇ ਤੌਰ ਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਸੇਵਾ ਸ.ਤਜਿੰਦਰਪਾਲ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਈ।ਗੁਰਮਤਿ ਸਮਾਗਮ ਅੰਦਰ ਜਗਜੀਤ ਸਿੰਘ ਖਾਲਸਾ, ਤੇਜਿੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ (32 ਸੈਕਟਰ) ਸਰਬਜੀਤ ਸਿੰਘ ਛਾਪਾ, ਗੁਰਚਰਨ ਸਿੰਘ ਦੂਆ, ਅਮਰਜੀਤ ਸਿੰਘ ਤਲਵਾਰ ਸੋਪ ਵਾਲੇ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ( ਮਨੀ ਜਿਊਲਰਜ਼), ਗੁਰਦੀਪ ਸਿੰਘ ਡੀਮਾਰਟੇ, ਐਨ. ਐਸ ਕਥੂਰੀਆਂ, ਤਜਿੰਦਰਪਾਲ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਨੀ, ਇੰਦਰਬੀਰ ਸਿੰਘ ਬੱਤਰਾ ਹਰਮੀਤ ਸਿੰਘ ਡੰਗ, ਪਰਮਜੀਤ ਸਿੰਘ ਸੇਠੀ , ਰਜਿੰਦਰਪਾਲ ਸਿੰਘ, ਗੁਰਮੁੱਖ ਸਿੰਘ, ਇੰਦਰਜੀਤ ਸਿੰਘ ਛਾਬੜਾ, ਅਮਰਜੀਤ ਸਿੰਘ ਟੈਕਸਲਾ, ਰਣਜੀਤ ਸਿੰਘ ਖਾਲਸਾ, ਜੋਗਿੰਦਰ ਸਿੰਘ ਸਲੂਜਾ, ਮਨਜੋਤ ਸਿੰਘ ਪਾਹਵਾ, ਅਵਤਾਰ ਸਿੰਘ ਬੀ. ਕੇ, ਵਿਸ਼ੇਸ਼ ਤੌਰ ਤੇ ਹਾਜਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਰਾਜਨੀਤਿਕ ਪ੍ਰਵਾਨਗੀ ਰੱਦ ਕਰਨ 'ਤੇ ਹਾਈ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ, ਕਈ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਫਿਰੌਤੀਆਂ, ਗੋਲੀਆਂ ਅਤੇ ਗੈਂਗਸਟਰਾਂ ਦਾ ਖ਼ੌਫ਼, ਆਪ ਸਰਕਾਰ ਦੇ ਰਾਜ ਵਿੱਚ ਕੋਈ ਵੀ ਸੁਰੱਖਿਅਤ ਨਹੀਂ: ਪਰਗਟ ਸਿੰਘ

ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਮੋਹਾਲੀ ਵਿਚ ਸ਼ਾਂਤਮਈ ਬੰਦ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ

ਲੁਧਿਆਣਾ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਰਿਪੋਰਟਾਂ ਤੋਂ ਭੜਕੀ ਹਰਸਿਮਰਤ ਕੌਰ ਬਾਦਲ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ