ਪੰਜਾਬ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 18, 2026 09:22 PM

ਅੰਮ੍ਰਿਤਸਰ - ਸਿੱਖ ਸੰਘਰਸ਼ ਦੇ ਸਜੀਵ ਪਾਤਰ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ ਸਰਦਾਰਨੀ ਹਰਦੀਪ ਕੌਰ ਅੱਜ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ । ਉਹ 94 ਸਾਲ ਦੇ ਸਨ । ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮਾਤਾ ਹਰਦੀਪ ਕੌਰ ਆਪਣੇ ਪਿੱਛੇ ਚਾਰ ਪੁੱਤਰ ਸ ਮੇਜਰ ਸਿੰਘ, ਨਿਸ਼ਾਨ ਸਿੰਘ, ਭਾਈ ਮੋਹਕਮ ਸਿੰਘ ਅਤੇ ਕਰਨਜੀਤ ਸਿੰਘ ਦੇ ਨਾਲ ਨਾਲ ਦੋ ਧੀਆ ਛੱਡ ਗਏ। ਸਿੱਖ ਸ਼ੰਘਰਸ਼ ਦੌਰਾਨ ਮਾਤਾ ਹਰਦੀਪ ਕੌਰ ਨੇ ਭਾਰੀ ਪੁਲੀਸ ਤਸ਼ੱਦਦ ਦਾ ਸਾਮਾਨ ਕੀਤਾ। ਉਨ੍ਹਾਂ ਦੇ ਪਤੀ ਸ ਜਗੀਰ ਸਿੰਘ, ਜਵਾਈ ਹਰਜਿੰਦਰ ਸਿੰਘ ਪੁਲੀਸ ਦੀਆ ਗੋਲੀਆਂ ਦਾ ਸ਼ਿਕਾਰ ਬਣੇ। ਉਹਨਾਂ ਦਾ ਅੰਤਿਮ ਸਸਕਾਰ ਸਥਾਨਕ ਚਾਟੀਵਿੰਡ ਗੇਟ ਸ਼ਮਸ਼ਾਨ ਘਾਟ ਵਿਖੇ ਗੁਰ ਮਰਿਯਾਦਾ ਮੁਤਾਬਿਕ ਕਰ ਦਿੱਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਉਨਾਂ ਦੀ ਅਰਦਾਸ ਕੀਤੀ। ਮਾਤਾ ਹਰਦੀਪ ਕੌਰ ਦੇ ਸਪੁੱਤਰਾਂ ਭਾਈ ਨਿਸ਼ਾਨ ਸਿੰਘ ਅਤੇ ਭਾਈ ਮੋਹਕਮ ਸਿੰਘ ਨੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ ਇਸ ਮੌਕੇ ਤੇ ਵੱਖ-ਵੱਖ ਧਾਰਮਿਕ ਰਾਜਨੀਤਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਭਾਈ ਮੋਹਕਮ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਤੇ ਸਰਬੱਤ ਖਾਲਸਾ ਦੁਆਰਾ ਨਾਮਜਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ , ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਦਮਦਮੀ ਟਕਸਾਲ ਮਹਿਤਾ ਦੇ ਮੁੱਖ ਬੁਲਾਰੇ ਭਾਈ ਸੁਖਦੇਵ ਸਿੰਘ, ਦਮਦਮੀ ਟਕਸਾਲ ਅਜਨਾਲਾ ਵੱਲੋਂ ਭਾਈ ਸੁਖਦੇਵ ਸਿੰਘ ਨਾਗੋਕੇ, ਅਕਾਲੀ ਦਲ ਪੁਨਰ ਸੁਰਜੀਤ ਦੇ ਸ਼ਹਿਰੀ ਜੱਥੇ ਦੇ ਪ੍ਰਧਾਨ ਸ ਮਨਿੰਦਰ ਸਿੰਘ ਧੁੰਨਾ, ਪੰਥਕ ਆਗੂ ਭਾਈ ਸਤਨਾਮ ਸਿੰਘ ਮਨਾਵਾਂ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਰਹੂਮ ਭਾਈ ਰਾਮ ਸਿੰਘ ਦੀ ਧਰਮ ਪਤਨੀ ਬੀਬੀ ਹਰਦੀਪ ਕੌਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬ ਪ੍ਰਚਾਰ ਦੇ ਮੁਖੀ ਮਨਜੀਤ ਸਿੰਘ ਭੋਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਇਸ ਮੌਕੇ ਤੇ ਹਾਜ਼ਰ ਸਨ। ਇਸ ਮੌਕੇ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਮਦਮੀ ਟਕਸਾਲ ਅਜਨਾਲਾ ਦੇ ਭਾਈ ਸੁਖਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਮਾਤਾ ਹਰਦੀਪ ਕੌਰ ਦਾ ਜੀਵਨ ਅੱਜ ਦੀਆਂ ਬੀਬੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਸਿੱਖ ਸੰਘਰਸ਼ ਦੌਰਾਨ ਜਦ ਪੁਲਿਸ ਭਾਈ ਮੋਹਕਮ ਸਿੰਘ ਨੂੰ ਹਿਰਾਸਤ ਵਿੱਚ ਲੈਣ ਲਈ ਛਾਪਾਮਾਰੀ ਕਰਦੀ ਸੀ ਤਾਂ ਮਾਤਾ ਹਰਦੀਪ ਕੌਰ ਜੀ ਪੂਰੀ ਦ੍ਰਿੜਤਾ ਨਾਲ ਪੁਲਿਸ ਦੇ ਅਧਿਕਾਰੀਆਂ ਦਾ ਮੁਕਾਬਲਾ ਕਰਦੇ ਸਨ। ਮਾਤਾ ਹਰਦੀਪ ਕੌਰ ਨੇ ਆਪਣੇ ਸਾਰੇ ਹੀ ਪਰਿਵਾਰ ਨੂੰ ਗੁਰਮਤਿ ਦੇ ਨਾਲ ਜੋੜੀ ਰੱਖਿਆ ਅਤੇ ਅੱਜ ਮਾਤਾ ਜੀ ਦੀ ਪ੍ਰੇਰਨਾ ਦਾ ਨਤੀਜਾ ਹੈ ਕਿ ਪਰਿਵਾਰ ਦੇ ਬੱਚੇ ਵਿਦੇਸ਼ ਵਿਚ ਰਹਿਣ ਦੇ ਬਾਵਜੂਦ ਸਿੱਖੀ ਸਰੂਪ ਨਾਲ ਜੁੜੇ ਹੋਏ ਹਨ । ਭਾਈ ਮੋਹਕਮ ਸਿੰਘ ਦਾ ਨਾਮ ਵੀ ਸਿੱਖ ਸ਼ੰਘਰਸ਼ ਦੇ ਇਤਿਹਾਸ ਵਿੱਚ ਅਹਿਮ ਸਥਾਨ ਰੱਖਦਾ ਹੈ।

Have something to say? Post your comment

 
 
 
 

ਪੰਜਾਬ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ