BREAKING NEWS
• ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ • ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ, ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਉੱਚ ਪੱਧਰੀ ਮੀਟਿੰਗ • ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ: ਅਮਨ ਅਰੋੜਾ • 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ

ਪੰਜਾਬ

ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਆਪ ਸਰਕਾਰ : ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | October 22, 2026 07:37 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਜਵਾਬਦੇਹੀ ਤੋਂ ਭੱਜ ਰਹੀ ਹੈ।ਇਸੇ ਕਾਰਨ ਹੀ ਅੱਜ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਅੱਠ-ਦਸ ਮਿੰਟ ਚੱਲਿਆ, ਜਿਸ ਵਿੱਚ ਨ ਪੰਜਾਬ ਦੀ ਗੱਲ ਹੋਈ ਅਤੇ ਨਾ ਹੀ ਪੰਜਾਬ ਦੇ ਮੁੱਦਿਆਂ 'ਤੇ ਕੋਈ ਚਰਚਾ ਹੋਈ। ਇਸ ਨਾਲ ਜਨਤਾ ਦੇ ਲੱਖਾਂ-ਕਰੋੜਾਂ ਰੁਪਏ ਦੀ ਬਰਬਾਦੀ ਹੋ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ, ਗੈਂਗਸਟਰਵਾਦ, ਫ਼ਿਰੌਤੀਆਂ ਅਤੇ ਵਿਗੜੀ ਕਾਨੂੰਨ ਵਿਵਸਥਾ ਦਾ ਜਵਾਬ ਸਰਕਾਰ ਨੂੰ ਦੇਣਾ ਹੀ ਪਵੇਗਾ। ਪਰਮਿੰਦਰ ਸਿੰਘ ਝੋਟੇ, ਬਿਕਰਮਜੀਤ ਸਿੰਘ ਤੇ ਗੁਲਜ਼ਾਰ ਸਿੰਘ ਦੀ ਮੌਤ ਦਾ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਜਵਾਬ‌ ਮੰਗ ਰਹੇ ਹਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ ਹੜਤਾਲ 'ਤੇ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਡਰਾਉਣ-ਧਮਕਾਉਣ ਵਿੱਚ ਲੱਗੀ ਹੋਈ ਹੈ, ਪਰ ਭਾਜਪਾ ਮੁਲਾਜ਼ਮਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ, ਨਸ਼ਾ ਜਵਾਨੀ ਨੂੰ ਨਿਗਲ ਰਿਹਾ ਹੈ, ਨਸ਼ੇ ਵਿਰੁੱਧ ਉੱਠਦੀਆਂ ਆਵਾਜ਼ਾਂ ਦਬਾਈਆਂ ਜਾ ਰਹੀਆਂ ਹਨ, ਅਤੇ ਹਰ ਰੋਜ਼ ਗੋਲੀਆਂ ਚੱਲ ਰਹੀਆਂ ਤੇ ਕਤਲ ਹੋ ਰਹੇ ਹਨ। ਪਰ ਮੁੱਖ ਮੰਤਰੀ ਨੂੰ ਸੈਰਾਂ ਤੋਂ ਵਿਹਲ ਨਹੀਂ ਅਤੇ ਧਾੜਵੀਆਂ ਦੇ ਰੂਪ 'ਚ ਆਏ ਦਿੱਲੀ ਵਾਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ।

ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਦਾ ਫ਼ਿਕਰ ਛੱਡ ਕੇ ਪੰਜਾਬ ਦਾ ਖਿਆਲ ਕਰਨਾ ਚਾਹੀਦਾ ਹੈ। 'ਆਪ' ਨੇ ਪੰਜਾਬ ਦੇ ਜੋ ਹਾਲਾਤ ਬਣਾਏ ਹਨ, ਉਸ ਲਈ ਪੰਜਾਬ ਦੀ ਜਨਤਾ ਹੁਣ ਇਸ ਨਿਕੰਮੀ ਸਰਕਾਰ ਨੂੰ ਹੋਰ ਬਰਦਾਸ਼ਤ ਨਹੀਂ ਕਰੇਗੀ।

ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋ ਦਿਨ ਪਹਿਲਾਂ ਪੰਜਾਬ ਆ ਕੇ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ।
ਅੱਜ ਮੁੜ ਗ੍ਰਹਿ ਮੰਤਰੀ ਨੇ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੀ ਗੱਲ ਗੱਲ ਦੁਹਰਾਈ ਹੈ ਅਤੇ ਨਾਲ ਹੀ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ, ਜਿਸਦਾ ਮਤਲਬ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਸਾਰੇ 117 ਹਲਕਿਆਂ ਲਈ ਤਿਆਰ ਹੈ ਅਤੇ ਪੂਰੀ ਤਿਆਰੀ ਨਾਲ ਆਪਣੇ ਦਮ 'ਤੇ ਚੋਣ ਲੜੇਗੀ। ਪੰਜਾਬ ਦੇ ਲੋਕਾਂ ਦਾ ਪਾਰਟੀ 'ਤੇ ਵਿਸ਼ਵਾਸ ਹੈ ਅਤੇ ਭਾਜਪਾ 2027 ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ।

Have something to say? Post your comment

 
 
 
 

ਪੰਜਾਬ

ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ, ਅਸੀਂ ਉਨ੍ਹਾਂ ਨੂੰ ਪੰਜਾਬ ਦਾ ਭਵਿੱਖ ਰੌਸ਼ਨ ਬਣਾਉਣ ਦੇ ਮੌਕੇ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ

ਭਗਵਾਨ ਸ੍ਰੀ ਬਾਲਮੀਕ ਨੂੰ ਸਮਰਪਿਤ ਸ਼ੋਭਾ ਯਾਤਰਾ 'ਚ ਬਾਪੂ ਤਰਸੇਮ ਸਿੰਘ ਜੀ ਹੋਏ ਸ਼ਾਮਿਲ ਦਿੱਤੀ  ਸਮੂਹ ਭਾਈਚਾਰੇ ਨੂੰ ਵਧਾਈ

ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ

ਖਾਲਸਾ ਕਾਲਜ ਵਿਖੇ ‘ਉਭਰਦੀ ਹੋਈਆਂ ਤਕਨਾਲੋਜੀਆਂ ਅਤੇ ਕਰੀਅਰ ਮੌਕੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ

ਝੋਟਾ ਕਤਲ ਕਾਂਡ -ਮੰਗਾਂ ਪਹਿਲਾਂ ਪੂਰੀਆਂ ਕੀਤੀਆਂ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ  ਫੈਸਲਾ ਲਿਆ ਜਾਵੇਗਾ- ਪਰਿਵਾਰ ਅਤੇ ਐਕਸ਼ਨ ਕਮੇਟੀ

ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ: ਅਮਨ ਅਰੋੜਾ

ਅਕਾਲੀ ਆਗੂ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ:  ਪੰਨੂ

ਜਲੰਧਰ ਦੇ ਸੰਸਾਰਪੁਰ ਨੇ ਪੈਦਾ ਕੀਤੇ ਹਨ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ 7 ਓਲੰਪਿਕ ਤਗ਼ਮੇ: ਮੀਤ ਹੇਅਰ