BREAKING NEWS
• ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਅਮਿਤ ਸ਼ਾਹ ਕੋਲੋਂ ‘ਚਿੱਟਾ’ ਕਿੱਥੋਂ ਆਉਂਦਾ ਹੈ ਪੁੱਛਣਾ ਪਿਆ ਮਹਿੰਗਾ?—ਸਨਮੀਤ ਸਿੰਘ ਨੂੰ ਮਿਲੇ ਧਮਕੀ ਭਰੇ ਫੋਨ, ਸੁਰੱਖਿਆ ਤੇ ਐਫਆਈਆਰ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 20, 2026 07:46 PM

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪੰਜਾਬ ਵਿੱਚ ਨੌਜਵਾਨਾਂ ਤੱਕ ਪਹੁੰਚ ਰਹੇ ‘ਚਿੱਟੇ’ ਦੇ ਸਰੋਤ ਬਾਰੇ ਪੰਥਕ ਅਖ਼ਬਾਰਾਂ ਰਾਹੀਂ ਸਵਾਲ ਪੁੱਛੇ ਜਾਣ ਤੋਂ ਬਾਅਦ ਇੰਦੌਰ ਵਾਸੀ ਭਾਈ ਸਨਮੀਤ ਸਿੰਘ ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਨਮੀਤ ਸਿੰਘ ਵੱਲੋਂ ਪੰਥਕ ਅਖ਼ਬਾਰਾਂ ਵਿੱਚ ਛਪੀਆਂ ਇਨ੍ਹਾਂ ਖ਼ਬਰਾਂ ਅਤੇ ਸਵਾਲਾਂ ਦੀਆਂ ਕਤਰਣਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ‘ਆਲ ਪਾਰਟੀ ਵਲੰਟੀਅਰ ਪੰਜਾਬ’ ਨਾਮਕ ਵਟਸਐਪ ਗਰੁੱਪ ਦੇ ਪ੍ਰਬੰਧਕ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਕਤਰਣਾਂ ਅੱਗੇ ਸਾਂਝੀਆਂ ਕਰਨ ਨੂੰ ਲੈ ਕੇ ਕਥਿਤ ਤੌਰ ’ਤੇ ਧਮਕਾਇਆ ਗਿਆ। ਮਾਮਲੇ ਨੂੰ ਗੰਭੀਰ ਦੱਸਦਿਆਂ ਪੰਜਾਬ ਅਤੇ ਮੱਧ ਪ੍ਰਦੇਸ਼ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਖੁਫੀਆ ਏਜੰਸੀਆਂ, ਸੁਪਰੀਮ ਕੋਰਟ, ਮੱਧ ਪ੍ਰਦੇਸ਼ ਹਾਈ ਕੋਰਟ, ਰਾਸ਼ਟਰਪਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਤੋਂ ਤੁਰੰਤ ਨੋਟਿਸ ਲੈਣ ਦੀ ਮੰਗ ਕੀਤੀ ਗਈ ਹੈ। ਪੀੜਿਤ ਵਲੋਂ ਮੰਗ ਕੀਤੀ ਗਈ ਹੈ ਕਿ ਧਮਕੀ ਭਰੇ ਫੋਨ ਦੀ ਤੁਰੰਤ ਐਫਆਈਆਰ ਦਰਜ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਓਨ੍ਹਾ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਧਮਕੀਆਂ ਦੇਣ ਵਾਲਿਆਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਕਰਨ, ਝੂਠੇ ਮਾਮਲੇ ਵਿੱਚ ਫਸਾਉਣ ਜਾਂ ਹੋਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਜਵਾਬਦੇਹ ਬਣਾਇਆ ਜਾਵੇ। ਮਾਮਲੇ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਦੇਸ਼ ਦੇ ਗ੍ਰਹਿ ਮੰਤਰੀ ਕੋਲੋਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਅਤੇ ‘ਚਿੱਟੇ’ ਦੀ ਸਪਲਾਈ ਬਾਰੇ ਸਵਾਲ ਪੁੱਛਣਾ ਜਾਂ ਉਸ ਨਾਲ ਸਬੰਧਤ ਖ਼ਬਰ ਸਾਂਝੀ ਕਰਨਾ ਵੀ ਧਮਕੀਆਂ ਦਾ ਕਾਰਨ ਬਣੇਗਾ, ਤਾਂ ਇਹ ਆਜ਼ਾਦੀ ਨਾਲ ਸਵਾਲ ਪੁੱਛਣ ਅਤੇ ਆਪਣੀ ਗੱਲ ਰੱਖਣ ਦੇ ਹੱਕ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

Have something to say? Post your comment

 
 
 
 

ਨੈਸ਼ਨਲ

ਜੀ.ਟੀ.ਬੀ. ਕਾਲਜ ਵਿਖੇ ਬੱਚਿਆਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਸਹਿਜ ਪਾਠ ਆਰੰਭ

ਆਨਲਾਈਨ ਗੇਮਿੰਗ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਚਲਾਏਗਾ ਜਾਗਰੂਕਤਾ ਮੁਹਿੰਮ

ਪੰਜਾਬ ਨਸ਼ਿਆਂ ਦੇ ਅੱਗ ਦੀ ਲਪੇਟ ਵਿਚ, ਭਗਵੰਤ ਮਾਨ ਪੈਰਿਸ ਦੀ ਸੈਰ ’ਤੇ—ਸਰਨਾ

ਦੁਸਹਿਰਾ ਜਸ਼ਨ: ਕੁਝ ਥਾਵਾਂ 'ਤੇ ਉੱਚੇ ਰਾਵਣ ਦੇ ਪੁਤਲੇ ਸਾੜੇ - ਕੁਝ ਥਾਵਾਂ 'ਤੇ 30 ਫੁੱਟ ਉੱਚੇ ਕਾਕਰੋਚ ਦਾ ਪੁਤਲਾ ਸਾੜਿਆ

ਰਾਸ਼ਟਰੀ ਸਵੈਮ ਸੇਵਕ ਸੰਘ ਇੱਕ ਪੁਰਸ਼-ਪ੍ਰਧਾਨ ਅਤੇ ਸੰਵਿਧਾਨ ਵਿਰੋਧੀ ਸੰਗਠਨ ਹੈ: ਰਾਹੁਲ ਗਾਂਧੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

“ਅਮਿਤ ਸ਼ਾਹ ਜੀ ਜਵਾਬ ਦਿਓ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟਾ ਕਿੱਥੋਂ ਮਿਲ ਰਿਹਾ ਹੈ:ਭਾਈ ਰਤਿੰਦਰ ਸਿੰਘ ਇੰਦੌਰ

ਅੰਕਿਤਾ ਭੰਡਾਰੀ ਕਤਲ ਕੇਸ: ਸੀਬੀਆਈ ਟੀਮ ਨੇ ਸਹਾਰਨਪੁਰ ਵਿੱਚ ਉਰਮਿਲਾ ਸਨਾਵਰ ਤੋਂ ਪੁੱਛਗਿੱਛ ਕੀਤੀ

‘ਨਿਊਯਾਰਕ ’ਚ ਗੂੰਜਿਆ ਝੋਟਾ’ ਦੀ ਸ਼ਹਾਦਤ ’ਤੇ ਪੰਜਾਬ ਦਾ ਦਰਦ, ਨਸ਼ਿਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਕਾਲਕਾ-ਕਾਹਲੋਂ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ, ਫਿਰ ਸ਼੍ਰੋਮਣੀ ਕਮੇਟੀ ਦੀ ਗੱਲ ਕਰਨ: ਸੰਤ ਮੀਤ ਸਿੰਘ