BREAKING NEWS
• 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ

ਕੌਮੀ ਮਾਰਗ ਬਿਊਰੋ | October 21, 2026 07:48 PM

 ਮੋਹਾਲੀ-ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਇਤਿਹਾਸਕ ਮੌਕਾ ਮਿਲਿਆ ਹੈ। ਇਸ ਨਾਲ ਰਾਜ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਹੋਣ ਦੀ ਪ੍ਰੇਰਣਾ ਮਿਲੇਗੀ।

ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਖੇਡੇ ਜਾਣਗੇ। ਇਸ ਤੋਂ ਬਾਅਦ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰਤੀਸ਼ਠਿਤ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ—ਭਾਰਤ, ਬੰਗਲਾਦੇਸ਼, ਜਪਾਨ, ਚੀਨ, ਮਲੇਸ਼ੀਆ ਅਤੇ ਦੱਖਣੀ ਕੋਰੀਆ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਮੁਕਾਬਲਿਆਂ ਨਾਲ ਪੰਜਾਬ ਦਾ ਨਾਂ ਕੌਮਾਂਤਰੀ ਖੇਡ ਨਕਸ਼ੇ 'ਤੇ ਹੋਰ ਮਜ਼ਬੂਤੀ ਨਾਲ ਉੱਭਰੇਗਾ।

ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮਾਂ ਨੂੰ ਕੌਮਾਂਤਰੀ ਮਿਆਰਾਂ ਅਨੁਸਾਰ ਤਿਆਰ ਕਰਨ ਲਈ ਸਰਕਾਰ ਵੱਲੋਂ ਲਗਭਗ 25 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚੋਂ ਜਲੰਧਰ ਦੇ ਸਟੇਡੀਅਮਾਂ ਦੇ ਨਵੀਨੀਕਰਨ (ਅੱਪਗ੍ਰੇਡੇਸ਼ਨ) ਲਈ 16 ਕਰੋੜ ਰੁਪਏ ਅਤੇ ਮੋਹਾਲੀ ਦੇ ਸਟੇਡੀਅਮਾਂ ਲਈ ਲਗਭਗ 8.90 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਨਿਵੇਸ਼ ਰਾਜ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਖੇਡ ਕ੍ਰਾਂਤੀ’ ਦੇ ਹੁਣ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਹੁਣ ਤੱਕ ਲਗਭਗ 40 ਹਜ਼ਾਰ ਖਿਡਾਰੀਆਂ ਨੂੰ 135 ਕਰੋੜ ਰੁਪਏ ਦੇ ਕਰੀਬ ਨਕਦ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਨਵੇਂ ਸਟੇਡੀਅਮ ਬਣਾਏ ਜਾ ਰਹੇ ਹਨ। ਇਕੱਲੇ ਮੋਹਾਲੀ ਵਿੱਚ ਹੀ ਲਗਭਗ 32 ਸਟੇਡੀਅਮਾਂ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਨਾਲ ਸਥਾਨਕ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਭਰਪੂਰ ਮੌਕੇ ਮਿਲਣਗੇ।

ਸਰਬਜੀਤ ਸਿੰਘ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਿਰਫ਼ ਸਰਕਾਰ ਦਾ ਹੀ ਨਹੀਂ, ਬਲਕਿ ਸਮੁੱਚੇ ਸਮਾਜ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਲਈ ਟੂਰਨਾਮੈਂਟ ਦੌਰਾਨ ਸਟੇਡੀਅਮਾਂ ਵਿੱਚ ਐਂਟੁ ਬਿਲਕੁਲ ਮੁਫ਼ਤ ਹੋਵੇਗੀ।

ਉਨ੍ਹਾਂ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਨ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨਾਲ ਜੋੜਨ ਅਤੇ ਨੌਜਵਾਨੀ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨ ਲਈ ਵਚਨਬੱਧ ਹੈ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਪਰਾਲੀ ਸਾੜਨ ਦੇ 404 ਮਾਮਲੇ ਸਾਹਮਣੇ ਆਏ - ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਭ ਤੋਂ ਵੱਧ - 3.40 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ

ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ

84 ਦੇ ਪੀੜਤ ਪਰਿਵਾਰਾਂ ਦੇ ਹੱਕ ' ਚ ਨਿੱਤਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਸੀ.ਬੀ.ਆਈ ਜਾਂਚ ਤੇਜ਼, ਢਾਹੇ ਗਏ ਮੈਡੀਕਲ ਸਟੋਰ ਤੇ ਪਹੁੰਚੀ ਟੀਮ

ਨਵੰਬਰ ਦੇ ਪਹਿਲੇ ਹਫਤੇ ਆਹਮੋ ਸਾਹਮਣੇ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਤੇ ਸਾਬਕਾ ਜਥੇਦਾਰ - ਮਿਲ ਕੇ ਕਰਨਗੇ ਚਿਠੀ ਤੇ ਚਰਚਾ

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਪਰਗਟ ਸਿੰਘ ਨੇ ਪੰਜਾਬ ਵਿੱਚ ਡਰੱਗ ਸੰਕਟ ਨੂੰ ਲੈ ਕੇ ਗ੍ਰਹਿ ਮੰਤਰੀ ਸ਼ਾਹ 'ਤੇ ਹਮਲਾ ਬੋਲਦਿਆਂ ਪੁੱਛਿਆ, "13 ਸਾਲਾਂ ਵਿੱਚ ਕੀ ਠੋਸ ਕਾਰਵਾਈ ਕੀਤੀ ?"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, "ਇਹ ਸਸਤੀ ਰਾਜਨੀਤੀ ਬੰਦ ਕਰੋ

ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਦੀ ਜਾਂਚ ਸੀਬੀਆਈ ਕਰੇਗੀ: ਅਮਿਤ ਸ਼ਾਹ