BREAKING NEWS
• 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਸੀ.ਬੀ.ਆਈ ਜਾਂਚ ਤੇਜ਼, ਢਾਹੇ ਗਏ ਮੈਡੀਕਲ ਸਟੋਰ ਤੇ ਪਹੁੰਚੀ ਟੀਮ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | October 21, 2026 07:30 PM

ਮਾਨਸਾ-ਅਧਿਕਾਰੀਆਂ ਅਨੁਸਾਰ ਸੀ.ਬੀ.ਆਈ ਨੇ ਇਸ ਮਾਮਲੇ 'ਚ FIR ਦਰਜ ਕਰ ਲਈ ਹੈ ਅਤੇ ਬੁੱਧਵਾਰ 21 ਅਕਤੂਬਰ ਦੀ ਦੇਰ ਰਾਤ ਹੀ 5 ਮੈਂਬਰੀ ਟੀਮ ਮਾਨਸਾ ਪਹੁੰਚ ਗਈ ਹੈ। ਟੀਮ ਨੇ ਮਾਨਸਾ ਪੁਲਿਸ ਤੋਂ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਅਤੇ ਫਾਈਲਾਂ ਆਪਣੇ ਕਬਜ਼ੇ 'ਚ ਲੈ ਲਈਆਂ ਹਨ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ ਬਾਅਦ ਇਹ ਕੇਸ ਸੀ.ਬੀ.ਆਈ ਨੂੰ ਸੌਂਪਿਆ ਸੀ। ਪਰਿਵਾਰ ਦੀ ਲਗਾਤਾਰ ਮੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ 24 ਘੰਟੇ 'ਚ ਜਾਂਚ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ।

ਢਾਹੇ ਗਏ ਮੈਡੀਕਲ ਸਟੋਰ 'ਤੇ ਪਹੁੰਚੀ ਟੀਮ

ਸੂਤਰਾਂ ਅਨੁਸਾਰ ਅੱਜ ਸਵੇਰੇ ਸੀ.ਬੀ.ਆਈ ਦੀ ਟੀਮ ਉਸ ਥਾਂ 'ਤੇ ਪਹੁੰਚੀ ਜਿੱਥੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਮੈਡੀਕਲ ਸਟੋਰ ਸੀ। ਦੱਸ ਦੇਈਏ ਕਿ ਕਤਲ ਤੋਂ ਬਾਅਦ ਭੜਕੀ ਭੀੜ ਨੇ ਸਟੋਰ ਨੂੰ ਅੱਗ ਲਾ ਦਿੱਤੀ ਸੀ ਅਤੇ ਪ੍ਰਸ਼ਾਸਨ ਨੇ ਮੁਲਜ਼ਮ ਦੇ ਘਰ 'ਤੇ ਬੁਲਡੋਜ਼ਰ ਕਾਰਵਾਈ ਕੀਤੀ ਸੀ।

ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ। ਨਾਲ ਹੀ ਪਰਿਵਾਰ ਨੂੰ ਮੰਡੀ ਬੋਰਡ ਦੇ ਰੈਸਟ ਹਾਊਸ 'ਚ ਬੁਲਾ ਕੇ ਸਹਿਯੋਗ ਦੀ ਅਪੀਲ ਕੀਤੀ ਗਈ ਹੈ।


ਸੀ.ਬੀ.ਆਈ ਹੁਣ ਇਸ ਕਤਲ ਦੇ ਪਿੱਛੇ ਨਸ਼ਾ ਤਸਕਰੀ ਨੈੱਟਵਰਕ ਅਤੇ ਹੋਰ ਸੰਪਰਕਾਂ ਦੀ ਵੀ ਜਾਂਚ ਕਰੇਗੀ। ਵੀਰਵਾਰ ਨੂੰ ਏਜੰਸੀ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਿਮਾਂਡ 'ਤੇ ਲੈਣ ਲਈ ਅਦਾਲਤ 'ਚ ਅਰਜ਼ੀ ਦੇਵੇਗੀ।

Have something to say? Post your comment

 
 
 
 

ਪੰਜਾਬ

ਅਕਾਲੀ ਆਗੂ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ:  ਪੰਨੂ

ਜਲੰਧਰ ਦੇ ਸੰਸਾਰਪੁਰ ਨੇ ਪੈਦਾ ਕੀਤੇ ਹਨ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ 7 ਓਲੰਪਿਕ ਤਗ਼ਮੇ: ਮੀਤ ਹੇਅਰ

ਪੰਜਾਬ ਵਿੱਚ ਪਰਾਲੀ ਸਾੜਨ ਦੇ 404 ਮਾਮਲੇ ਸਾਹਮਣੇ ਆਏ - ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਭ ਤੋਂ ਵੱਧ - 3.40 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ

ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ

84 ਦੇ ਪੀੜਤ ਪਰਿਵਾਰਾਂ ਦੇ ਹੱਕ ' ਚ ਨਿੱਤਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ

ਨਵੰਬਰ ਦੇ ਪਹਿਲੇ ਹਫਤੇ ਆਹਮੋ ਸਾਹਮਣੇ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਤੇ ਸਾਬਕਾ ਜਥੇਦਾਰ - ਮਿਲ ਕੇ ਕਰਨਗੇ ਚਿਠੀ ਤੇ ਚਰਚਾ

4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਪਰਗਟ ਸਿੰਘ ਨੇ ਪੰਜਾਬ ਵਿੱਚ ਡਰੱਗ ਸੰਕਟ ਨੂੰ ਲੈ ਕੇ ਗ੍ਰਹਿ ਮੰਤਰੀ ਸ਼ਾਹ 'ਤੇ ਹਮਲਾ ਬੋਲਦਿਆਂ ਪੁੱਛਿਆ, "13 ਸਾਲਾਂ ਵਿੱਚ ਕੀ ਠੋਸ ਕਾਰਵਾਈ ਕੀਤੀ ?"