ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਮੋਹਾਲੀ ਵਿਚ ਸ਼ਾਂਤਮਈ ਬੰਦ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਕੌਮੀ ਮਾਰਗ ਬਿਊਰੋ | October 15, 2026 07:44 PM

ਮੋਹਾਲੀ-ਪੰਜਾਬ ਵਿਚ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਸੰਘਰਸ਼ ਕਰਨ ਵਾਲੇ ਨਿਸ਼ਕਾਮ ਕਾਰਕੁੰਨ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅਤੇ ਬੇਰੋਕ ਵਧ ਰਹੇ ਨਸ਼ਿਆਂ ਦੇ ਪਸਾਰ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਦਫਤਰ ਸਕੱਤਰ ਪੁਆਧ ਜ਼ੋਨ ਸ਼ਿਵਚਰਨ ਸਿੰਘ ਭੰਗੂ, ਭਾਈ ਜਤਿਨ ਸਿੰਘ ਤਰਨਾ ਦਲ, ਯੂਥ ਆਗੂ ਦੀਪ ਲੰਡੀ ਜੀਪ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਰ ਕਾਰਕੁਨਾਂ ਵਲੋਂ ਮੋਹਾਲੀ ਵਿਖੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬੰਦ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਇਕਜੁੱਟ ਹੋਣ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਖ਼ਾਲਸਾ ਵਹੀਰ ਰਾਹੀਂ ਪੰਜਾਬ ਦੀ ਧਰਤੀ ਉੱਤੇ ਨੌਜਵਾਨੀ ਵਲੋਂ ਆਰੰਭੀ ਨਸ਼ਿਆਂ ਵਿਰੁੱਧ ਜੰਗ ਅਤੇ ਅਨੰਦਪੁਰ ਵਾਪਸੀ ਲਹਿਰ ਦੇ ਪਹਿਲੇ ਸ਼ਹੀਦ ਵਜੋਂ ਯਾਦ ਕੀਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਲੜਾਈ ਨੂੰ ਸਿਰਫ਼ ਕਿਸੇ ਇਕ ਧਿਰ ਜਾਂ ਜਥੇਬੰਦੀ ਦਾ ਮਸਲਾ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਪੰਜਾਬ ਦੀ ਹੋਂਦ, ਨੌਜਵਾਨੀ ਦੇ ਭਵਿੱਖ ਅਤੇ ਸਮਾਜ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਮੁੱਦਾ ਮੰਨਿਆ ਜਾਵੇ। ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਲੋਕਾਂ ਨੂੰ ਲਾਮਬੰਦ ਕਰਦਿਆਂ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਉਠਾਉਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਰਕਰਾਂ ਤੋਂ ਇਲਾਵਾ ਆਮ ਨੌਜਵਾਨ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਰਾਜਨੀਤਿਕ ਪ੍ਰਵਾਨਗੀ ਰੱਦ ਕਰਨ 'ਤੇ ਹਾਈ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ, ਕਈ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਫਿਰੌਤੀਆਂ, ਗੋਲੀਆਂ ਅਤੇ ਗੈਂਗਸਟਰਾਂ ਦਾ ਖ਼ੌਫ਼, ਆਪ ਸਰਕਾਰ ਦੇ ਰਾਜ ਵਿੱਚ ਕੋਈ ਵੀ ਸੁਰੱਖਿਅਤ ਨਹੀਂ: ਪਰਗਟ ਸਿੰਘ

ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ

ਲੁਧਿਆਣਾ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਰਿਪੋਰਟਾਂ ਤੋਂ ਭੜਕੀ ਹਰਸਿਮਰਤ ਕੌਰ ਬਾਦਲ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ