ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ।ਇਹ ਜਾਣਕਾਰੀ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਦਿੱਤੀ।
ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ।'ਐਕਸ' 'ਤੇ ਇਕ ਪੋਸਟ 'ਚ ਬਿੱਟੂ ਨੇ ਕਿਹਾ ਕਿ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆਉਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਸਵਾਗਤ ਕਰਦਾ ਹੈ।
ਬਿੱਟੂ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ, ਸਾਨੂੰ ਆਪਣੇ ਨੌਜਵਾਨਾਂ ਅਤੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਿਰਣਾਇਕ ਕਾਰਵਾਈ, ਮਜ਼ਬੂਤ ਲੀਡਰਸ਼ਿਪ ਅਤੇ ਦ੍ਰਿੜ ਇਰਾਦੇ ਦੀ ਲੋੜ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਬਿੱਟੂ ਨੇ ਕਿਹਾ, 'ਪੰਜਾਬ 'ਚ 'ਆਪ' ਸਰਕਾਰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਹੁਤ ਪਹਿਲਾਂ ਹੀ ਆਪਣਾ ਫਤਵਾ ਗੁਆ ਚੁੱਕੀ ਹੈ।
ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਮਿਤ ਸ਼ਾਹ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ। ਬਿੱਟੂ ਨੇ ਲਿਖਿਆ, “ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਅਮਿਤ ਸ਼ਾਹ ਦਾ ਸਮਰਥਨ ਕਰਨ ਅਤੇ ਪੰਜਾਬ ਨੂੰ ਸਦਾ ਲਈ ਨਸ਼ਾ ਮੁਕਤ ਬਣਾਉਣ ਦੇ ਸਾਡੇ ਸਾਂਝੇ ਮਿਸ਼ਨ ਵਿੱਚ ਵਿਸ਼ਵਾਸ਼ ਰੱਖਣ। ਆਓ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਪੰਜਾਬ ਦੇ ਭਵਿੱਖ ਨੂੰ ਵਾਪਿਸ ਲਿਆਉਣ ਲਈ ਇੱਕਜੁੱਟ ਹੋਈਏ।
ਅਮਿਤ ਸ਼ਾਹ ਅਜਿਹੇ ਸਮੇਂ 'ਚ ਪੰਜਾਬ ਦਾ ਦੌਰਾ ਕਰ ਰਹੇ ਹਨ, ਜਦੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਸੂਬੇ ਦਾ ਦੌਰਾ ਕਰਨ ਦੀ ਸੰਭਾਵਨਾ ਹੈ। ਸੰਭਾਵਨਾਵਾਂ ਹਨ ਕਿ ਆਪਣੀ ਪੰਜਾਬ ਫੇਰੀ ਦੌਰਾਨ ਅਮਿਤ ਸ਼ਾਹ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕਰ ਸਕਦੇ ਹਨ।
ਇਹ ਵੀ ਸੰਭਾਵਨਾਵਾਂ ਹਨ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮਾਨਸਾ ਦਾ ਦੌਰਾ ਕਰ ਸਕਦੇ ਹਨ, ਜਿੱਥੇ ਹਾਲ ਹੀ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋ ਗਿਆ ਸੀ। ਉਹ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ। ਦੋ ਦਿਨ ਪਹਿਲਾਂ ਸ਼ਾਹ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਲੈ ਕੇ ਸੂਬਾ ਸਰਕਾਰ 'ਤੇ ਸਵਾਲ ਚੁੱਕੇ ਸਨ।
ਉਨ੍ਹਾਂ ਦਿੜ੍ਹਬਾ ਅਤੇ ਮਾਨਸਾ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਸੀ। 'ਚ ਪਰਵਿੰਦਰ ਦੇ ਪਿਤਾ ਨੇ 'ਆਪ' ਸਰਕਾਰ ਅਤੇ ਇਸ ਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ।
ਨਾਲ ਹੀ ਅਮਿਤ ਸ਼ਾਹ ਨੇ ਦੱਸਿਆ ਸੀ ਕਿ ਗ੍ਰਹਿ ਮੰਤਰਾਲਾ ਪੰਜਾਬ ਦੇ ਦਿੜ੍ਹਬਾ ਅਤੇ ਮਾਨਸਾ 'ਚ ਹੋਈਆਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।