ਨੈਸ਼ਨਲ

ਮਾਤਾ ਰਣਜੀਤ ਕੌਰ ਦੀ ਅੰਤਿਮ ਅਰਦਾਸ ’ਚ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਦਿੱਤੀ ਸ਼ਰਧਾਂਜਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 25, 2026 07:22 PM

ਨਵੀਂ ਦਿੱਲੀ - ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਦੇ ਮਾਤਾ ਸਰਦਾਰਨੀ ਰਣਜੀਤ ਕੌਰ, ਜੋ ਬੀਤੀ 20 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਪੰਥਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਪੁੱਜੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਮਾਤਾ ਜੀ ਦੀ ਯਾਦ ਵਿੱਚ ਗੁਰਦੁਆਰਾ ਭਾਈ ਜੋਗਾ ਸਿੰਘ ਵਿਖੇ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੀ ਸਮਾਪਤੀ ਸ਼ਨੀਵਾਰ ਨੂੰ ਹੋਈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਸਵੇਰੇ 6 ਵਜੇ ਤੋਂ 11:30 ਵਜੇ ਤੱਕ ਆਸਾ ਕੀ ਵਾਰ ਅਤੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ, ਜਿਸ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਅਰਦਾਸ ਕੀਤੀ ਗਈ। ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਅੰਤਿਮ ਅਰਦਾਸ ਉਪਰੰਤ ਭਾਈ ਅਰਵਿੰਦਰ ਸਿੰਘ ਰਾਜਾ ਨੇ ਮਾਤਾ ਰਣਜੀਤ ਕੌਰ ਨੂੰ ਯਾਦ ਕਰਦਿਆਂ ਭਾਵੁਕ ਹੁੰਦੇ ਹੋਏ ਕਿਹਾ ਕਿ ਮਾਤਾ ਜੀ ਦਾ ਜੀਵਨ ਗੁਰਬਾਣੀ, ਸੇਵਾ, ਸਿਮਰਨ ਅਤੇ ਪਰਿਵਾਰਕ ਸੰਸਕਾਰਾਂ ਨੂੰ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਮਾਤਾ ਜੀ ਨੇ ਸਾਰੀ ਉਮਰ ਪਰਿਵਾਰ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਰੱਖਿਆ ਅਤੇ ਹਰ ਔਖੀ ਘੜੀ ਵਿੱਚ ਹੌਸਲਾ, ਸਬਰ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਗੁਰਸਿੱਖੀ ਜੀਵਨ-ਜਾਚ ਪਰਿਵਾਰ ਅਤੇ ਨਜ਼ਦੀਕੀ ਸੰਗਤ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗੀ। ਭਾਈ ਅਰਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਮਾਤਾ ਜੀ ਦਾ ਸਰੀਰਕ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਉਨ੍ਹਾਂ ਵੱਲੋਂ ਦਿੱਤੇ ਸੰਸਕਾਰ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਸਦਾ ਪਰਿਵਾਰ ਦੇ ਜੀਵਨ ਦਾ ਹਿੱਸਾ ਬਣੀ ਰਹੇਗੀ। ਇਸ ਮੌਕੇ ਸਮੂਹ ਸੰਗਤ ਵੱਲੋਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਅੰਤ ਵਿੱਚ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

 
 
 
 

ਨੈਸ਼ਨਲ

ਆਨਲਾਈਨ ਗੇਮਿੰਗ ਦੇ ਜਾਲ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਦੀ ਗੂੰਜਦਾਰ ਮੁਹਿੰਮ, ‘ਮੋਬਾਈਲ ਛੱਡੋ, ਮੈਦਾਨ ਨਾਲ ਨਾਤਾ ਜੋੜੋ’

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ ’ਚ ਹਜ਼ਾਰਾਂ ਨੌਜਵਾਨਾਂ ਨੇ ਲਿਆ ਹਿੱਸਾ

ਕਾਂਗਰਸ ਨੇ ਪੰਜ ਰਾਜਾਂ ਲਈ ਵਾਰ ਰੂਮ ਚੇਅਰਪਰਸਨ ਨਿਯੁਕਤ ਕੀਤੇ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼

ਬੈਲਜੀਅਮ ਧਾਰਮਿਕ ਸੰਸਥਾਵਾਂ ਵੱਲੋਂ ਧਰਮ ਰਜਿਸਟਰ ਕਰਵਾਉਣ ਲਈ ਇਕੱਤਰਤਾ ਚ ਸਮੂੱਹ ਸੰਸਥਾਵਾਂ ਕਰਨ ਆਪਸੀ ਸਹਿਯੋਗ: ਪੰਥਕ ਜਥੇਬੰਦੀਆਂ ਜਰਮਨੀ

ਤਾਮਿਲਨਾਡੂ ’ਚ ਆਰਐਸਐਸ ਦੇ ਯੂਨੀਫਾਰਮ ਮਾਰਚਾਂ ’ਤੇ ਰੋਕ ਲਗਾਉਣ ਦੀ ਮੰਗ—ਤਾਮਿਲ ਸਿੱਖ ਸੰਗਤ ਨੇ ਡੀ ਜੀ ਪੀ ਨੂੰ ਭੇਜੀ ਪਟੀਸ਼ਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ, ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਉੱਚ ਪੱਧਰੀ ਮੀਟਿੰਗ

ਕੇਜਰੀਵਾਲ ਨੇ ਅੰਦੋਲਨ ਦੇ ਨਾਮ 'ਤੇ ਸੱਤਾ ਹਥਿਆਈ -ਭ੍ਰਿਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਕੀਤਾ: ਅਮਿਤ ਸ਼ਾਹ

ਦੇਸ਼ ਵਿਆਪੀ ਨਸ਼ਾ ਛੁਡਾਊ ਮੁਹਿੰਮ ਗੁਜਰਾਤ ਤੋਂ ਸ਼ੁਰੂ ਹੋਣੀ ਚਾਹੀਦੀ ਹੈ: ਸੰਜੇ ਰਾਉਤ

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ-ਮੀਡੀਆ ਰਿਪੋਰਟਾਂ ਆਧਾਰਹੀਣ - ਕਾਲਕਾ, ਕਾਹਲੋਂ