ਪੰਜਾਬ

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ, ਵਿਧਾਇਕ ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 16, 2026 09:01 PM


ਸ੍ਰੀ ਅੰਮ੍ਰਿਤਸਰ-ਬੀਤੇ ਦਿਨੀਂ ਮਿਤੀ 12 ਅਕਤੂਬਰ 2026 ਨੂੰ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਝੂਠੇ ਬਿਆਨ ਦਿੱਤੇ ਅਤੇ ਸਿੱਖ ਸੰਸਥਾਵਾਂ ਤੇ ਸਤਿਕਾਰਤ ਸਿੱਖ ਸਖ਼ਸ਼ੀਅਤਾਂ ਪ੍ਰਤੀ ਅਤਿ ਅਪਮਾਨਜਨਕ ਸ਼ਬਦਾਵਲੀ ਵਰਤੀ। ਇਸ ਦੇ ਮੱਦੇਨਜ਼ਰ ਅੱਜ ਮਿਤੀ 16 ਅਕਤੂਬਰ 2026 ਨੂੰ ਪੰਜਾਬ ਦੇ ਕੁਝ ਵਿਧਾਇਕ ਅਤੇ ਆਪ ਦੇ ਕੁਝ ਸਿਆਸਤਦਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਕੱਤਰੇਤ ਵਿਖੇ ਪੇਸ਼ ਹੋਏ। ਆਪ ਵਿਧਾਇਕਾਂ ਨੇ ਆਪਣੀ ਗਲਤੀ ਮੰਨੀ ਕਿ ਜਥੇਦਾਰ ਸਾਹਿਬ ਵੱਲੋਂ ਹੋਏ ਆਦੇਸ਼ ਦੇ ਬਾਵਜੂਦ ਵੀ ਉਨ੍ਹਾਂ ਨੇ 12 ਅਕਤੂਬਰ ਨੂੰ ਬਾਹਰ ਮੀਡੀਆ ਵਿੱਚ ਜਾ ਕੇ ਇਸ ਗੱਲ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਸਥਿਤੀ ਸਪੱਸ਼ਟ ਕੀਤੀ ਕਿ ਉਨ੍ਹਾਂ ਨਾਲ ਜਾਤ-ਪਾਤ ਅਧਾਰਤ ਕੋਈ ਵਿਤਕਰਾ ਨਹੀਂ ਹੋਇਆ ਤੇ ਗਿਆਸਪੁਰਾ ਨੇ ਗਲਤ ਟਿੱਪਣੀਆਂ ਕੀਤੀਆਂ ਹਨ। ਅੱਜ ਹਾਜ਼ਰ ਹੋਏ ਵਿਧਾਇਕਾਂ ਨੇ ਗੁਰੂ ਸਾਹਿਬ ਪਾਸੋਂ ਖਿਮਾ ਜਾਚਨਾ ਕੀਤੀ ਅਤੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਤੋਂ ਕਿਸੇ ਨੂੰ ਜਾਤ-ਪਾਤ, ਨਸਲ ਭੇਦ, ਰੰਗ ਭੇਦ ਦੇ ਅਧਾਰ ਉੱਤੇ ਕਦੇ ਵੀ ਨਹੀਂ ਰੋਕਿਆ ਗਿਆ। ਆਪ ਵਿਧਾਇਕਾਂ ਤੇ ਸਿਆਸਤਦਾਨਾਂ ਨੇ ਕਿਹਾ ਕਿ ਗਿਆਸਪੁਰਾ ਵੱਲੋਂ ਕੀਤੀ ਟਿੱਪਣੀ ਨਾਲ ਉਹ ਸਹਿਮਤ ਨਹੀਂ ਹਨ ਅਤੇ ਇਹ ਉਸ ਦੇ ਨਿੱਜੀ ਵਿਚਾਰ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀ ਆਪ ਵਿਧਾਇਕਾਂ ਅਤੇ ਸਿਆਸਤਦਾਨਾਂ ਨੂੰ ਹਦਾਇਤ ਕੀਤੀ ਕਿ ਉਹ ਬਾਹਰ ਜਾ ਕੇ ਮੀਡੀਆ ਵਿੱਚ ਗਿਆਸਪੁਰਾ ਨਾਲ ਸਬੰਧਤ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਥਿਤੀ ਸਪੱਸ਼ਟ ਕਰਨ।

Have something to say? Post your comment

 
 
 
 

ਪੰਜਾਬ

ਅਮਿਤ ਸ਼ਾਹ ਨੂੰ ਪੰਜਾਬ 'ਤੇ ਨਸ਼ਿਆਂ ਦਾ ਦੋਸ਼ ਲਾਉਣ ਤੋਂ ਪਹਿਲਾਂ ਆਪਣੀਆਂ ਸਰਕਾਰਾਂ ਦਾ ਰਿਕਾਰਡ ਦੇਖਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ- ਬਰਾੜ

ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਨੂੰ ਗੁਰਮਤਿ ਦੀ ਸੋਝੀ ਨਹੀਂ , ਉਸ ਦੇ ਪ੍ਰਚਾਰ ਤੇ ਰੋਕ ਲਾਈ ਜਾਂਦੀ ਹੈ -ਸ੍ਰੀ ਅਕਾਲ ਤਖਤ ਸਾਹਿਬ

ਸ੍ਰੀ ਅਕਾਲ ਤਖਤ ਸਾਹਿਬ ਵਲੋ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ  ਤਨਖਾਹੀਆ ਕਰਾਰ

ਭਾਈ ਪਰਵਿੰਦਰ ਸਿੰਘ ਝੋਟਾ ਕੌਮ ਦਾ ਸ਼ਹੀਦ – ਜਥੇਦਾਰ ਗੜਗੱਜ

ਸਰਕਾਰਾਂ ਇਕ ਦੂਜੇ 'ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ - ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ

ਅਖੰਡ ਕੀਰਤਨੀ ਜੱਥੇ ਵਲੋਂ ਭਾਈ ਝੋਟੇ ਦੇ ਪਰਿਵਾਰ ਲਈ ਮਦਦ ਦਾ ਐਲਾਨ, ਸਰਕਾਰਾਂ ’ਤੇ ਵਰ੍ਹਿਆ ਰੋਹ

ਝੋਟਾ ਕਤਲ ਕਾਂਡ: ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿੱਚ ਪਰਿਵਾਰ ਨਾਲ ਮੁਲਾਕਾਤ ਕੀਤੀ, ਕਾਂਗਰਸ ਅਤੇ ਭਾਜਪਾ ਨੇ ਵੀ ਭਗਵੰਤ ਮਾਨ 'ਤੇ ਹਮਲਾ ਕੀਤਾ