ਪੰਜਾਬ

ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ- ਬਰਾੜ

ਕੌਮੀ ਮਾਰਗ ਬਿਊਰੋ | October 16, 2026 09:21 PM

ਮੌਹਾਲੀ- ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ ਹੈ।

ਸਰਦਾਰ ਬਰਾੜ ਨੇ ਕਿਹਾ ਕਿ ਸਰਦਾਰ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਮਿਸਲ ਸਤਲੁਜ ਪਾਰਟੀ ਨੇ ਪੂਰੀ ਸਰਗਰਮੀ ਅਤੇ ਦ੍ਰਿੜ੍ਹਤਾ ਨਾਲ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰੀ ਵਿਵਸਥਾ ਵਿੱਚ ਨਾਗਰਿਕਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ, ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ।

ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਇੱਕ ਗੰਭੀਰ ਘਟਨਾ ਦੇ ਵਿਰੋਧ ਵਿੱਚ ਆਪਣੀ ਆਵਾਜ਼ ਉਠਾਉਣ ਵਾਲੀ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕਰ ਦੇਣਾ ਲੋਕਤੰਤਰੀ ਮਾਹੌਲ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅੱਜ ਲੋਕਾਂ ਤੱਕ ਆਪਣੇ ਵਿਚਾਰ ਪਹੁੰਚਾਉਣ ਅਤੇ ਜਨਤਕ ਮੁੱਦਿਆਂ ’ਤੇ ਜਾਗਰੂਕਤਾ ਪੈਦਾ ਕਰਨ ਦਾ ਇੱਕ ਅਹਿਮ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਧਿਅਮਾਂ ’ਤੇ ਰੋਕ ਲਗਾਉਣ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦਾ ਪ੍ਰਭਾਵ ਪੈਂਦਾ ਹੈ।

ਸਰਦਾਰ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਵਿਚਾਰਾਂ ਪ੍ਰਤੀ ਸਹਿਣਸ਼ੀਲਤਾ ਦਿਖਾਉਂਦਿਆਂ ਲੋਕਤੰਤਰੀ ਅਧਿਕਾਰਾਂ ਦਾ ਸਤਿਕਾਰ ਕਰੇ ਅਤੇ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਤੁਰੰਤ ਬਹਾਲ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਪੰਜਾਬ ਦੇ ਭਖਦੇ ਮਸਲਿਆਂ ਲਈ ਆਵਾਜ਼ ਉਠਾਉਣਾ ਕਿਸੇ ਵੀ ਜਮਹੂਰੀ ਜਥੇਬੰਦੀ ਦਾ ਅਹਿਮ ਫ਼ਰਜ਼ ਹੈ ਅਤੇ ਅਜਿਹੀ ਆਵਾਜ਼ ਨੂੰ ਰੋਕਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤਯੋਗ ਨਹੀਂ ਹੈ।

Have something to say? Post your comment

 
 
 
 

ਪੰਜਾਬ

ਅਮਿਤ ਸ਼ਾਹ ਨੂੰ ਪੰਜਾਬ 'ਤੇ ਨਸ਼ਿਆਂ ਦਾ ਦੋਸ਼ ਲਾਉਣ ਤੋਂ ਪਹਿਲਾਂ ਆਪਣੀਆਂ ਸਰਕਾਰਾਂ ਦਾ ਰਿਕਾਰਡ ਦੇਖਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਨੂੰ ਗੁਰਮਤਿ ਦੀ ਸੋਝੀ ਨਹੀਂ , ਉਸ ਦੇ ਪ੍ਰਚਾਰ ਤੇ ਰੋਕ ਲਾਈ ਜਾਂਦੀ ਹੈ -ਸ੍ਰੀ ਅਕਾਲ ਤਖਤ ਸਾਹਿਬ

ਸ੍ਰੀ ਅਕਾਲ ਤਖਤ ਸਾਹਿਬ ਵਲੋ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ  ਤਨਖਾਹੀਆ ਕਰਾਰ

ਭਾਈ ਪਰਵਿੰਦਰ ਸਿੰਘ ਝੋਟਾ ਕੌਮ ਦਾ ਸ਼ਹੀਦ – ਜਥੇਦਾਰ ਗੜਗੱਜ

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ, ਵਿਧਾਇਕ ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

ਸਰਕਾਰਾਂ ਇਕ ਦੂਜੇ 'ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ - ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ

ਅਖੰਡ ਕੀਰਤਨੀ ਜੱਥੇ ਵਲੋਂ ਭਾਈ ਝੋਟੇ ਦੇ ਪਰਿਵਾਰ ਲਈ ਮਦਦ ਦਾ ਐਲਾਨ, ਸਰਕਾਰਾਂ ’ਤੇ ਵਰ੍ਹਿਆ ਰੋਹ

ਝੋਟਾ ਕਤਲ ਕਾਂਡ: ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿੱਚ ਪਰਿਵਾਰ ਨਾਲ ਮੁਲਾਕਾਤ ਕੀਤੀ, ਕਾਂਗਰਸ ਅਤੇ ਭਾਜਪਾ ਨੇ ਵੀ ਭਗਵੰਤ ਮਾਨ 'ਤੇ ਹਮਲਾ ਕੀਤਾ