ਪੰਜਾਬ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਕੌਮੀ ਮਾਰਗ ਬਿਊਰੋ | October 17, 2026 07:37 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਸੰਗਰੂਰ ਵਿਖੇ ਹੋਈ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਲੀਕੀ ਗਈ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਲਈ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਸੂਬਾਈ ਕਾਰਜਕਾਰਨੀ ਦੇ ਫੈਸਲਿਆਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਭਾਜਪਾ ਨੇ ਸੂਬੇ ਨਾਲ ਜੁੜੇ ਮੁੱਖ ਮੁੱਦਿਆਂ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅਨੁਸਾਰ, ਇਨ੍ਹਾਂ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਦਿਆਂ ਪਾਰਟੀ ਵੱਲੋਂ ਲੋਕਾਂ ਨਾਲ ਸੰਪਰਕ ਵਧਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੂਬੇ ਦੇ ਭਵਿੱਖ ਨਾਲ ਸਬੰਧਤ ਆਪਣੇ ਵਿਚਾਰਾਂ ਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀਆਂ ਚਲਾਈਆਂ ਜਾਣਗੀਆਂ।

ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਅਨਿਲ ਸਰੀਨ ਨੇ ਦੱਸਿਆ ਕਿ ਅੱਜ ਤੋਂ (17 ਅਕਤੂਬਰ) ਤੋਂ 19 ਅਕਤੂਬਰ ਤੱਕ ਭਾਜਪਾ ਦੇ 36 ਜਥੇਬੰਦਕ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬੈਠਕਾਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਬਾਅਦ 22, 23 ਅਤੇ 24 ਅਕਤੂਬਰ ਨੂੰ ਮੰਡਲ ਪੱਧਰ ਦੀਆਂ ਬੈਠਕਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਸੂਬਾ ਕਾਰਜਕਾਰਨੀ ਵਿੱਚ ਹੋਈ ਵਿਚਾਰ-ਚਰਚਾ, ਪਾਸ ਕੀਤੇ ਮਤਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਗਈ ਰਣਨੀਤੀ ਬਾਰੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਜਾਣੂ ਕਰਵਾਉਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਪੱਧਰ ’ਤੇ ਤੈਅ ਕੀਤੇ ਗਏ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਿਲ੍ਹਾ, ਮੰਡਲ ਅਤੇ ਬੂਥ ਪੱਧਰ ਤੱਕ ਪਹੁੰਚਾਉਣ ਲਈ ਸੰਗਠਨ ਨੂੰ ਸਰਗਰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਬੈਠਕਾਂ ਰਾਹੀਂ ਵਰਕਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਲੋੜੀਂਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ

ਅਮਿਤ ਸ਼ਾਹ ਨੂੰ ਪੰਜਾਬ 'ਤੇ ਨਸ਼ਿਆਂ ਦਾ ਦੋਸ਼ ਲਾਉਣ ਤੋਂ ਪਹਿਲਾਂ ਆਪਣੀਆਂ ਸਰਕਾਰਾਂ ਦਾ ਰਿਕਾਰਡ ਦੇਖਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ- ਬਰਾੜ