BREAKING NEWS
• ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ • ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ, ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਉੱਚ ਪੱਧਰੀ ਮੀਟਿੰਗ • ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ: ਅਮਨ ਅਰੋੜਾ • 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ • ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ

ਪੰਜਾਬ

ਭਗਵਾਨ ਸ੍ਰੀ ਬਾਲਮੀਕ ਨੂੰ ਸਮਰਪਿਤ ਸ਼ੋਭਾ ਯਾਤਰਾ 'ਚ ਬਾਪੂ ਤਰਸੇਮ ਸਿੰਘ ਜੀ ਹੋਏ ਸ਼ਾਮਿਲ ਦਿੱਤੀ  ਸਮੂਹ ਭਾਈਚਾਰੇ ਨੂੰ ਵਧਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 22, 2026 07:47 PM


ਅੰਮ੍ਰਿਤਸਰ -ਭਗਵਾਨ ਸ਼੍ਰੀ ਬਾਲਮੀਕ ਜੀ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਅੱਜ ਅੰਮ੍ਰਿਤਸਰ ਵਿਖੇ ਬਾਲਮੀਕ ਭਾਈਚਾਰੇ ਵੱਲੋਂ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ  ਸ਼ਾਮਲ ਹੋਏ ਅਤੇ ਭਗਵਾਨ ਵਾਲਮੀਕ ਜੀ ਦੀ ਮੂਰਤੀ ਨੂੰ ਸਤਿਕਾਰ ਭੇਟ ਕੀਤਾ ਅਤੇ ਸ੍ਰੀ ਸੰਨੀ ਦਾਨਵ ਜੀ ( ਅੰਬੇਦਕਰ ਸਮਾਜ ਦਲ ਅਤੇ ਭਗਵਾਨ ਵਾਲਮੀਕ  ਤੀਰਥ ਤੋਂ ਅਤੇ ਸ੍ਰੀ ਸੰਦੀਪ ਜੀ ਜੰਡਿਆਲਾ ਏਕਤਾ ਸੰਘਰਸ਼ ਦਲ ਵੱਲੋਂ ਬਾਪੂ ਤਰਸੇਮ ਸਿੰਘ ਦੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਨੇ ਸਮੂਹ ਬਾਲਮੀਕ ਭਾਈਚਾਰੇ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼੍ਰੀ ਬਾਲਮੀਕ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵੰਡੀਆਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ, ਬਰਾਬਰਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਇੱਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਤਾਂ ਹੀ ਸੰਭਵ ਹੈ, ਜਦੋਂ ਹਰ ਮਨੁੱਖ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਸਤਿਕਾਰ, ਹੱਕ ਅਤੇ ਅੱਗੇ ਵਧਣ ਦੇ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ਼੍ਰੀ ਬਾਲਮੀਕ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸਮਾਜ ਵਿੱਚੋਂ ਨਫ਼ਰਤ, ਵਿਤਕਰੇ ਅਤੇ ਅਨਿਆਂ ਨੂੰ ਖ਼ਤਮ ਕਰਨ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ਦੀਆਂ ਖੁਸ਼ੀਆਂ ਨੂੰ ਸਮਾਜਿਕ ਏਕਤਾ, ਆਪਸੀ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਕਲਪ ਨਾਲ ਜੋੜਿਆ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਰਾਬਰੀ, ਸਾਂਝ ਅਤੇ ਸਤਿਕਾਰ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ। ਇਸ ਸ਼ੋਭਾ ਯਾਤਰਾ ਦਾ ਆਗਾਜ਼ ਅੰਮ੍ਰਿਤਸਰ ਵਿਖੇ ਗਵਾਲਮੰਡੀ ਨੇੜੇ ਸਥਿਤ ਭਗਵਾਨ ਸ਼੍ਰੀ ਬਾਲਮੀਕ ਜੀ ਦੇ ਮੂਰਤੀ ਸਥਲ ਤੋਂ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਬਾਪੂ ਤਰਸੇਮ ਸਿੰਘ ਜੀ ਦੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਹਾਜ਼ਰ ਪਾਰਟੀ ਆਗੂਆਂ ਵਿੱਚ ਮੁੱਖ ਤੌਰ ਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਡੱਡੂਆਣਾਂ, ਭਾਈ ਪਲਵਿੰਦਰ ਸਿੰਘ ਜੱਲੂਪੁਰ, ਭਾਈ ਅਮਰਜੀਤ ਸਿੰਘ ਜੱਲੂਪੁਰ, ਬਾਪੂ ਦਯਾ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਸ੍ਰ ਗੁਰਵਿੰਦਰ ਸਿੰਘ ਝੰਡੇਰ, ਸ੍ਰ ਗੁਰਦੇਵ ਸਿੰਘ ਜੱਜੀ, ਸ੍ਰ ਜਸਬੀਰ ਸਿੰਘ ਵਡਾਲੀ, ਸ੍ਰ ਅੰਗਰੇਜ ਸਿੰਘ, ਸ੍ਰ ਸੰਦੀਪ ਸਿੰਘ ਗੁੰਮਟਾਲਾ, ਭਾਈ ਜਗਜੋਤ ਸਿੰਘ ਖ਼ਾਲਸਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਸ੍ਰ ਜਤਿੰਦਰ ਸਿੰਘ, ਸ੍ਰ ਸ਼ਾਹਜੀਤ ਸਿੰਘ ਬੱਲ, ਸ੍ਰ ਅੰਗਰੇਜ ਸਿੰਘ, ਸ੍ਰ ਹਰਕਮਲਪ੍ਰੀਤ ਸਿੰਘ, ਸੁਖਬੀਰ ਸਿੰਘ ਤੇ ਜਰਮਨਦੀਪ ਸਿੰਘ ਆਦਿ ਹਾਜ਼ਰ ਸਨ

Have something to say? Post your comment

 
 
 
 

ਪੰਜਾਬ

ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ

ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ

ਖਾਲਸਾ ਕਾਲਜ ਵਿਖੇ ‘ਉਭਰਦੀ ਹੋਈਆਂ ਤਕਨਾਲੋਜੀਆਂ ਅਤੇ ਕਰੀਅਰ ਮੌਕੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ

ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਆਪ ਸਰਕਾਰ : ਕੇਵਲ ਸਿੰਘ ਢਿੱਲੋਂ

ਝੋਟਾ ਕਤਲ ਕਾਂਡ -ਮੰਗਾਂ ਪਹਿਲਾਂ ਪੂਰੀਆਂ ਕੀਤੀਆਂ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ  ਫੈਸਲਾ ਲਿਆ ਜਾਵੇਗਾ- ਪਰਿਵਾਰ ਅਤੇ ਐਕਸ਼ਨ ਕਮੇਟੀ

ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ: ਅਮਨ ਅਰੋੜਾ

ਅਕਾਲੀ ਆਗੂ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ:  ਪੰਨੂ

ਜਲੰਧਰ ਦੇ ਸੰਸਾਰਪੁਰ ਨੇ ਪੈਦਾ ਕੀਤੇ ਹਨ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ 7 ਓਲੰਪਿਕ ਤਗ਼ਮੇ: ਮੀਤ ਹੇਅਰ

ਪੰਜਾਬ ਵਿੱਚ ਪਰਾਲੀ ਸਾੜਨ ਦੇ 404 ਮਾਮਲੇ ਸਾਹਮਣੇ ਆਏ - ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਭ ਤੋਂ ਵੱਧ - 3.40 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ