ਨੈਸ਼ਨਲ

12, 13 ਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋਣਗੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 16, 2026 07:32 PM

ਨਵੀਂ ਦਿੱਲੀ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ 12, 13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਅਖੰਡ ਕੀਰਤਨੀ ਜੱਥੇ ਵੱਲੋਂ ਦੇਵ ਨਗਰ ਵਿਖੇ ਸਾਲਾਨਾ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੂਰਾ ਸਾਲ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਗਏ ਹਨ। ਹੁਣ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮਾਂ ਦੀ ਲੜੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਸ੍ਰੀ ਸਹਿਜ ਪਾਠਾਂ ਦੀ ਲੜੀ ਵੀ ਆਰੰਭ ਹੋ ਚੁੱਕੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਹੜੇ ਸ਼ਰਧਾਲੂ ਅਜੇ ਤੱਕ ਇਸ ਲੜੀ ਦਾ ਹਿੱਸਾ ਨਹੀਂ ਬਣੇ, ਉਹ ਬਿਨਾਂ ਦੇਰੀ ਇਸ ਨਾਲ ਜੁੜਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸ਼ਹੀਦੀ ਵਰ੍ਹੇ ਦੇ ਸਮਾਗਮਾਂ ਦੀ ਸ਼ੁਰੂਆਤ ਲਾਲ ਕਿਲ੍ਹੇ ਤੋਂ ਹੋਈ ਸੀ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਇਹ ਇਤਿਹਾਸਕ ਮੌਕਾ ਪੂਰੀ ਦੁਨੀਆ ਨੇ ਵੇਖਿਆ। ਇਸੇ ਤਰ੍ਹਾਂ ਸਮਾਪਤੀ ਸਮਾਗਮ ਵੀ ਵਿਸ਼ਾਲ ਪੱਧਰ ’ਤੇ ਕਰਵਾਏ ਜਾਣਗੇ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਅਖੰਡ ਕੀਰਤਨੀ ਜੱਥੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੱਥੇ ਵੱਲੋਂ ਹਰ ਸਾਲ ਵੱਡੇ ਪੱਧਰ ’ਤੇ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਅਤੇ ਗੁਰਬਾਣੀ ਨਾਲ ਜੋੜਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ।

Have something to say? Post your comment

 
 
 
 

ਨੈਸ਼ਨਲ

ਸਰਦਾਰ ਕੁਲਵਿੰਦਰ ਸਿੰਘ ਦੇ ਹੱਕ 'ਚ ਉਠੀ ਲਲਕਾਰ, ਦਿੱਲੀ ਕਮੇਟੀ ਪ੍ਰਬੰਧ 'ਚ ਤਬਦੀਲੀ ਦਾ ਵੱਜਿਆ ਬਿਗਲ

ਗਿਆਨੇਸ਼ ਕੁਮਾਰ ਨੂੰ ਬਚਾਉਣ ਵਿੱਚ ਸਰਕਾਰ ਨੇ ਪੂਰਾ ਤੰਤਰ ਲਾਇਆ ਸੀ ਈ ਸੀ ਇੰਨੇ ਮਹੱਤਵਪੂਰਨ ਕਿਉਂ ?-ਅਭੀਜੀਤ ਦੀਪਕੈ

ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ- ਬੀਬੀ ਰਣਜੀਤ ਕੌਰ

ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ

ਸੀਜੇਪੀ ਦੇ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਤਿਹਾੜ ਜੇਲ੍ਹ ਵਿੱਚ - ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

ਦਲ ਖ਼ਾਲਸਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ

ਬੰਗਲਾ ਸਾਹਿਬ ਰੋਸ ਮੁਜ਼ਾਹਰੇ ’ਚ ‘ਆਪ’ ਆਗੂਆਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ: ਕਾਲਕਾ-ਕਾਹਲੋਂ

ਮਰਿਆਦਾ ਦਰਬਾਰ ਹਾਲ ਦੀਆਂ ਪੌੜੀਆਂ ਤੋਂ ਸ਼ੁਰੂ ਨਹੀਂ ਹੁੰਦੀ, ਸਗੋਂ ਪੂਰਾ ਗੁਰਦੁਆਰਾ ਕੰਪਲੈਕਸ ਪਵਿੱਤਰ ਹੈ- ਸ਼੍ਰੋਮਣੀ ਅਕਾਲੀ ਦਲ