ਪੰਜਾਬ

ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਲਾਹਨਤ ਪੱਤਰ

ਕੌਮੀ ਮਾਰਗ ਬਿਊਰੋ | October 19, 2026 07:41 PM

ਖਰੜ-ਨਸ਼ਿਆਂ ਦਾ ਵਿਰੋਧ ਕਰਨ ਕਾਰਨ ਨਸ਼ਾ ਤਸਕਰਾਂ ਹੱਥੋਂ ਕਤਲ ਹੋਏ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਖਰੜ ਵਿਚ ਵਿਧਾਇਕ ਅਨਮੋਲ ਗਗਨ ਮਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਦੇ ਘਰ ਤੇ ਦਫ਼ਤਰ ਵਿਚ ‘ਲਾਹਨਤ ਪੱਤਰ’ ਦਿੱਤੇ ਗਏ। ਇਹ ਕਾਰਵਾਈ ਜਥੇਬੰਦੀ ਦੇ ਪੁਆਧ ਜ਼ੋਨ ਦੇ ਦਫ਼ਤਰ ਸਕੱਤਰ ਸ਼ਿਵਚਰਨ ਸਿੰਘ ਭੰਗੂ ਦੀ ਅਗਵਾਈ ਹੇਠ ਕੀਤੀ ਗਈ।
ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਰੋਸ ਜ਼ਾਹਰ ਕਰਦਿਆਂ ਦੋਸ਼ ਲਾਇਆ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਸਮਾਂ ਰਹਿੰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਨੂੰ ਲਾਮਬੰਦ ਕਰਨ ਲਈ ਆਪਣੀ ਜਾਨ ਨਾ ਦੇਣੀ ਪੈਂਦੀ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਵਿਚ ਨਾਕਾਮੀ ਦੇ ਗੰਭੀਰ ਨਤੀਜੇ ਸਾਹਮਣੇ ਆ ਰਹੇ ਹਨ।
ਸ. ਭੰਗੂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਥੇਬੰਦੀ ਆਪਣੀ ਮੰਗ ਮਨਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।
ਜਥੇਬੰਦੀ ਵਲੋਂ ਦਿੱਤੇ ਗਏ ਇਨ੍ਹਾਂ ਲਾਹਨਤ ਪੱਤਰਾਂ ਰਾਹੀਂ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ਅਤੇ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਭਾਈ ਜਤਿਨ ਸਿੰਘ, ਸ. ਕੁਲਵਿੰਦਰ ਸਿੰਘ ਸੇਖੋਂ ਅਤੇ ਸ. ਕਰਨਬੀਰ ਸਿੰਘ ਗੁਰਾਇਆ ਆਦਿ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਤੇ ਮੈਡੀਕਲ ਕੈਂਪ ਦਾ ਆਯੋਜਨ

ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ