ਪੰਜਾਬ

ਪੀਐੱਸਪੀਸੀਐੱਲ ਵੱਲੋਂ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਕੌਮੀ ਮਾਰਗ ਬਿਊਰੋ / ਮਨਮੋਹਨ ਸਿੰਘ | October 24, 2026 07:58 PM


ਪਟਿਆਲਾ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਮਾਸਿਕ ਇਨੋਵੇਸ਼ਨ ਮੁਕਾਬਲੇ ਅਕਤੂਬਰ 2026 ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਪੀਐੱਸਈਬੀ ਅਫ਼ਸਰਜ਼ ਕਲੱਬ, ਪਾਵਰ ਕਲੋਨੀ-1, ਮਾਡਲ ਟਾਊਨ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦੇਸ਼ ਪੀਐੱਸਪੀਸੀਐੱਲ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਮੌਕੇ ਸ. ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ ਮੰਤਰੀ, ਪੰਜਾਬ ਅਤੇ ਸਰਦਾਰ ਊਗੁਰਕਿਰਤ ਕਿਰਪਾਲ ਸਿੰਘ, (ਸੀਐੱਮਡੀ), ਪੀਐੱਸਪੀਸੀਐੱਲ/ਪੀਐੱਸਟੀਸੀਐੱਲ, ਨੇ ਸ਼ਿਰਕਤ ਕੀਤੀ ਅਤੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਪਾਵਰਕਾਮ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਯੋਗਦਾਨ ਵਾਸਤੇ ਪ੍ਰੇਰਿਤ ਕੀਤਾ।

ਇਹ ਮੁਕਾਬਲਾ ਪੀਐੱਸਪੀਸੀਐੱਲ, ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਨਵੀਨਤਮ ਵਿਚਾਰਾਂ, ਵਿਹਾਰਕ ਸੁਝਾਵਾਂ ਅਤੇ ਹੱਲਾਂ ਨੂੰ ਸਾਂਝਾ ਕਰਨ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ, ਜਿਸ ਦਾ ਉਦੇਸ਼ ਕਾਰਜਕੁਸ਼ਲਤਾ ਵਿੱਚ ਵਾਧਾ ਕਰਨਾ, ਖਪਤਕਾਰ ਸੇਵਾਵਾਂ ਨੂੰ ਬਿਹਤਰ ਬਣਾਉਣਾ, ਪਾਰਦਰਸ਼ਤਾ ਨੂੰ ਮਜ਼ਬੂਤ ਕਰਨਾ ਅਤੇ ਬਿਜਲੀ ਖੇਤਰ ਦੀਆਂ ਗਤੀਵਿਧੀਆਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਮੁਕਾਬਲੇ ਦੇ ਜੇਤੂਆਂ ਨੂੰ ਉਨ੍ਹਾਂ ਦੇ ਨਵੀਨਤਮ ਯੋਗਦਾਨ ਅਤੇ ਕੀਮਤੀ ਸੁਝਾਵਾਂ ਲਈ ਪੀਐੱਸਪੀਸੀਐੱਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਪਹਿਲਕਦਮੀ ਰਚਨਾਤਮਕ ਸੋਚ, ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਅਤੇ ਕੰਮਕਾਜ ਵਿੱਚ ਨਿਰੰਤਰ ਸੁਧਾਰ ਲਈ ਪੀਐੱਸਪੀਸੀਐੱਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਬਿਜਲੀ ਮੰਤਰੀ ਪੰਜਾਬ ਵੱਲੋ ਪੀਐੱਸਪੀਸੀਐੱਲ, ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੀਆਂ ਵਧਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਪ੍ਰਸ਼ੰਸਾ ਕੀਤੀ। ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਮੂਹਿਕ ਵਚਨਬੱਧਤਾ ਤੇ ਸਖ਼ਤ ਮਿਹਨਤ ਸਦਕਾ ਕਾਰਪੋਰੇਸ਼ਨ ਨੇ ਲਗਭਗ 17, 500 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਖਪਤਕਾਰਾਂ ਨੂੰ ਨਿਰਧਾਰਤ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਅਤੇ ਲੋੜ ਅਨੁਸਾਰ 12 ਤੋਂ 15 ਘੰਟਿਆਂ ਤੱਕ ਵਾਧੂ ਸਪਲਾਈ ਵੀ ਦਿੱਤੀ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ।

ਉਨ੍ਹਾਂ ਨੇ ਅੱਗੇ ਕਿਹਾ ਕਿ ਐਲ ਨੀਨੋ ਦੇ ਪ੍ਰਭਾਵ ਅਤੇ ਕੇਂਦਰੀ ਖੇਤਰ ਤੋਂ ਕੋਲੇ ਦੀ ਉਪਲਬਧਤਾ ਵਿੱਚ ਆ ਰਹੀਆਂ ਰੁਕਾਵਟਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੀਐੱਸਪੀਸੀਐੱਲ ਨੇ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਆਪਣੇ ਕਰਮਚਾਰੀਆਂ ਦੇ ਸਮਰਪਿਤ ਯਤਨਾਂ ਸਦਕਾ ਸੂਬੇ ਦੀ ਬਿਜਲੀ ਸਪਲਾਈ ਨੂੰ ਸਫ਼ਲਤਾਪੂਰਵਕ ਸੰਭਾਲਿਆ। ਉਨ੍ਹਾਂ ਨੇ ਪੰਜਾਬ ਦੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕਰਮਚਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਰਾਹੀਂ ਸੰਸਥਾ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਹੋਰ ਬਿਹਤਰ ਤੇ ਭਰੋਸੇਯੋਗ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਸਮਰਪਣ ਨਾਲ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਸੀਐੱਮਡੀ, ਪੀਐੱਸਪੀਸੀਐੱਲ, ਨੇ ਸੰਸਥਾ ਨੂੰ ਵਧੇਰੇ ਕੁਸ਼ਲ, ਜਵਾਬਦੇਹ ਅਤੇ ਖਪਤਕਾਰ-ਪੱਖੀ ਬਣਾਉਣ ਵਿੱਚ ਨਵੀਨਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਸਿਕ ਇਨੋਵੇਸ਼ਨ ਮੁਕਾਬਲੇ ਦੀ ਸ਼ੁਰੂਆਤ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੇਂ ਵਿਚਾਰਾਂ ਅਤੇ ਵਿਹਾਰਕ ਸੁਝਾਵਾਂ ਨੂੰ ਉਤਸ਼ਾਹਿਤ ਕਰਨ, ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਮਾਨਤਾ ਦੇਣ ਅਤੇ ਸੰਸਥਾ ਦੇ ਵਿਕਾਸ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੀਨਤਮ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨਾ ਪੀਐੱਸਪੀਸੀਐੱਲ ਮੈਨੇਜਮੈਂਟ ਦੀ ਯੋਗਤਾ ਨੂੰ ਮਾਨਤਾ ਦੇਣ, ਕਰਮਚਾਰੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਲਾਭਦਾਇਕ ਵਿਚਾਰਾਂ ਨੂੰ ਅਮਲੀ ਰੂਪ ਦੇ ਕੇ ਕਾਰਪੋਰੇਸ਼ਨ ਅਤੇ ਇਸ ਦੇ ਖਪਤਕਾਰਾਂ ਦੇ ਹਿੱਤ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਇਸ ਸਮਾਰੋਹ ਵਿੱਚ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਇੰਜੀ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਜਨਰੇਸ਼ਨ, ਪੀਐੱਸਪੀਸੀਐੱਲ; ਇੰਜੀ. ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ, ਪੀਐੱਸਪੀਸੀਐੱਲ; ਇੰਜੀ. ਹਰਸ਼ਚਰਨ ਕੌਰ ਤ੍ਰੇਹਨ ਡਾਇਰੈਕਟਰ ਕਮਰਸ਼ੀਅਲ, ਪੀਐੱਸਪੀਸੀਐੱਲ; ਸੀ.ਏ. ਵਿਨੋਦ ਬਾਂਸਲ, ਡਾਇਰੈਕਟਰ ਫਾਇਨਾਂਸ, ਪੀਐੱਸਟੀਸੀਐੱਲ ਅਤੇ ਇੰਜੀ. ਸੰਜੀਵ ਸੂਦ, ਡਾਇਰੈਕਟਰ ਟੈਕਨੀਕਲ, ਪੀਐੱਸਟੀਸੀਐੱਲ ਸ਼ਾਮਲ ਸਨ।

ਮਾਸਿਕ ਇਨੋਵੇਸ਼ਨ ਮੁਕਾਬਲਾ ਨਵੀਨਤਾ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਯੋਗਤਾ ਨੂੰ ਮਾਨਤਾ ਦੇਣ ਅਤੇ ਪੀਐੱਸਪੀਸੀਐੱਲ ਤੇ ਪੰਜਾਬ ਦੇ ਬਿਜਲੀ ਖੇਤਰ ਦੇ ਨਿਰੰਤਰ ਵਿਕਾਸ ਲਈ ਕਰਮਚਾਰੀਆਂ ਦੇ ਸਾਰਥਕ ਯੋਗਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

 
 
 
 

ਪੰਜਾਬ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ-ਪਰਗਟ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਪਰਵਿੰਦਰ ਝੋਟਾ ਇਨਸਾਫ਼ ਮੋਰਚਾ: ਰਾਕੇਸ਼ ਟਿਕੈਤ ਬੋਲੇ - ਯੂ.ਪੀ 'ਚ ਹੁੰਦਾ ਤਾਂ ਹੁਣ ਤੱਕ ਐਨਕਾਊਂਟਰ ਹੋ ਚੁੱਕਾ ਹੁੰਦਾ

ਪਟਿਆਲਾ ਵਿੱਚ ਬਾਈਕ ਸਵਾਰ ਨੂੰ ਐਸਯੂਵੀ ਨੇ ਮਾਰ ਦਿੱਤੀ ਟੱਕਰ , ਅਗਵਾ ਕਰ ਲਿਆ ਅਤੇ ਕਰ ਦਿੱਤਾ ਕਤਲ 

ਮਾਈਨਜ਼ ਐਂਡ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ

ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ