ਨੈਸ਼ਨਲ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ ’ਚ ਹਜ਼ਾਰਾਂ ਨੌਜਵਾਨਾਂ ਨੇ ਲਿਆ ਹਿੱਸਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 25, 2026 07:19 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ ਹਜ਼ਾਰਾਂ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮੈਰਾਥਨ ਦੀ ਸ਼ੁਰੂਆਤ ਕਰਤੱਵਯ ਪਥ ਤੋਂ ਹੋਈ ਅਤੇ ਵੱਖ-ਵੱਖ ਮਾਰਗਾਂ ਤੋਂ ਹੁੰਦੀ ਹੋਈ ਇਹ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਸੰਪੰਨ ਹੋਈ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਸ਼ਰਧਾ ਨਾਲ ਦੌੜ ਵਿੱਚ ਹਿੱਸਾ ਲੈਂਦਿਆਂ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਮੈਰਾਥਨ ਵਿੱਚ ਭਾਗ ਲੈਣ ਵਾਲੇ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਕਮੇਟੀ ਦੇ ਅਹੁਦੇਦਾਰਾਂ ਨੇ ਮੈਰਾਥਨ ਵਿੱਚ ਸ਼ਾਮਲ ਹੋਏ ਸਮੂਹ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਮੈਰਾਥਨ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾ ਦਿੱਤਾ ਹੈ। ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮਾਂ ਦੀ ਲੜੀ ਚੱਲ ਰਹੀ ਹੈ, ਜਿਸ ਦੀ ਸੰਪੂਰਨਤਾ ਦਸੰਬਰ ਮਹੀਨੇ ਵਿੱਚ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਦੌਰਾਨ ਸ਼ਹੀਦੀ ਦਿਹਾੜਿਆਂ ਦੀ ਸੰਪੂਰਨਤਾ ਨੂੰ ਸਮਰਪਿਤ ਦਿੱਲੀ ਦੇ ਵੱਖ-ਵੱਖ ਸਥਾਨਾਂ ’ਤੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਤਹਿਤ ਲਾਲ ਕਿਲ੍ਹੇ ਸਮੇਤ ਕੌਮੀ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਰਤਨ ਸਮਾਗਮ ਅਤੇ ਹੋਰ ਯਾਦਗਾਰੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਇਤਿਹਾਸਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ, ਤਾਂ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਹ ਸਮਾਗਮ ਵੀ ਪਹਿਲਾਂ ਹੋਏ ਸਮਾਗਮਾਂ ਵਾਂਗ ਯਾਦਗਾਰੀ ਬਣ ਸਕਣ। ਮੈਰਾਥਨ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਹਜ਼ਾਰਾਂ ਭਾਗੀਦਾਰਾਂ ਨੇ ਮੈਰਾਥਨ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਮਾਤਾ ਰਣਜੀਤ ਕੌਰ ਦੀ ਅੰਤਿਮ ਅਰਦਾਸ ’ਚ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਦਿੱਤੀ ਸ਼ਰਧਾਂਜਲੀ

ਆਨਲਾਈਨ ਗੇਮਿੰਗ ਦੇ ਜਾਲ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਦੀ ਗੂੰਜਦਾਰ ਮੁਹਿੰਮ, ‘ਮੋਬਾਈਲ ਛੱਡੋ, ਮੈਦਾਨ ਨਾਲ ਨਾਤਾ ਜੋੜੋ’

ਕਾਂਗਰਸ ਨੇ ਪੰਜ ਰਾਜਾਂ ਲਈ ਵਾਰ ਰੂਮ ਚੇਅਰਪਰਸਨ ਨਿਯੁਕਤ ਕੀਤੇ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼

ਬੈਲਜੀਅਮ ਧਾਰਮਿਕ ਸੰਸਥਾਵਾਂ ਵੱਲੋਂ ਧਰਮ ਰਜਿਸਟਰ ਕਰਵਾਉਣ ਲਈ ਇਕੱਤਰਤਾ ਚ ਸਮੂੱਹ ਸੰਸਥਾਵਾਂ ਕਰਨ ਆਪਸੀ ਸਹਿਯੋਗ: ਪੰਥਕ ਜਥੇਬੰਦੀਆਂ ਜਰਮਨੀ

ਤਾਮਿਲਨਾਡੂ ’ਚ ਆਰਐਸਐਸ ਦੇ ਯੂਨੀਫਾਰਮ ਮਾਰਚਾਂ ’ਤੇ ਰੋਕ ਲਗਾਉਣ ਦੀ ਮੰਗ—ਤਾਮਿਲ ਸਿੱਖ ਸੰਗਤ ਨੇ ਡੀ ਜੀ ਪੀ ਨੂੰ ਭੇਜੀ ਪਟੀਸ਼ਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ, ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਉੱਚ ਪੱਧਰੀ ਮੀਟਿੰਗ

ਕੇਜਰੀਵਾਲ ਨੇ ਅੰਦੋਲਨ ਦੇ ਨਾਮ 'ਤੇ ਸੱਤਾ ਹਥਿਆਈ -ਭ੍ਰਿਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਕੀਤਾ: ਅਮਿਤ ਸ਼ਾਹ

ਦੇਸ਼ ਵਿਆਪੀ ਨਸ਼ਾ ਛੁਡਾਊ ਮੁਹਿੰਮ ਗੁਜਰਾਤ ਤੋਂ ਸ਼ੁਰੂ ਹੋਣੀ ਚਾਹੀਦੀ ਹੈ: ਸੰਜੇ ਰਾਉਤ

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ-ਮੀਡੀਆ ਰਿਪੋਰਟਾਂ ਆਧਾਰਹੀਣ - ਕਾਲਕਾ, ਕਾਹਲੋਂ