ਪੰਜਾਬ

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | October 16, 2026 07:34 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਨਰਾਇਣਗੜ੍ਹ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਕਾਲਜ ਦੇ ਛੇਵੇਂ ਅਤੇ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ “ਆਵਾਜ਼ ਤੋਂ ਕਾਰਵਾਈ ਤੱਕ: ਨਰਸਾਂ ਦੀ ਭੂਮਿਕਾ” ਸੀ, ਜਿਸ ਰਾਹੀਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ, ਹਮਦਰਦੀ ਦੀ ਭਾਵਨਾ ਪੈਦਾ ਕਰਨ ਅਤੇ ਮਾਨਸਿਕ ਸਿਹਤ ਨਾਲ ਜੁੜੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦੀ ਮਹੱਤਤਾ ਉਜਾਗਰ ਕੀਤੀ ਗਈ।

ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਉਕਤ ਵਿਸ਼ੇ ਨੂੰ ਦਰਸਾਉਂਦੇ ਹੋਏ ਆਪਣੇ ਹੱਥਾਂ ਨਾਲ ਤਿਆਰ ਕੀਤੇ ਸੁੰਦਰ ਪੋਸਟਰ ਪੇਸ਼ ਕੀਤੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਰਾਹੀਂ ਮਾਨਸਿਕ ਸਿਹਤ ਨਾਲ ਜੁੜੀਆਂ ਚੁਣੌਤੀਆਂ ਨੂੰ ਸਮਝਣ ਅਤੇ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਹਮਦਰਦੀ ਤੇ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਮਾਨਸਿਕ ਸਿਹਤ ਸਬੰਧੀ ਗੱਲਬਾਤ ਕਰਨ ਦੇ ਨਾਲ—ਨਾਲ ਬਿਨ੍ਹਾਂ ਕਿਸੇ ਭੇਦਭਾਵ ਜਾਂ ਨਿਰਣਾ ਕੀਤੇ ਇਕ ਸਹਿਯੋਗੀ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ’ਚ ਐੱਸ. ਐੱਮ .ਓ. ਡਾ. ਜਸ਼ਨਜੋਤ ਕੌਰ, ਮੈਡੀਕਲ ਅਫ਼ਸਰ ਡਾ. ਮਨਜੋਤ ਕੌਰ, ਨਰਸਿੰਗ ਸਿਸਟਰ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸਿਹਤ ਕੇਂਦਰ ਦੇ ਹੋਰ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ।ਇਸ ਸਮਾਗਮ ਰਾਹੀਂ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ, ਲੋੜ ਪੈਣ ’ਤੇ ਮਦਦ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਚਿੰਤਾਵਾਂ ਨੂੰ ਸਾਰਥਿਕ ਕਾਰਵਾਈ ’ਚ ਬਦਲਣ ਲਈ ਨਰਸਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਦੌਰਾਨ ਇਹ ਸੁਨੇਹਾ ਵੀ ਦਿੱਤਾ ਗਿਆ ਕਿ ਮਾਨਸਿਕ ਸਿਹਤ ਸਮੁੱਚੀ ਸਿਹਤ ਦਾ ਅਟੁੱਟ ਹਿੱਸਾ ਹੈ ਅਤੇ ਇਸ ਨੂੰ ਸਰੀਰਕ ਸਿਹਤ ਵਾਂਗ ਹੀ ਧਿਆਨ, ਦੇਖਭਾਲ ਅਤੇ ਸਮਝਦਾਰੀ ਨਾਲ ਮਹੱਤਤਾ ਦਿੱਤੀ ਜਾਣੀ ਚਾਹੀਦੀ ਹੈ।

 

Have something to say? Post your comment

 
 
 
 

ਪੰਜਾਬ

ਸਰਕਾਰਾਂ ਇਕ ਦੂਜੇ 'ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ - ਗਿਆਨੀ ਹਰਪ੍ਰੀਤ ਸਿੰਘ

ਅਖੰਡ ਕੀਰਤਨੀ ਜੱਥੇ ਵਲੋਂ ਭਾਈ ਝੋਟੇ ਦੇ ਪਰਿਵਾਰ ਲਈ ਮਦਦ ਦਾ ਐਲਾਨ, ਸਰਕਾਰਾਂ ’ਤੇ ਵਰ੍ਹਿਆ ਰੋਹ

ਝੋਟਾ ਕਤਲ ਕਾਂਡ: ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿੱਚ ਪਰਿਵਾਰ ਨਾਲ ਮੁਲਾਕਾਤ ਕੀਤੀ, ਕਾਂਗਰਸ ਅਤੇ ਭਾਜਪਾ ਨੇ ਵੀ ਭਗਵੰਤ ਮਾਨ 'ਤੇ ਹਮਲਾ ਕੀਤਾ

ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਦੀ ਇਜਾਜ਼ਤ ਦੇ ਦਿੱਤੀ, ਕੇਂਦਰ ਦੀ ਰਾਜਨੀਤਿਕ ਮਨਜ਼ੂਰੀ ਰੱਦ ਹੋਣ ਤੋਂ ਬਾਅਦ ਰਾਹਤ

ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਵਿੱਚ ਦੇਰੀ, ਪਰਿਵਾਰ ਅਤੇ ਪ੍ਰਸ਼ਾਸਨ ਸਹਿਮਤੀ 'ਤੇ ਨਹੀਂ ਪਹੁੰਚ ਸਕੇ, ਮਾਨਸਾ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਇੱਕ ਹੋਰ ਨਸ਼ਾ ਵਿਰੋਧੀ ਕਾਰਕੁਨ ਦਾ ਕਤਲ, ਨਿਤਿਨ ਨਵੀਨ ਨੇ ਕਾਰਵਾਈ ਦੀ ਮੰਗ ਕੀਤੀ

ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਰਾਜਨੀਤਿਕ ਪ੍ਰਵਾਨਗੀ ਰੱਦ ਕਰਨ 'ਤੇ ਹਾਈ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ