ਨੈਸ਼ਨਲ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 19, 2026 07:24 PM

ਨਵੀਂ ਦਿੱਲੀ- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਦਰਬਾਰ ਵਿੱਚ ਸ਼ਰਧਾਪੂਰਵਕ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮਾਣਯੋਗ ਰਾਜਪਾਲ ਨੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਪਵਿੱਤਰ ਸ਼ਸਤਰਾਂ ਅਤੇ ਗੁਰੂ ਮਹਾਰਾਜ ਦੇ ਜੋੜਾ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਦੇ ਚੋਲਾ ਸਾਹਿਬ ਦੇ ਦਰਸ਼ਨ ਕਰਵਾਏ। ਇਸ ਮੌਕੇ ਰਾਜਪਾਲ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਪੱਤਰਿਕਾ ‘ਗੋਬਿੰਦ ਪ੍ਰਕਾਸ਼’ ਦਾ ਵਿਮੋਚਨ ਵੀ ਕੀਤਾ। ਇਹ ਪੱਤਰਿਕਾ ਸਿੱਖ ਇਤਿਹਾਸ, ਗੁਰਮਤਿ ਵਿਚਾਰਧਾਰਾ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਅਤੇ ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ ਨੇ ਰਾਜਪਾਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਜੈਨ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਜੈਨ ਵੀ ਮੌਜੂਦ ਸਨ। ਤਖ਼ਤ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਜਨਮਭੂਮੀ ਹੋਣ ਕਰਕੇ ਦੁਨੀਆ ਭਰ ਦੀ ਸਿੱਖ ਸੰਗਤ ਲਈ ਵਿਸ਼ੇਸ਼ ਸ਼ਰਧਾ ਅਤੇ ਆਸਥਾ ਦਾ ਕੇਂਦਰ ਹੈ। ਉਨ੍ਹਾਂ ਨੇ ਰਾਜਪਾਲ ਦੇ ਤਖ਼ਤ ਸਾਹਿਬ ਵਿਖੇ ਆਗਮਨ ’ਤੇ ਖ਼ੁਸ਼ੀ ਪ੍ਰਗਟਾਈ। ਰਾਜਪਾਲ ਦੀ ਇਸ ਧਾਰਮਿਕ ਯਾਤਰਾ ਦੌਰਾਨ ਤਖ਼ਤ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।

Have something to say? Post your comment

 
 
 
 

ਨੈਸ਼ਨਲ

“ਅਮਿਤ ਸ਼ਾਹ ਜੀ ਜਵਾਬ ਦਿਓ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟਾ ਕਿੱਥੋਂ ਮਿਲ ਰਿਹਾ ਹੈ:ਭਾਈ ਰਤਿੰਦਰ ਸਿੰਘ ਇੰਦੌਰ

ਅੰਕਿਤਾ ਭੰਡਾਰੀ ਕਤਲ ਕੇਸ: ਸੀਬੀਆਈ ਟੀਮ ਨੇ ਸਹਾਰਨਪੁਰ ਵਿੱਚ ਉਰਮਿਲਾ ਸਨਾਵਰ ਤੋਂ ਪੁੱਛਗਿੱਛ ਕੀਤੀ

‘ਨਿਊਯਾਰਕ ’ਚ ਗੂੰਜਿਆ ਝੋਟਾ’ ਦੀ ਸ਼ਹਾਦਤ ’ਤੇ ਪੰਜਾਬ ਦਾ ਦਰਦ, ਨਸ਼ਿਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਕਾਲਕਾ-ਕਾਹਲੋਂ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ, ਫਿਰ ਸ਼੍ਰੋਮਣੀ ਕਮੇਟੀ ਦੀ ਗੱਲ ਕਰਨ: ਸੰਤ ਮੀਤ ਸਿੰਘ

ਪੰਜਾਬ ਸਰਕਾਰ ਦਿਖਾਵੇ ਦੀ ਰਾਜਨੀਤੀ ’ਚ ਰੁੱਝੀ”: ਨਗਿੰਦਰ ਬੈਨੀਪਾਲ

ਰਾਹੁਲ ਗਾਂਧੀ ਨੇ 'ਵੋਟ ਚੋਰੀ' ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ ਜਵਾਬਦੇਹੀ ਤੈਅ ਕੀਤੀ ਜਾਵੇਗੀ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ, ਬਿੱਟੂ ਨੇ ਕਿਹਾ- 'ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਸਾਥ ਦੇਣ'

ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ,

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਾਣੀ ਬਾਗ ਦਾ 23ਵਾਂ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

ਐਸਆਈਆਰ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਕੂਚ 23 ਅਕਤੂਬਰ ਨੂੰ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ