ਪੰਜਾਬ

ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ -ਐਕਸ਼ਨ ਕਮੇਟੀ ਨੇ ਵਿਧਾਇਕਾਂ ਦੇ ਘਰਾਂ ਮੁਹਰੇ ਚਿਪਕਾਏ ‘ਲਾਹਨਤ ਪੱਤਰ’

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | October 19, 2026 09:44 PM

ਮਾਨਸਾ- ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਰ 'ਚ ਰੋਸ ਵੱਧ ਗਿਆ ਹੈ। ਅੱਜ ਐਕਸ਼ਨ ਕਮੇਟੀ ਅਤੇ ਝੋਟਾ ਦੇ ਸਮਰਥਕਾਂ ਵੱਲੋਂ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਤੇ ਦਫ਼ਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਨਸਾ ਤੋਂ 'ਆਪ' ਵਿਧਾਇਕ ਡਾ. ਵਿਜੇ ਸਿੰਗਲਾ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਕੇ ‘ਲਾਹਨਤ ਪੱਤਰ’ ਚਿਪਕਾਏ ਗਏ ਹਨ।

ਐਕਸ਼ਨ ਕਮੇਟੀ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ 19 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ‘ਲਾਹਨਤ ਪੱਤਰ’ ਸੌਂਪੇ ਜਾਣਗੇ। ਕਮੇਟੀ ਦਾ ਕਹਿਣਾ ਹੈ ਕਿ ਵਿਧਾਇਕਾਂ ਦੀ ਕਤਲ ਮਾਮਲੇ 'ਤੇ ਚੁੱਪੀ ਖ਼ਿਲਾਫ਼ ਇਹ ਕਾਰਵਾਈ ਹੈ।ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਸੱਤਾਧਾਰੀ ਆਗੂਆਂ ਨਾਲ ਟਕਰਾਅ ਨਾ ਕਰਨ, ਸਿਰਫ਼ ਪੱਤਰ ਦੇਣ ਅਤੇ ਜੇ ਕੋਈ ਆਗੂ ਪੱਤਰ ਲੈਣ ਤੋਂ ਇਨਕਾਰ ਕਰੇ ਤਾਂ ਪੱਤਰ ਨੂੰ ਘਰ ਦੇ ਬਾਹਰ ਚਿਪਕਾ ਦਿੱਤਾ ਜਾਵੇ।

‘ਲਾਹਨਤ ਪੱਤਰ’ 'ਚ 9 ਮੁੱਖ ਮੰਗਾਂ :ਇਹ ਪੱਤਰ ‘ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ’ ਦੇ ਨਾਂ 'ਤੇ ਜਾਰੀ ਕੀਤਾ ਗਿਆ ਹੈ। ਇਸ 'ਚ ਲਗਾਏ ਗਏ ਦੋਸ਼ਾਂ ਅਨੁਸਾਰ ਨਸ਼ਾ ਤਸਕਰਾਂ, ਪੁਲਿਸ ਅਤੇ ਸਿਆਸੀ ਨੁਮਾਇੰਦਿਆਂ ਦਾ ਗੱਠਜੋੜ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦਾ ਨੈਤਿਕ ਆਧਾਰ 'ਤੇ ਅਸਤੀਫ਼ਾ 2. ਪਰਿਵਾਰ ਦੀ ਸਹਿਮਤੀ ਨਾਲ ਪੀਜੀਆਈਐੱਮਈਆਰ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ 3. ਕਤਲ ਅਤੇ ਨਸ਼ਾ ਤਸਕਰੀ ਗੱਠਜੋੜ ਦੀ ਸੀ.ਬੀ.ਆਈ. ਜਾਂਚ 4. ਜਿੱਥੇ ਝੋਟਾ ਦਾ ਕਤਲ ਹੋਇਆ, ਉਸ ਦੁਕਾਨ 'ਤੇ ਉਸ ਦਾ ਬੁੱਤ ਲਗਾਉਣਾ 5. ਮਾਨਸਾ ਦੇ ਦੋ ਐਸਐਚਓ, ਡੀਐਸਪੀ ਅਤੇ ਡਰੱਗ ਇੰਸਪੈਕਟਰ ਨੂੰ ਬਰਖ਼ਾਸਤ ਕਰਨਾ 6. ਖਿਆਲਾ ਕਲਾਂ ਪਿੰਡ 'ਚ ਝੋਟਾ ਦੇ ਨਾਂ 'ਤੇ ਟਰਾਮਾ ਸੈਂਟਰ ਬਣਾਉਣਾ 7. ਦੋਸ਼ੀਆਂ ਦਾ ਫਾਸਟ ਟਰੈਕ ਟਰਾਇਲ ਅਤੇ ਸਖ਼ਤ ਸਜ਼ਾ 8. ਗੋਲੀਬਾਰੀ 'ਚ ਜ਼ਖ਼ਮੀ 4 ਵਿਅਕਤੀਆਂ ਦਾ ਸਰਕਾਰੀ ਖਰਚੇ 'ਤੇ ਇਲਾਜ ਅਤੇ 20-20 ਲੱਖ ਮੁਆਵਜ਼ਾ ਪਿਤਾ ਭੀਮ ਸਿੰਘ ਦਾ ਵੱਡਾ ਐਲਾਨ

ਦੂਜੇ ਪਾਸੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਐਲਾਨ ਕੀਤਾ ਹੈ ਕਿ ਹੁਣ ਝੋਟਾ ਦੀ ਪਤਨੀ ਵੀ ਐਕਸ਼ਨ ਕਮੇਟੀ 'ਚ ਸ਼ਾਮਲ ਹੋਵੇਗੀ ਅਤੇ ਮੀਡੀਆ ਸਾਹਮਣੇ ਪਰਿਵਾਰ ਦਾ ਪੱਖ ਰੱਖੇਗੀ। ਉਨ੍ਹਾਂ ਨੇ CBI ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਦੇਰੀ ਨਾਲ ਸਬੂਤ ਮਿਟਾਏ ਜਾ ਸਕਦੇ ਹਨ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਮਾਨਸਾ ਦੀ ਇੱਕ ਮੈਡੀਕਲ ਸਟੋਰ 'ਤੇ ਕਥਿਤ ਤੌਰ 'ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਉਸ ਨੇ ਫੇਸਬੁੱਕ ਲਾਈਵ ਵੀ ਕੀਤੀ ਸੀ। ਪੁਲਿਸ ਨੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਸਮੇਤ 4 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

 

Have something to say? Post your comment

 
 
 
 

ਪੰਜਾਬ

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਲਾਹਨਤ ਪੱਤਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਤੇ ਮੈਡੀਕਲ ਕੈਂਪ ਦਾ ਆਯੋਜਨ

ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ