BREAKING NEWS
• 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ • ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ, ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਬੰਦ ਕਰੇ: ਹਰਪਾਲ ਸਿੰਘ ਚੀਮਾ • ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ • ਪੰਜਾਬ ਦੇ 1 ਲੱਖ ਤੋਂ ਵੱਧ ਰਾਮ ਭਗਤਾਂ ਨੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ: ਅਮਨ ਅਰੋੜਾ • ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ

ਕੌਮੀ ਮਾਰਗ ਬਿਊਰੋ | October 21, 2026 07:41 PM

ਚੰਡੀਗੜ੍ਹ- ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾਰਤੀ ਜਨਤਾ ਪਾਰਟੀ ਨੇ ਸਮਰਥਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਮੁਲਾਜ਼ਮ ਵਿਰੋਧੀ ਰਹੀ ਹੈ, ਜਿਸ ਕਰਕੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਅਤੇ ਵਾਅਦਾਖ਼ਿਲਾਫ਼ੀ ਕਾਰਨ ਮੁਲਾਜ਼ਮਾਂ ਆਪਣੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮਹਿੰਗਾਈ ਭੱਤੇ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਅਹਿਮ ਮੰਗਾਂ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਅੱਜ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਸਰਕਾਰ ਦੀਆਂ ਨੀਤੀਆਂ ਕਾਰਨ ਸਰਕਾਰੀ ਮੁਲਾਜ਼ਮਾਂ ਵਿੱਚ ਨਿਰਾਸ਼ਾ ਵਧ ਰਹੀ ਹੈ, ਜਿਸ ਦਾ ਅਸਰ ਸਰਕਾਰੀ ਕੰਮਕਾਜ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ’ਤੇ ਵੀ ਪੈ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰੇ ਅਤੇ ਸਾਰੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਭਰੋਸੇ ਦੀ ਬਜਾਏ ਠੋਸ ਫ਼ੈਸਲੇ ਚਾਹੀਦੇ ਹਨ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਪਰਾਲੀ ਸਾੜਨ ਦੇ 404 ਮਾਮਲੇ ਸਾਹਮਣੇ ਆਏ - ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਭ ਤੋਂ ਵੱਧ - 3.40 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ

84 ਦੇ ਪੀੜਤ ਪਰਿਵਾਰਾਂ ਦੇ ਹੱਕ ' ਚ ਨਿੱਤਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਸੀ.ਬੀ.ਆਈ ਜਾਂਚ ਤੇਜ਼, ਢਾਹੇ ਗਏ ਮੈਡੀਕਲ ਸਟੋਰ ਤੇ ਪਹੁੰਚੀ ਟੀਮ

ਨਵੰਬਰ ਦੇ ਪਹਿਲੇ ਹਫਤੇ ਆਹਮੋ ਸਾਹਮਣੇ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਤੇ ਸਾਬਕਾ ਜਥੇਦਾਰ - ਮਿਲ ਕੇ ਕਰਨਗੇ ਚਿਠੀ ਤੇ ਚਰਚਾ

4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਪਰਗਟ ਸਿੰਘ ਨੇ ਪੰਜਾਬ ਵਿੱਚ ਡਰੱਗ ਸੰਕਟ ਨੂੰ ਲੈ ਕੇ ਗ੍ਰਹਿ ਮੰਤਰੀ ਸ਼ਾਹ 'ਤੇ ਹਮਲਾ ਬੋਲਦਿਆਂ ਪੁੱਛਿਆ, "13 ਸਾਲਾਂ ਵਿੱਚ ਕੀ ਠੋਸ ਕਾਰਵਾਈ ਕੀਤੀ ?"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, "ਇਹ ਸਸਤੀ ਰਾਜਨੀਤੀ ਬੰਦ ਕਰੋ

ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਦੀ ਜਾਂਚ ਸੀਬੀਆਈ ਕਰੇਗੀ: ਅਮਿਤ ਸ਼ਾਹ