BREAKING NEWS
• ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ • ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ, ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਉੱਚ ਪੱਧਰੀ ਮੀਟਿੰਗ • ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ: ਅਮਨ ਅਰੋੜਾ • 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ

ਪੰਜਾਬ

ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ: ਅਮਨ ਅਰੋੜਾ

ਕੌਮੀ ਮਾਰਗ ਬਿਊਰੋ | October 22, 2026 07:22 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਪਾਰਟੀ ਦੀ ਲੋਕ-ਵਿਰੋਧੀ ਅਤੇ ਜਾਗੀਰਦਾਰੀ ਸੋਚ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਪੰਜਾਬ ਦੀ ਸੱਤਾ ਵਿੱਚ ਆ ਗਈ, ਤਾਂ ਇਹ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਖੋਹ ਲਵੇਗੀ, ਜਦਕਿ ਟੋਲ ਪਲਾਜ਼ੇ ਵਾਪਸ ਲਿਆਵੇਗੀ ਅਤੇ ਬਿਜਲੀ ਤੇ ਨਹਿਰੀ ਪਾਣੀ ਦੇ ਭਾਰੀ ਬਿੱਲ ਥੋਪ ਦੇਵੇਗੀ।

ਇਹ ਦੱਸਦਿਆਂ ਕਿ ਕਾਂਗਰਸ ਆਮ ਪੰਜਾਬੀਆਂ ਨੂੰ ਭਲਾਈ ਸਕੀਮਾਂ ਤੋਂ ਵਾਂਝਾ ਰੱਖਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਮੰਤਰੀ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ, ਅਮਨ ਅਰੋੜਾ ਨੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ, ਜਿਸ ਵਿੱਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ, ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਕਰਨ ਕਿ ਕੀ ਕਾਂਗਰਸ ਸਰਕਾਰ ਆਉਣ 'ਤੇ ਇਹ ਸਕੀਮਾਂ ਜਾਰੀ ਰਹਿਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਚੋਣ ਵਾਅਦੇ ਖੋਖਲੇ ਸਾਬਤ ਹੋਣਗੇ ਅਤੇ ਪੰਜਾਬ ਮੁੜ ਲੋਕਾਂ ਦੀ ਖੱਜਲ-ਖੁਆਰੀ ਅਤੇ ਲੁੱਟ ਦੇ ਦੌਰ ਵੱਲ ਪਰਤ ਜਾਵੇਗਾ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋੜ ਦੇ ਆਧਾਰ 'ਤੇ ਬਿਜਲੀ ਸਬਸਿਡੀ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਨੂੰ ਸੀਮਤ ਕਰਨ ਬਾਰੇ ਦਿੱਤੇ ਬਿਆਨ ਨੇ ਪੰਜਾਬ ਲਈ ਕਾਂਗਰਸ ਪਾਰਟੀ ਦੇ ਏਜੰਡੇ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ ਇੱਕ ਸਪੱਸ਼ਟ ਜਵਾਬ ਦੇ ਹੱਕਦਾਰ ਹਨ ਕਿ ਕੀ ਕਾਂਗਰਸ ਸੱਤਾ ਵਿੱਚ ਆਉਣ 'ਤੇ ਇਨ੍ਹਾਂ ਸਹੂਲਤਾਂ ਨੂੰ ਜਾਰੀ ਰੱਖਣਾ ਚਾਹੁੰਦੀ ਹੈ ਜਾਂ ਵਾਪਸ ਲੈਣਾ ਚਾਹੁੰਦੀ ਹੈ।"

'ਆਪ' ਪੰਜਾਬ ਪ੍ਰਧਾਨ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਦੇ ਉਦੇਸ਼ ਨਾਲ ਘਰੇਲੂ ਖਪਤਕਾਰਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਦੇ ਰਹੀ ਹੈ।" ਉਨ੍ਹਾਂ ਨੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਇਹ ਸੁਝਾਅ ਦੇ ਕੇ ਅਜਿਹੀਆਂ ਸਹੂਲਤਾਂ ਜਾਰੀ ਰੱਖਣ 'ਤੇ ਸਵਾਲ ਖੜ੍ਹੇ ਕੀਤੇ ਹਨ ਕਿ ਜਿਨ੍ਹਾਂ ਨੂੰ ਇਨ੍ਹਾਂ ਦੀ ਲੋੜ ਨਹੀਂ ਹੈ, ਉਨ੍ਹਾਂ ਨੂੰ ਬਾਹਰ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ, “ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀਆਂ ਨੀਤਾਂ ਸਪੱਸ਼ਟ ਕਰ ਦਿੱਤੀਆਂ ਹਨ। ਜੇਕਰ ਕਾਂਗਰਸ 2027 ਵਿੱਚ ਸੱਤਾ ਵਿੱਚ ਆਉਂਦੀ ਹੈ, ਤਾਂ ਇਹ ਸਿਰਫ਼ ਬਿਜਲੀ ਸਬਸਿਡੀ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਤੱਕ ਨਹੀਂ ਰੁਕੇਗੀ। ਲੋਕਾਂ ਨੂੰ ਇਹ ਵੀ ਪੁੱਛਣਾ ਚਾਹੀਦਾ ਹੈ ਕਿ 10 ਲੱਖ ਰੁਪਏ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਵਰ, ਬੰਦ ਕੀਤੇ ਗਏ ਟੋਲ ਪਲਾਜ਼ਿਆਂ, ਨਹਿਰੀ ਪਾਣੀ ਦੀ ਪਹੁੰਚ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਕੀ ਬਣੇਗਾ।”

ਸਰਕਾਰੀ ਸਹਾਇਤਾ ਦੇ ਹੱਕਦਾਰ ਕੌਣ ਹਨ, ਇਸਦੇ ਮਾਪਦੰਡਾਂ 'ਤੇ ਸਵਾਲ ਉਠਾਉਂਦਿਆਂ, ਅਮਨ ਅਰੋੜਾ ਨੇ ਪੁੱਛਿਆ ਕਿ ਕੌਣ ਤੈਅ ਕਰੇਗਾ ਕਿ ਕਿਹੜੇ ਪਰਿਵਾਰ ਇਨ੍ਹਾਂ ਸਹੂਲਤਾਂ ਦੇ ਯੋਗ ਹਨ ਅਤੇ ਕਿਸ ਆਧਾਰ 'ਤੇ? ਕੀ ਰਾਜਾ ਵੜਿੰਗ ਇਹ ਫੈਸਲੇ ਲੈਣਗੇ, ਜਾਂ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਇਹ ਤੈਅ ਕਰਨਗੇ ਕਿ ਕਿਹੜੇ ਘਰਾਂ ਨੂੰ ਬਿਜਲੀ ਸਬਸਿਡੀ ਮਿਲਣੀ ਚਾਹੀਦੀ ਹੈ ਅਤੇ ਕਿਹੜੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਹੈ?

ਕਾਂਗਰਸੀ ਆਗੂਆਂ ਨੂੰ ਖੁਦ ਮਿਸਾਲ ਬਣਨ ਦੀ ਚੁਣੌਤੀ ਦਿੰਦਿਆਂ ਅਮਨ ਅਰੋੜਾ ਨੇ ਪੁੱਛਿਆ ਕਿ ਜੇਕਰ ਕਾਂਗਰਸੀ ਆਗੂ ਸੱਚਮੁੱਚ ਇਹ ਮੰਨਦੇ ਹਨ ਕਿ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਨਹੀਂ, ਉਨ੍ਹਾਂ ਨੂੰ ਬਾਹਰ ਰੱਖਿਆ ਜਾਣਾ ਚਾਹੀਦਾ ਹੈ, ਤਾਂ ਕਾਂਗਰਸੀ ਆਗੂ, ਸਾਬਕਾ ਮੰਤਰੀ, ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰ ਖੁਦ ਸਰਕਾਰੀ ਸਬਸਿਡੀਆਂ ਦਾ ਲਾਭ ਲੈਣਾ ਕਿਉਂ ਨਹੀਂ ਛੱਡਦੇ?

ਉਨ੍ਹਾਂ ਕਿਹਾ, "ਜਦੋਂ ਕਿ 'ਆਪ' ਸਰਕਾਰ ਚਾਰ ਸਾਲਾਂ ਤੋਂ ਮੁਫ਼ਤ ਬਿਜਲੀ ਅਤੇ ਕਰੀਬ ਛੇ ਮਹੀਨਿਆਂ ਤੋਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਮੈਂ ਕਦੇ ਵੀ ਕਾਂਗਰਸੀ ਆਗੂਆਂ ਨੂੰ ਜਨਤਕ ਤੌਰ 'ਤੇ ਇਨ੍ਹਾਂ ਸਹੂਲਤਾਂ ਨੂੰ ਛੱਡਦੇ ਨਹੀਂ ਦੇਖਿਆ।"

ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਬਸਿਡੀਆਂ ਬਾਰੇ ਕਾਂਗਰਸ ਪਾਰਟੀ ਦਾ ਪਿਛੋਕੜ ਵੀ ਯਾਦ ਕਰਵਾਇਆ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸਮੇਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ 2002 ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕਿਸਾਨਾਂ ਦੀ ਮੁਫ਼ਤ ਬਿਜਲੀ ਬੰਦ ਕਰ ਦਿੱਤੀ ਗਈ ਸੀ, ਜੋ ਢਾਈ ਸਾਲ ਬਾਅਦ ਆਮ ਚੋਣਾਂ ਸਮੇਂ ਮੁੜ ਬਹਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਮੁਫ਼ਤ ਬਿਜਲੀ ਜਾਰੀ ਰੱਖਣ ਦਾ ਵਾਅਦਾ ਕੀਤਾ ਸੀ, ਅਤੇ ਉਨ੍ਹਾਂ ਦਾ ਪਿਛਲਾ ਰਿਕਾਰਡ ਉਨ੍ਹਾਂ ਦੇ ਮੌਜੂਦਾ ਭਰੋਸੇ 'ਤੇ ਸ਼ੱਕ ਪੈਦਾ ਕਰਦਾ ਹੈ। "ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਅਤੇ ਚੋਣ ਭਾਸ਼ਣਾਂ ਵਿੱਚ ਹਰ ਤਰ੍ਹਾਂ ਦੇ ਵਾਅਦੇ ਕਰ ਸਕਦੀ ਹੈ, ਪਰ ਪੰਜਾਬ ਦੇ ਲੋਕਾਂ ਨੂੰ ਪਾਰਟੀ ਦੇ ਕੰਮਾਂ ਅਤੇ ਸਰਕਾਰ ਵਿੱਚ ਇਸ ਦੇ ਰਿਕਾਰਡ ਤੋਂ ਹੀ ਇਸ ਨੂੰ ਪਰਖਣਾ ਚਾਹੀਦਾ ਹੈ, " ਉਨ੍ਹਾਂ ਕਿਹਾ।

'ਆਪ' ਪੰਜਾਬ ਪ੍ਰਧਾਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਪਾਰਟੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਬਿਜਲੀ ਸਬਸਿਡੀ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਨੂੰ ਜਾਰੀ ਰੱਖੇਗੀ ਜਾਂ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਨੂੰ ਬੰਦ ਕਰ ਦੇਵੇਗੀ।

ਅਮਨ ਅਰੋੜਾ ਨੇ ਅੱਗੇ ਚੇਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਦੀ ਪਹੁੰਚ ਦੇ ਨਤੀਜੇ ਬਿਜਲੀ ਸਬਸਿਡੀ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਤੱਕ ਹੀ ਸੀਮਤ ਨਹੀਂ ਰਹਿਣਗੇ। "ਕਾਂਗਰਸ ਸਰਕਾਰ ਟੋਲ ਪਲਾਜ਼ੇ ਵਾਪਸ ਲਿਆਵੇਗੀ, ਖੇਤਾਂ ਨੂੰ ਦਿੱਤੇ ਜਾਂਦੇ ਨਹਿਰੀ ਪਾਣੀ 'ਤੇ ਚਾਰਜ ਲਗਾਵੇਗੀ, ਬਿਜਲੀ ਦੀਆਂ ਕੀਮਤਾਂ ਵਧਾਏਗੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਦੇ 10 ਲੱਖ ਰੁਪਏ ਦੇ ਸਿਹਤ ਕਵਰ ਨੂੰ ਬੰਦ ਕਰ ਦੇਵੇਗੀ।"

ਉਨ੍ਹਾਂ ਕਿਹਾ, "ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ, ਤਾਂ ਪੰਜਾਬ ਨੂੰ ਇੱਕ ਵਾਰ ਫਿਰ ਅਜਿਹੇ ਦੌਰ ਦਾ ਸਾਹਮਣਾ ਕਰਨਾ ਪਵੇਗਾ ਜਿੱਥੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾਇਆ ਜਾਵੇਗਾ ਅਤੇ ਭਲਾਈ ਸਹੂਲਤਾਂ ਖੋਹ ਲਈਆਂ ਜਾਣਗੀਆਂ।"

ਅਮਨ ਅਰੋੜਾ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਸਮੇਂ ਦੇ ਵਾਅਦਿਆਂ ਤੋਂ ਗੁੰਮਰਾਹ ਨਾ ਹੋਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੀਆਂ ਨੀਤਾਂ ਦਾ ਮੁਲਾਂਕਣ ਕਰਦੇ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਣ। ਅਮਨ ਅਰੋੜਾ ਨੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਬਿਆਨਾਂ ਰਾਹੀਂ ਕੀ ਇਸ਼ਾਰਾ ਕੀਤਾ ਜਾ ਰਿਹਾ ਹੈ। ਮੁੱਦਾ ਸਿਰਫ਼ ਬਿਜਲੀ ਸਬਸਿਡੀ ਜਾਂ ਔਰਤਾਂ ਦੀ ਵਿੱਤੀ ਸਹਾਇਤਾ ਦਾ ਨਹੀਂ ਹੈ; ਇਹ ਹੈ ਕਿ ਕੀ ਅੱਜ ਆਮ ਪਰਿਵਾਰਾਂ ਤੱਕ ਪਹੁੰਚ ਰਹੇ ਲਾਭ ਜਾਰੀ ਰਹਿਣਗੇ ਜਾਂ ਖੋਹ ਲਏ ਜਾਣਗੇ। ਕਾਂਗਰਸ ਨੂੰ 2027 ਵਿੱਚ ਪੰਜਾਬ ਤੋਂ ਵੋਟਾਂ ਮੰਗਣ ਤੋਂ ਪਹਿਲਾਂ ਇਨ੍ਹਾਂ ਸਵਾਲਾਂ ਦਾ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।"

 

Have something to say? Post your comment

 
 
 
 

ਪੰਜਾਬ

ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ

ਭਗਵਾਨ ਸ੍ਰੀ ਬਾਲਮੀਕ ਨੂੰ ਸਮਰਪਿਤ ਸ਼ੋਭਾ ਯਾਤਰਾ 'ਚ ਬਾਪੂ ਤਰਸੇਮ ਸਿੰਘ ਜੀ ਹੋਏ ਸ਼ਾਮਿਲ ਦਿੱਤੀ  ਸਮੂਹ ਭਾਈਚਾਰੇ ਨੂੰ ਵਧਾਈ

ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ

ਖਾਲਸਾ ਕਾਲਜ ਵਿਖੇ ‘ਉਭਰਦੀ ਹੋਈਆਂ ਤਕਨਾਲੋਜੀਆਂ ਅਤੇ ਕਰੀਅਰ ਮੌਕੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ

ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਆਪ ਸਰਕਾਰ : ਕੇਵਲ ਸਿੰਘ ਢਿੱਲੋਂ

ਝੋਟਾ ਕਤਲ ਕਾਂਡ -ਮੰਗਾਂ ਪਹਿਲਾਂ ਪੂਰੀਆਂ ਕੀਤੀਆਂ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ  ਫੈਸਲਾ ਲਿਆ ਜਾਵੇਗਾ- ਪਰਿਵਾਰ ਅਤੇ ਐਕਸ਼ਨ ਕਮੇਟੀ

ਅਕਾਲੀ ਆਗੂ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ:  ਪੰਨੂ

ਜਲੰਧਰ ਦੇ ਸੰਸਾਰਪੁਰ ਨੇ ਪੈਦਾ ਕੀਤੇ ਹਨ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ 7 ਓਲੰਪਿਕ ਤਗ਼ਮੇ: ਮੀਤ ਹੇਅਰ

ਪੰਜਾਬ ਵਿੱਚ ਪਰਾਲੀ ਸਾੜਨ ਦੇ 404 ਮਾਮਲੇ ਸਾਹਮਣੇ ਆਏ - ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਭ ਤੋਂ ਵੱਧ - 3.40 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ