BREAKING NEWS
• 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ-ਮੀਡੀਆ ਰਿਪੋਰਟਾਂ ਆਧਾਰਹੀਣ - ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 21, 2026 07:25 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਸਤੇ ਤੋਂ ਕਿਸੇ ਵੀ ਵਿਅਕਤੀ ਦੇ ਲੰਘਣ ’ਤੇ ਕਮੇਟੀ ਵੱਲੋਂ ਕੋਈ ਪਾਬੰਦੀ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਆਵਾਜਾਈ ’ਤੇ ਪਾਬੰਦੀ ਸਬੰਧੀ ਮੀਡੀਆ ਦੇ ਇਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਪੂਰੀ ਤਰ੍ਹਾਂ ਆਧਾਰਹੀਣ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਆਮ ਤੌਰ ’ਤੇ ਅਸ਼ੋਕਾ ਰੋਡ ਤੋਂ ਰਾਜਾ ਜੈ ਸਿੰਘ ਮਾਰਗ ਵੱਲ ਜਾਣ ਲਈ ਇਸ ਰਸਤੇ ਦੀ ਵਰਤੋਂ ਕਰਦੇ ਹਨ ਅਤੇ 10 ਅਕਤੂਬਰ ਨੂੰ ਜੰਤਰ-ਮੰਤਰ ਦੇ ਪ੍ਰਦਰਸ਼ਨ ਦੌਰਾਨ ਵੀ ਪੁਲਿਸ ਮੁਲਾਜ਼ਮ ਇੱਥੋਂ ਲੰਘੇ ਸਨ। ਉਨ੍ਹਾਂ ਨਾ ਤਾਂ ਸ੍ਰੀ ਦਰਬਾਰ ਸਾਹਿਬ ਜਾਂ ਲੰਗਰ ਹਾਲ ਵਿੱਚ ਦਾਖ਼ਲ ਹੋਏ ਅਤੇ ਨਾ ਹੀ ਕਿਸੇ ਪ੍ਰਦਰਸ਼ਨਕਾਰੀ ਖ਼ਿਲਾਫ਼ ਗੁਰਦੁਆਰਾ ਕੰਪਲੈਕਸ ਅੰਦਰ ਬਲ ਦੀ ਵਰਤੋਂ ਕੀਤੀ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ ਜਾਂ ਵਿਦੇਸ਼ੀ ਵਫ਼ਦ ਜਦੋਂ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਣ ਆਉਂਦੇ ਹਨ ਤਾਂ ਉਨ੍ਹਾਂ ਦੇ ਕਾਫ਼ਲੇ ਤੇ ਸੁਰੱਖਿਆ ਮੁਲਾਜ਼ਮ ਵੀ ਪਿਛਲੇ ਕਈ ਸਾਲਾਂ ਤੋਂ ਇਸੇ ਰਸਤੇ ਰਾਹੀਂ ਆਉਂਦੇ ਰਹੇ ਹਨ ਅਤੇ ਕਦੇ ਮਰਿਆਦਾ ਭੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦੇ ਸਮੇਂ ਡੀਸੀਪੀ ਨਾਲ ਸਿਰਫ਼ ਇਹ ਗੱਲ ਕੀਤੀ ਗਈ ਸੀ ਕਿ ਪ੍ਰਦਰਸ਼ਨਾਂ ਦੌਰਾਨ ਪੁਲਿਸ ਇਸ ਰਸਤੇ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਇਸ ਨੂੰ ਪਾਬੰਦੀ ਵਜੋਂ ਪੇਸ਼ ਕਰਨਾ ਗਲਤ ਹੈ ਅਤੇ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਕੂੜ ਪ੍ਰਚਾਰ ਤੱਥਾਂ ਤੋਂ ਪਰੇ ਹੈ।

Have something to say? Post your comment

 
 
 
 

ਨੈਸ਼ਨਲ

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

ਜੀ.ਟੀ.ਬੀ. ਕਾਲਜ ਵਿਖੇ ਬੱਚਿਆਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਸਹਿਜ ਪਾਠ ਆਰੰਭ

ਆਨਲਾਈਨ ਗੇਮਿੰਗ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਚਲਾਏਗਾ ਜਾਗਰੂਕਤਾ ਮੁਹਿੰਮ

ਪੰਜਾਬ ਨਸ਼ਿਆਂ ਦੇ ਅੱਗ ਦੀ ਲਪੇਟ ਵਿਚ, ਭਗਵੰਤ ਮਾਨ ਪੈਰਿਸ ਦੀ ਸੈਰ ’ਤੇ—ਸਰਨਾ

ਅਮਿਤ ਸ਼ਾਹ ਕੋਲੋਂ ‘ਚਿੱਟਾ’ ਕਿੱਥੋਂ ਆਉਂਦਾ ਹੈ ਪੁੱਛਣਾ ਪਿਆ ਮਹਿੰਗਾ?—ਸਨਮੀਤ ਸਿੰਘ ਨੂੰ ਮਿਲੇ ਧਮਕੀ ਭਰੇ ਫੋਨ, ਸੁਰੱਖਿਆ ਤੇ ਐਫਆਈਆਰ ਦੀ ਮੰਗ

ਦੁਸਹਿਰਾ ਜਸ਼ਨ: ਕੁਝ ਥਾਵਾਂ 'ਤੇ ਉੱਚੇ ਰਾਵਣ ਦੇ ਪੁਤਲੇ ਸਾੜੇ - ਕੁਝ ਥਾਵਾਂ 'ਤੇ 30 ਫੁੱਟ ਉੱਚੇ ਕਾਕਰੋਚ ਦਾ ਪੁਤਲਾ ਸਾੜਿਆ

ਰਾਸ਼ਟਰੀ ਸਵੈਮ ਸੇਵਕ ਸੰਘ ਇੱਕ ਪੁਰਸ਼-ਪ੍ਰਧਾਨ ਅਤੇ ਸੰਵਿਧਾਨ ਵਿਰੋਧੀ ਸੰਗਠਨ ਹੈ: ਰਾਹੁਲ ਗਾਂਧੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

“ਅਮਿਤ ਸ਼ਾਹ ਜੀ ਜਵਾਬ ਦਿਓ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟਾ ਕਿੱਥੋਂ ਮਿਲ ਰਿਹਾ ਹੈ:ਭਾਈ ਰਤਿੰਦਰ ਸਿੰਘ ਇੰਦੌਰ