ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਤੇ ਮੈਡੀਕਲ ਕੈਂਪ ਦਾ ਆਯੋਜਨ

ਕੌਮੀ ਮਾਰਗ ਬਿਊਰੋ/ ਮਨਮੋਹਨ ਸਿੰਘ | October 19, 2026 07:36 PM

ਪਟਿਆਲਾ - ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦਿਆਂ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਪਟਿਆਲਾ ਵੱਲੋਂ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਪ੍ਰਸਿੱਧ ਕੀਰਤਨੀਆਂ ਅਤੇ ਕਥਾ ਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰਬਾਣੀ ਦੀ ਰਸਭਿੰਨੀ ਛਹਿਬਰ ਨੇ ਅਧਿਆਤਮਿਕ ਮਾਹੌਲ ਸਿਰਜਿਆ ਅਤੇ ਸੰਗਤਾਂ ਨੇ ਗੁਰੂ ਸਾਹਿਬ ਦੀ ਬਾਣੀ ਨਾਲ ਜੁੜ ਕੇ ਆਤਮਿਕ ਆਨੰਦ ਮਾਣਿਆ।

ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸਰਦਾਰ ਕੰਵਲਜੀਤ ਸਿੰਘ ਗੋਨਾ ਨੇ ਦੱਸਿਆ ਕਿ ਲੋਕ ਭਲਾਈ ਦੀ ਭਾਵਨਾ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ।ਜਿਸ ਵਿਚ ਦਿਲ ਦੇ ਰੋਗਾਂ ਦੇ ਮਿਹਰ ਡਾਕਟਰ ਮਨਮੋਹਨ ਸਿੰਘ ਨੇ ਲੋਕਾਂ ਦੇ ਮੈਡੀਕਲ ਚੈੱਕਅਪ ਕੀਤਾ।
ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਉਪਰਾਲੇ ਦਾ ਉਦੇਸ਼ ਸੰਗਤ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨਾ ਸੀ।

ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਵਿੱਚ ਸੇਵਾ, ਨਿਮਰਤਾ, ਦਇਆ ਅਤੇ ਮਨੁੱਖਤਾ ਦੀ ਭਲਾਈ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ। ਸ੍ਰੀ ਗੁਰੂ ਰਾਮਦਾਸ ਜੀ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੇ ਨਾਲ-ਨਾਲ ਮੈਡੀਕਲ ਕੈਂਪ ਲਗਾਉਣਾ ਇਨ੍ਹਾਂ ਮਹਾਨ ਆਦਰਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਂਵਾਰੀ ਨਿਭਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ।

ਇਸ ਤਰ੍ਹਾਂ ਦੋ ਰੋਜ਼ਾ ਕੀਰਤਨ ਦਰਬਾਰ ਨੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ, ਉੱਥੇ ਮੈਡੀਕਲ ਕੈਂਪ ਰਾਹੀਂ ਲੋਕ ਸੇਵਾ ਦਾ ਸੰਦੇਸ਼ ਵੀ ਦਿੱਤਾ। ਅਜਿਹੇ ਉਪਰਾਲੇ ਸਮਾਜ ਵਿੱਚ ਧਾਰਮਿਕ ਚੇਤਨਾ, ਆਪਸੀ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

Have something to say? Post your comment

 
 
 
 

ਪੰਜਾਬ

ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਲਾਹਨਤ ਪੱਤਰ

ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ