ਨੈਸ਼ਨਲ

ਨਸ਼ੇ ਦੇ ਖ਼ਿਲਾਫ਼ ਜੰਗ ਜਾਂ ਸਿਰਫ਼ ਛੋਟੀਆਂ ਮੱਛੀਆਂ 'ਤੇ ਕਾਰਵਾਈ..? ਵੱਡੇ ਸਪਲਾਈ ਹੱਬਾਂ ਤੱਕ ਕਦੋਂ ਪਹੁੰਚੇਗੀ ਪੰਜਾਬ ਸਰਕਾਰ ਦੀ ਜਾਂਚ: ਰਤਿੰਦਰ ਸਿੰਘ ਇੰਦੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 17, 2026 07:20 PM

ਨਵੀਂ ਦਿੱਲੀ-ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਰਮਿਆਨ ਸਪਲਾਈ ਚੇਨ ਦੀਆਂ ਉੱਪਰਲੀਆਂ ਕੜੀਆਂ ਨੂੰ ਲੈ ਕੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵਾਕਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੰਭੀਰ ਹੈ ਤਾਂ ਕਾਰਵਾਈ ਸਿਰਫ਼ ਗਲੀ-ਮੁਹੱਲਿਆਂ ਵਿੱਚ ਨਸ਼ਾ ਵੇਚਣ ਵਾਲੇ ਛੋਟੇ ਪੈਡਲਰਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਭਾਈ ਰਤਿੰਦਰ ਸਿੰਘ ਇੰਦੌਰ ਅਨੁਸਾਰ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਅਤੇ ਗੋਲੀਆਂ ਆਖ਼ਿਰ ਕਿਸ ਸਪਲਾਈ ਨੈੱਟਵਰਕ ਰਾਹੀਂ ਬਾਜ਼ਾਰ ਤੱਕ ਪਹੁੰਚ ਰਹੀਆਂ ਹਨ, ਇਸ ਦੀ ਡੂੰਘਾਈ ਨਾਲ ਜਾਂਚ ਕਰਨਾ ਸਰਕਾਰ ਅਤੇ ਜਾਂਚ ਏਜੰਸੀਆਂ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਟਰਾਂਸਪੋਰਟ ਅਤੇ ਲੌਜਿਸਟਿਕਸ ਨੈੱਟਵਰਕ ਦੀ ਕਾਨੂੰਨ ਅਨੁਸਾਰ ਸਖ਼ਤ ਨਿਗਰਾਨੀ ਜ਼ਰੂਰੀ ਹੈ। ਵੱਡੀ ਮਾਤਰਾ ਵਿੱਚ ਆਉਣ-ਜਾਣ ਵਾਲੇ ਮਾਲ ਦੇ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ, ਲੋੜੀਂਦੇ ਦਸਤਾਵੇਜ਼ ਅਤੇ ਕਸਟਡੀ ਰਿਕਾਰਡ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਮੈਡੀਕਲ ਸਟੋਰ ਜਾਂ ਡਿਸਟ੍ਰੀਬਿਊਟਰ ਵੱਲੋਂ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਜਾਂ ਵੰਡ ਸਾਬਤ ਹੁੰਦੀ ਹੈ ਤਾਂ ਸਬੰਧਤ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਹੋਵੇ। ਪਰ ਇਸ ਤੋਂ ਵੀ ਵੱਡਾ ਸਵਾਲ ਇਹ ਹੈ ਕਿ ਜੇ ਕਿਸੇ ਦੁਕਾਨ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਜਾਂ ਕੈਪਸੂਲ ਮਿਲਦੇ ਹਨ ਤਾਂ ਉਨ੍ਹਾਂ ਦੀ ਸਪਲਾਈ ਕਰਨ ਵਾਲਾ ਥੋਕ ਨੈੱਟਵਰਕ ਕਿੱਥੇ ਹੈ ਅਤੇ ਉਸ ਤੱਕ ਜਾਂਚ ਕਿਉਂ ਨਹੀਂ ਪਹੁੰਚਦੀ? ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਵਿਰੁੱਧ ਕਾਰਵਾਈ ਨੂੰ ਸਿਰਫ਼ ਅੰਕੜਿਆਂ ਅਤੇ ਛੋਟੀਆਂ ਗ੍ਰਿਫ਼ਤਾਰੀਆਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੂਰੀ ਸਪਲਾਈ ਚੇਨ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੱਡੇ ਵੇਅਰਹਾਊਸਾਂ, ਡਿਸਟ੍ਰੀਬਿਊਸ਼ਨ ਕੇਂਦਰਾਂ, ਸ਼ੱਕੀ ਥੋਕ ਸਪਲਾਇਰਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਰਾਹੀਂ ਹੀ ਇਹ ਪਤਾ ਲੱਗ ਸਕਦਾ ਹੈ ਕਿ ਨਸ਼ੇ ਦੀਆਂ ਵੱਡੀਆਂ ਖੇਪਾਂ ਦੇ ਪਿੱਛੇ ਕਿਹੜਾ ਨੈੱਟਵਰਕ ਕੰਮ ਕਰ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਜੇ ਨਸ਼ੇ ਦੀ ਸਪਲਾਈ ਚੇਨ ਤੋੜਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਤਾਂ ਫਿਰ ਵੱਡੇ ਸਪਲਾਈ ਹੱਬਾਂ ਤੱਕ ਕਾਰਵਾਈ ਕਦੋਂ ਪਹੁੰਚੇਗੀ? ਪੰਜਾਬ ਦੇ ਲੋਕਾਂ ਨੂੰ ਹੁਣ ਸਿਰਫ਼ ਦਾਅਵੇ ਨਹੀਂ, ਸਗੋਂ ਨਸ਼ੇ ਦੀਆਂ ਜੜ੍ਹਾਂ ਤੱਕ ਪਹੁੰਚਣ ਵਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਚਾਹੀਦੀ ਹੈ।

Have something to say? Post your comment

 
 
 
 

ਨੈਸ਼ਨਲ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਾਣੀ ਬਾਗ ਦਾ 23ਵਾਂ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

ਐਸਆਈਆਰ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਕੂਚ 23 ਅਕਤੂਬਰ ਨੂੰ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਅਕਾਲੀ ਸਰਕਾਰ ਬਣਦਿਆਂ ਹੀ ਬਿਨਾਂ ਸ਼ਰਤ ਰਿਹਾਅ ਹੋਣਗੇ ਬੰਦੀ ਸਿੰਘ- ਪਰਮਜੀਤ ਸਿੰਘ ਸਰਨਾ

12, 13 ਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋਣਗੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ: ਕਾਲਕਾ, ਕਾਹਲੋਂ

ਸਰਦਾਰ ਕੁਲਵਿੰਦਰ ਸਿੰਘ ਦੇ ਹੱਕ 'ਚ ਉਠੀ ਲਲਕਾਰ, ਦਿੱਲੀ ਕਮੇਟੀ ਪ੍ਰਬੰਧ 'ਚ ਤਬਦੀਲੀ ਦਾ ਵੱਜਿਆ ਬਿਗਲ

ਗਿਆਨੇਸ਼ ਕੁਮਾਰ ਨੂੰ ਬਚਾਉਣ ਵਿੱਚ ਸਰਕਾਰ ਨੇ ਪੂਰਾ ਤੰਤਰ ਲਾਇਆ ਸੀ ਈ ਸੀ ਇੰਨੇ ਮਹੱਤਵਪੂਰਨ ਕਿਉਂ ?-ਅਭੀਜੀਤ ਦੀਪਕੈ

ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ- ਬੀਬੀ ਰਣਜੀਤ ਕੌਰ

ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ

ਸੀਜੇਪੀ ਦੇ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਤਿਹਾੜ ਜੇਲ੍ਹ ਵਿੱਚ - ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ