ਪੰਜਾਬ

ਪਰਵਿੰਦਰ ਝੋਟਾ ਇਨਸਾਫ਼ ਮੋਰਚਾ: ਰਾਕੇਸ਼ ਟਿਕੈਤ ਬੋਲੇ - ਯੂ.ਪੀ 'ਚ ਹੁੰਦਾ ਤਾਂ ਹੁਣ ਤੱਕ ਐਨਕਾਊਂਟਰ ਹੋ ਚੁੱਕਾ ਹੁੰਦਾ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | October 24, 2026 07:40 PM

ਮਾਨਸਾ-ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਮਾਨਸਾ 'ਚ ਪਿਛਲੇ 12 ਦਿਨਾਂ ਤੋਂ ਚੱਲ ਰਹੇ ਇਨਸਾਫ਼ ਮੋਰਚੇ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਮਾਨਸਾ ਧਰਨੇ 'ਚ ਪਹੁੰਚੇ।

ਧਰਨੇ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਪਰਵਿੰਦਰ ਝੋਟੇ ਦਾ ਕਤਲ ਸਿਰਫ ਇੱਕ ਨੌਜਵਾਨ ਦੀ ਮੌਤ ਨਹੀਂ, ਇਹ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਅੰਦੋਲਨ ਦੀ ਪਹਿਲੀ ਸ਼ਹਾਦਤ ਹੈ।

ਟਿਕੈਤ ਨੇ ਪੰਜਾਬ 'ਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਝੋਟਾ ਦਾ ਕਤਲ, ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ ਗੰਭੀਰ ਮੁੱਦਾ ਹੈ।

ਉਨ੍ਹਾਂ ਕਿਹਾ ਕਿ ਹੁਣ ਮੈਡੀਕਲ ਸਟੋਰਾਂ 'ਤੇ ਨਸ਼ੇ ਦੇ ਕੈਪਸੂਲ ਵਿਕਦੇ ਹਨ ਤੇ ਇਹ ਬਿਮਾਰੀ ਹੁਣ ਉੱਤਰ ਪ੍ਰਦੇਸ਼ ਤੱਕ ਪਹੁੰਚ ਚੁੱਕੀ ਹੈ। ਜੇਕਰ ਇੱਥੇ ਦੀ ਸਰਕਾਰ ਸਖ਼ਤ ਹੁੰਦੀ ਤਾਂ ਪੰਜਾਬ ਦਾ ਬਣਿਆ ਕੈਪਸੂਲ ਯੂ.ਪੀ ਦੀ ਜ਼ਮੀਨ 'ਤੇ ਨਾ ਜਾਂਦਾ। ਨੇਪਾਲ ਤੇ ਗੁਜਰਾਤ ਰਾਹੀਂ ਨਸ਼ਾ ਆਉਂਦਾ ਹੈ ਪਰ ਬਰਬਾਦ ਪੰਜਾਬ ਨੂੰ ਕੀਤਾ ਜਾ ਰਿਹਾ ਹੈ। ਟਿਕੈਤ ਨੇ ਗਰਜਦਿਆਂ ਕਿਹਾ - "ਸਾਊਦੀ 'ਚ ਨਸ਼ਾ ਵੇਚਣ ਵਾਲੇ ਦਾ ਸਿਰ ਕਲਮ ਕਰ ਦਿੱਤਾ ਜਾਂਦਾ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿ, ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਨਸ਼ਾ ਮੁਕਤੀ ਮੁਹਿੰਮ ਦਾ ਨਾਂ ਪਰਵਿੰਦਰ ਝੋਟੇ ਦੇ ਨਾਂ 'ਤੇ ਰੱਖਿਆ ਜਾਵੇ। ਪਰਵਿੰਦਰ ਝੋਟੇ ਦੇ ਨਾਂ 'ਤੇ ਕਾਲਜ ਤੇ ਸੜਕਾਂ ਬਣਾਈਆਂ ਜਾਣ। ਅੰਤ 'ਚ ਟਿਕੈਤ ਨੇ ਇਨਸਾਫ਼ ਕਮੇਟੀ ਨੂੰ ਅਪੀਲ ਕੀਤੀ ਕਿ "ਅਸੀਂ ਇੰਨੇ ਕਮਜ਼ੋਰ ਨਹੀਂ ਕਿ ਲਾਸ਼ ਰੱਖ ਕੇ ਅੰਦੋਲਨ ਕਰੀਏ", ਇਸ ਲਈ ਸਸਕਾਰ ਬਾਰੇ ਸੋਚਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਰਿਵਾਰ ਅਤੇ ਇਨਸਾਫ਼ ਕਮੇਟੀ ਦੇ ਨਾਲ ਡੱਟ ਕੇ ਖੜ੍ਹੀ ਹੈ।

ਦੱਸਣਯੋਗ ਹੈ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦਾ 13 ਅਕਤੂਬਰ ਨੂੰ ਮਾਨਸਾ 'ਚ ਇੱਕ ਮੈਡੀਕਲ ਸਟੋਰ 'ਚ ਲਾਈਵ ਸਟ੍ਰੀਮਿੰਗ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਹੁਣ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਹੈ।

Have something to say? Post your comment

 
 
 
 

ਪੰਜਾਬ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ-ਪਰਗਟ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

ਪੀਐੱਸਪੀਸੀਐੱਲ ਵੱਲੋਂ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਪਟਿਆਲਾ ਵਿੱਚ ਬਾਈਕ ਸਵਾਰ ਨੂੰ ਐਸਯੂਵੀ ਨੇ ਮਾਰ ਦਿੱਤੀ ਟੱਕਰ , ਅਗਵਾ ਕਰ ਲਿਆ ਅਤੇ ਕਰ ਦਿੱਤਾ ਕਤਲ 

ਮਾਈਨਜ਼ ਐਂਡ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ

ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ