ਪੰਜਾਬ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | October 18, 2026 07:38 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅੱਜ ਤੋਂ ਕਾਲੀ ਪੱਗ ਸਜਾਉਣੀ ਸ਼ੁਰੂ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਜ਼ਿਕਰਯੋਗ ਹੈ ਕਿ ਢਿੱਲੋਂ ਸ਼ਨੀਵਾਰ ਨੂੰ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਏ ਸਨ। ਉੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਨਾਲ ਰੋਸ ਪ੍ਰਗਟ ਕੀਤਾ ਜਾਵੇ। ਪਰਮਿੰਦਰ ਸਿੰਘ ਦੇ ਪਿਤਾ ਸਰਦਾਰ ਭੀਮ ਸਿੰਘ ਅਤੇ ਮੋਰਚੇ ਵਿੱਚ ਬੈਠੀ ਸੰਗਤ ਨੇ ਇਸ ਅਪੀਲ ਨੂੰ ਪ੍ਰਵਾਨ ਕਰ ਲਿਆ ਸੀ।

ਢਿੱਲੋਂ ਨੇ ਕਿਹਾ, “ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਜੋ ਹੋਇਆ, ਉਸ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜੋ ਨੌਜਵਾਨ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੜਾਈ ਲੜ ਰਿਹਾ ਸੀ, ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਸਿਰਫ਼ ਪਰਮਿੰਦਰ ਸਿੰਘ ਦਾ ਨਹੀਂ, ਸਗੋਂ ਪੰਜਾਬ ਦੀ ਕਾਨੂੰਨ-ਵਿਵਸਥਾ ਦਾ ਕਤਲ ਹੈ।” ਉਨ੍ਹਾਂ ਦੱਸਿਆ ਕਿ ਉਹ ਇੱਕ ਪਰਿਵਾਰਕ ਮੈਂਬਰ ਵਜੋਂ ਮੋਰਚੇ ਵਿੱਚ ਸ਼ਾਮਲ ਹੋਣ ਗਏ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਅੰਨ੍ਹੀ-ਬੋਲ਼ੀ ਸਰਕਾਰ ਵਿਰੁੱਧ ਕਾਲੇ ਪਹਿਰਾਵੇ ਤੇ ਝੰਡਿਆਂ ਨਾਲ ਵਿਰੋਧ ਦਰਜ ਕਰਵਾਉਣ ਦੀ ਬੇਨਤੀ ਕੀਤੀ ਸੀ। ਹੁਣ ਉਨ੍ਹਾਂ ਨੇ ਖ਼ੁਦ ਕਾਲੀ ਪੱਗ ਬੰਨ੍ਹਣੀ ਸ਼ੁਰੂ ਕੀਤੀ ਹੈ, ਜੋ ਇਨਸਾਫ਼ ਮਿਲਣ ਤੱਕ ਜਾਰੀ ਰਹੇਗੀ।

ਢਿੱਲੋਂ ਨੇ ਕਿਹਾ ਕਿ ਇਹ ਕਾਲੀ ਪੱਗ ਸਿਰਫ਼ ਕੱਪੜਾ ਨਹੀਂ, ਸਗੋਂ ਸਰਕਾਰ ਦੀ ਨਾਕਾਮੀ ਵਿਰੁੱਧ ਰੋਸ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਪੀੜਤ ਪਰਿਵਾਰ ਦੀ ਆਵਾਜ਼ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ, ਸ਼ਾਂਤਮਈ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਜਾਰੀ ਰਹੇਗਾ। “ਭਾਜਪਾ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਪੱਧਰ ’ਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰੇਗੀ, ” ਉਨ੍ਹਾਂ ਕਿਹਾ।

ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨਸ਼ਾ ਬੰਦ ਕਰਨ ਦੀ ਥਾਂ ਨਸ਼ੇ ਵਿਰੁੱਧ ਉੱਠਣ ਵਾਲੀ ਆਵਾਜ਼ ਨੂੰ ਹੀ ਬੰਦ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲੇ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤਾ ਗਿਆ, ਫਿਰ ਪਰਮਿੰਦਰ ਸਿੰਘ ਝੋਟਾ ਦਾ ਕਤਲ ਹੋਇਆ, ਅਤੇ ਇਸ ਤੋਂ ਬਾਅਦ ਗੁਰਦਾਸਪੁਰ ਦੇ ਪਿੰਡ ਮਾੜੀ ਪੰਨਵਾਂ ਦੇ ਬਿਕਰਮਜੀਤ ਸਿੰਘ ਦਾ ਵੀ ਕਤਲ ਕਰ ਦਿੱਤਾ ਗਿਆ। ਢਿੱਲੋਂ ਨੇ ਕਿਹਾ ਕਿ ਸਰਕਾਰ ਨਸ਼ਾ ਰੋਕਣ ਅਤੇ ਪੰਜਾਬ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ, ਇਸ ਲਈ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।

Have something to say? Post your comment

 
 
 
 

ਪੰਜਾਬ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ