ਨੈਸ਼ਨਲ

‘ਨਿਊਯਾਰਕ ’ਚ ਗੂੰਜਿਆ ਝੋਟਾ’ ਦੀ ਸ਼ਹਾਦਤ ’ਤੇ ਪੰਜਾਬ ਦਾ ਦਰਦ, ਨਸ਼ਿਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 18, 2026 07:45 PM

ਨਵੀਂ ਦਿੱਲੀ - ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕੇ ਜਾਣ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਵਿੱਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਖੇ ਕੈਂਡਲ ਲਾਈਟ ਵਿਜਿਲ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਰਦਾਰ ਹਿੰਮਤ ਸਿੰਘ ਵਲੋਂ ਭੇਜੀ ਰਿਪੋਰਟ ਮੁਤਾਬਿਕ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਸਿੱਖ ਕੌਂਸਲ ਆਫ਼ ਨਿਊਯਾਰਕ ਵੱਲੋਂ ਕਰਵਾਏ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਪਰਵਿੰਦਰ ਸਿੰਘ ਖਾਲਸਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਸ. ਜਤਿੰਦਰ ਸਿੰਘ ਬੋਪਾਰਾਏ, ਸ. ਗੁਰਦੇਵ ਸਿੰਘ ਕੰਗ, ਸ. ਹਰਬੰਸ ਸਿੰਘ ਢਿੱਲੋਂ, ਸ. ਹਿੰਮਤ ਸਿੰਘ, ਸ. ਸੁਰਜੀਤ ਸਿੰਘ ਕੁਲਾਰ, ਸ. ਰਾਜਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ (ਡਾ. ਰੋਜ਼), ਬੀਬੀ ਰਮਨਦੀਪ ਕੌਰ, ਸ. ਸੰਦੀਪ ਸਿੰਘ, ਸ. ਬੂਟਾ ਸਿੰਘ ਚੀਮਾ, ਸ. ਅਵਤਾਰ ਸਿੰਘ ਬਰਹਮਾ, ਸ. ਜਿੰਦਰ ਸਿੰਘ, ਸ. ਪਰਵਿੰਦਰ ਸਿੰਘ ਬਿੱਲਾ, ਸ. ਜਪਨੀਤ ਸਿੰਘ, ਸ. ਬਲਵਿੰਦਰ ਸਿੰਘ ਗੁਰਦਾਸਪੁਰ ਅਤੇ ਸ. ਅਮਰ ਸਿੰਘ ਗੁਲਸ਼ਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਰਹੇ। ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਤਬਾਹ ਹੋ ਰਹੀ ਨੌਜਵਾਨੀ ਲਈ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕਦਿਆਂ ਨਸ਼ਿਆਂ ਦੇ ਵੱਡੇ ਤਸਕਰਾਂ, ਉਨ੍ਹਾਂ ਦੇ ਕਥਿਤ ਸਿਆਸੀ ਸਰਪ੍ਰਸਤਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਹਿੰਮਤ ਸਿੰਘ ਸਮੇਤ ਹਾਜ਼ਰੀਨ ਬੁਲਾਰਿਆਂ ਨੇ ਸਪੱਸ਼ਟ ਕਿਹਾ ਕਿ ਪਰਵਿੰਦਰ ਸਿੰਘ ਖਾਲਸਾ ਦੀ ਸ਼ਹਾਦਤ ਨੂੰ ਸਿਰਫ਼ ਸ਼ਰਧਾਂਜਲੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ, ਸਗੋਂ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਨਸ਼ਾ ਵਿਰੋਧੀ ਸੰਘਰਸ਼ ਨੂੰ ਅੱਗੇ ਲਿਜਾਣਾ ਹੀ ਅਸਲ ਸ਼ਰਧਾਂਜਲੀ ਹੋਵੇਗੀ। ਸ. ਗੁਰਦੇਵ ਸਿੰਘ ਕੰਗ ਨੇ ਪਰਵਿੰਦਰ ਸਿੰਘ ਦੇ ਪਿਤਾ ਸ. ਭੀਮ ਸਿੰਘ ਫੌਜੀ ਦੇ ਹੌਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ “ਮੇਰਾ ਪੁੱਤ ਦੂਜਿਆਂ ਦੇ ਪੁੱਤਾਂ ਨੂੰ ਬਚਾਉਂਦਾ ਹੋਇਆ ਸ਼ਹੀਦੀ ਪਾ ਗਿਆ।” ਸ. ਹਿੰਮਤ ਸਿੰਘ ਨੇ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ’ਤੇ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਪੰਜਾਬ ਦੀ ਆਜ਼ਾਦੀ ਅਤੇ ਖਾਲਿਸਤਾਨ ਦੀ ਪ੍ਰਾਪਤੀ ਨੂੰ ਹੱਲ ਵਜੋਂ ਪੇਸ਼ ਕੀਤਾ। ਇਸ ਦੇ ਨਾਲ ਹੀ ਬੁਲਾਰਿਆਂ ਨੇ ਪਰਵਿੰਦਰ ਸਿੰਘ ਦੇ ਮਾਮਲੇ ਦੀ ਨਿਰਪੱਖ ਜਾਂਚ, ਅਸ਼ਵਨੀ ਕੁਮਾਰ ਨਾਲ ਸਬੰਧਤ ਮਾਮਲੇ ਅਤੇ ਉਸ ਨੂੰ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ। ਕੈਂਡਲ ਲਾਈਟ ਵਿਜਿਲ ਤੋਂ ਬਾਅਦ ਭਾਈ ਗਗਨਦੀਪ ਸਿੰਘ ਵੱਲੋਂ ਪਰਵਿੰਦਰ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਰੂਪ ਵਿੱਚ ਚੱਲ ਰਹੀ ਨਸਲਕੁਸ਼ੀ ਨੂੰ ਖਤਮ ਕਰਨ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਨੌਜਵਾਨਾਂ ਨੇ ਜੋਸ਼ ਨਾਲ ‘ਭਾਈ ਪਰਵਿੰਦਰ ਸਿੰਘ ਦੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਅਤੇ ਹੋਰ ਨਾਅਰੇ ਬੁਲੰਦ ਕਰਦਿਆਂ ਸੰਘਰਸ਼ ਨੂੰ ਜਾਰੀ ਰੱਖਣ ਦਾ ਅਹਿਦ ਦੁਹਰਾਇਆ।

Have something to say? Post your comment

 
 
 
 

ਨੈਸ਼ਨਲ

ਅੰਕਿਤਾ ਭੰਡਾਰੀ ਕਤਲ ਕੇਸ: ਸੀਬੀਆਈ ਟੀਮ ਨੇ ਸਹਾਰਨਪੁਰ ਵਿੱਚ ਉਰਮਿਲਾ ਸਨਾਵਰ ਤੋਂ ਪੁੱਛਗਿੱਛ ਕੀਤੀ

ਕਾਲਕਾ-ਕਾਹਲੋਂ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ, ਫਿਰ ਸ਼੍ਰੋਮਣੀ ਕਮੇਟੀ ਦੀ ਗੱਲ ਕਰਨ: ਸੰਤ ਮੀਤ ਸਿੰਘ

ਪੰਜਾਬ ਸਰਕਾਰ ਦਿਖਾਵੇ ਦੀ ਰਾਜਨੀਤੀ ’ਚ ਰੁੱਝੀ”: ਨਗਿੰਦਰ ਬੈਨੀਪਾਲ

ਰਾਹੁਲ ਗਾਂਧੀ ਨੇ 'ਵੋਟ ਚੋਰੀ' ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ ਜਵਾਬਦੇਹੀ ਤੈਅ ਕੀਤੀ ਜਾਵੇਗੀ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ, ਬਿੱਟੂ ਨੇ ਕਿਹਾ- 'ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਸਾਥ ਦੇਣ'

ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ,

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਾਣੀ ਬਾਗ ਦਾ 23ਵਾਂ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

ਐਸਆਈਆਰ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਕੂਚ 23 ਅਕਤੂਬਰ ਨੂੰ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਨਸ਼ੇ ਦੇ ਖ਼ਿਲਾਫ਼ ਜੰਗ ਜਾਂ ਸਿਰਫ਼ ਛੋਟੀਆਂ ਮੱਛੀਆਂ 'ਤੇ ਕਾਰਵਾਈ..? ਵੱਡੇ ਸਪਲਾਈ ਹੱਬਾਂ ਤੱਕ ਕਦੋਂ ਪਹੁੰਚੇਗੀ ਪੰਜਾਬ ਸਰਕਾਰ ਦੀ ਜਾਂਚ: ਰਤਿੰਦਰ ਸਿੰਘ ਇੰਦੌਰ

ਅਕਾਲੀ ਸਰਕਾਰ ਬਣਦਿਆਂ ਹੀ ਬਿਨਾਂ ਸ਼ਰਤ ਰਿਹਾਅ ਹੋਣਗੇ ਬੰਦੀ ਸਿੰਘ- ਪਰਮਜੀਤ ਸਿੰਘ ਸਰਨਾ