BREAKING NEWS
• ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 20, 2026 10:36 PM

ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ। ਲੱਡੂਆਂ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਸੰਪ੍ਰਦਾ ਤੋਂ ਡਾ. ਧਰਮਵੀਰ ਸਿੰਘ ਕਾਰਸੇਵਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਇਸ ਨਗਰ ਦੀ ਸਥਾਪਨਾ ਸਮੇਂ ਵੱਖ-ਵੱਖ ਕਿੱਤਿਆਂ ਵਿਚ ਮੁਹਾਰਤ ਰੱਖਣ ਵਾਲੇ ਲੋਕਾਂ ਨੂੰ ਇਥੇ ਵਸਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਖੁਸ਼ਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਰਿਆਂ ਦਾ ਸਾਂਝਾ ਫਰਜ਼ ਹੈ।
ਗੁਰਪੁਰਬ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਮੰਨਣ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 25 ਅਤੇ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ ਅਤੇ 26 ਅਕਤੂਬਰ ਨੂੰ ਸਵੇਰੇ 10:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸੇ ਤਰ੍ਹਾਂ 27 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸਾਰਾ ਦਿਨ ਸਮਾਗਮ ਜਾਰੀ ਰਹਿਣਗੇ ਅਤੇ ਅਲੌਕਿਕ ਜਲੌ ਵੀ ਸਜਾਏ ਜਾਣਗੇ। ਸ਼ਾਮ ਸਮੇਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।
ਸ. ਕੁਲਵੰਤ ਸਿੰਘ ਮੰਨਣ ਨੇ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਕਾਰੋਬਾਰੀ ਸਥਾਨਾਂ ਦੇ ਨਾਲ-ਨਾਲ ਘਰਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਦੀਪਮਾਲਾ ਵੀ ਕਰਨ। ਇਸ ਮੌਕੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਦਿਲਬਾਗ ਸਿੰਘ ਆਦਿ ਮੌਜੂਦ ਸਨ।

Have something to say? Post your comment

 
 
 
 

ਧਰਮ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ