BREAKING NEWS
• ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 20, 2026 10:34 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਆਯੋਜਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2027 ’ਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਅੱਜ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਯਾਦਗਾਰ ਬਨਾਉਣ ਲਈ ਜਿਥੇ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ, ਉਥੇ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾ ਦੀ ਕਿਤਾਬ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਹੁਣ ਤੱਕ ਸਿੱਖ ਇਤਿਹਾਸ ਨਾਲ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਸਮਾਗਮਾਂ, ਇਤਿਹਾਸਕ ਦਸਤਾਵੇਜ਼ਾਂ ਅਤੇ ਵੱਖ-ਵੱਖ ਸਮੇਂ ਹੋਏ ਪੰਥਕ ਇਕੱਠਾਂ ਦੇ ਵੇਰਵਿਆਂ ਨੂੰ ਵੀ ਸਥਾਈ ਤੌਰ ’ਤੇ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਸ਼ਤਾਬਦੀਆਂ ਦੇ ਰਿਕਾਰਡ ਨੂੰ ਇਕੱਤਰ ਕਰਕੇ ਪੁਸਤਕ ਰੂਪ ਵਿਚ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸੰਭਾਲੀਆਂ ਹੋਈਆਂ ਇਤਿਹਾਸਕ ਤਸਵੀਰਾਂ ਨਾਲ ਸਬੰਧਤ ਘਟਨਾ ਦੀ ਮਿਤੀ, ਸਥਾਨ ਅਤੇ ਉਸ ਵਿਚ ਸ਼ਾਮਲ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਦਰਜ ਕਰਨ ਦੇ ਕਾਰਜ ਨੂੰ ਵੀ ਅਮਲੀ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਬਾਣੀ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਨੂੰ ਵਿਸ਼ੇਸ਼ ਤਰਜੀਹ ਦੇਣ ਦਾ ਫੈਸਲਾ ਕੀਤਾ ਗਿਆ, ਉਥੇ ਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਬਾਣੀ ਅਤੇ ਜੀਵਨ ਫਲਸਫ਼ੇ ਨਾਲ ਸੰਗਤਾਂ ਨੂੰ ਜੋੜਨ ਲਈ ਵਿਸ਼ੇਸ਼ ਸੈਮੀਨਾਰ ਅਤੇ ਕੀਰਤਨ ਸਮਾਗਮ ਕਰਵਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ।
ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵੱਲੋਂ ਤਿਆਰ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ ਕੀਤੀ ਗਈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਤੇਜਿੰਦਰਪਾਲ ਸਿੰਘ ਲਾਂਡਵਾਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਸ. ਹਰਿੰਦਰ ਸਿੰਘ ਖ਼ਾਲਸਾ, ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਪ੍ਰਭਜੋਤ ਕੌਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਐਕਸੀਅਨ ਸ. ਸੁਖਜਿੰਦਰ ਸਿੰਘ, ਇੰਚਾਰਜ ਸ. ਬਲਦੇਵ ਸਿੰਘ, ਡਾ. ਅਮਰਜੀਤ ਕੌਰ, ਸਕਾਲਰ ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਲਾਇਬੇ੍ਰਰੀਅਨ ਬੀਬੀ ਰਾਜਵਿੰਦਰ ਕੌਰ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪਰਗਟ ਸਿੰਘ ਨੇ ਪੰਜਾਬ ਵਿੱਚ ਡਰੱਗ ਸੰਕਟ ਨੂੰ ਲੈ ਕੇ ਗ੍ਰਹਿ ਮੰਤਰੀ ਸ਼ਾਹ 'ਤੇ ਹਮਲਾ ਬੋਲਦਿਆਂ ਪੁੱਛਿਆ, "13 ਸਾਲਾਂ ਵਿੱਚ ਕੀ ਠੋਸ ਕਾਰਵਾਈ ਕੀਤੀ ?"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, "ਇਹ ਸਸਤੀ ਰਾਜਨੀਤੀ ਬੰਦ ਕਰੋ

ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਦੀ ਜਾਂਚ ਸੀਬੀਆਈ ਕਰੇਗੀ: ਅਮਿਤ ਸ਼ਾਹ

ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ

ਭਗਵੰਤ ਮਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਪਰਿਵਾਰ ਦੀ ਮੰਗ 'ਤੇ ਸੀਬੀਆਈ ਨੂੰ ਸੌਂਪਿਆ ਗਿਆ

ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ -ਐਕਸ਼ਨ ਕਮੇਟੀ ਨੇ ਵਿਧਾਇਕਾਂ ਦੇ ਘਰਾਂ ਮੁਹਰੇ ਚਿਪਕਾਏ ‘ਲਾਹਨਤ ਪੱਤਰ’

ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਲਾਹਨਤ ਪੱਤਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਤੇ ਮੈਡੀਕਲ ਕੈਂਪ ਦਾ ਆਯੋਜਨ