ਪੰਜਾਬ

ਏਸ਼ੀਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮਾਂ ਦੀ ਜਿੱਤ ’ਤੇ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 25, 2026 07:24 PM

ਅੰਮ੍ਰਿਤਸਰ-ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸ੍ਰੀ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਸ਼ੁਕਰਾਨਾ ਕੀਤਾ ਅਤੇ ਭਵਿੱਖ ਵਿੱਚ ਵੀ ਭਾਰਤੀ ਹਾਕੀ ਟੀਮਾਂ ਦੀ ਚੜ੍ਹਦੀ ਕਲਾ, ਹੋਰ ਪ੍ਰਾਪਤੀਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅਰਦਾਸ ਕੀਤੀ।
ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਸ੍ਰੀ ਭੋਲਾਨਾਥ ਸਿੰਘ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਾਰਤੀ ਹਾਕੀ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਜਿੱਤ ਦਾ ਅਹਿਮ ਆਧਾਰ ਮੰਨਦਿਆਂ ਕਾਮਨਾ ਕੀਤੀ ਕਿ ਖਿਡਾਰੀ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਉਂਦੇ ਰਹਿਣ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਉਨ੍ਹਾਂ ਲਈ ਸੁਭਾਗ ਦਾ ਸਮਾਂ ਹੈ।
ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਸੂਚਨਾ ਕੇਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਪੁਸਤਕਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਹਰਵਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸਹਾਇਕ ਸੂਚਨਾ ਅਧਿਕਾਰੀ ਸ. ਜਤਿੰਦਰ ਸਿੰਘ, ਸ੍ਰੀ ਰਾਕੇਸ਼ ਭਾਟੀਆ, ਕੋਚ ਸ. ਗੁਰਬਖਸੀ਼ੀਸ਼ ਸਿੰਘ, ਸ. ਕੁਲਜੀਤ ਸਿੰਘ ਭੰਮਰਾ, ਸ. ਪ੍ਰਭਜੋਤ ਸਿੰਘ, ਸ. ਪਰਮਜੀਤ ਸਿੰਘ ਤੇ ਖਿਡਾਰੀ ਸਨ. ਜਸਕਰਨ ਸਿੰਘ ਮੌਜੂਦ ਸਨ।

Have something to say? Post your comment

 
 
 
 

ਪੰਜਾਬ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤੇਰਾ ਸਿੰਘ ਚੰਨ ਯਾਦਗਾਰੀ ਸਾਹਿਤਕ ਮੇਲੇ ਦੀਆਂ ਪੁਰਜ਼ੋਰ ਤਿਆਰੀਆਂ

ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਸਦਭਾਵਨਾ ਅਤੇ ਮਾਨਵਤਾ ਦਾ ਮਾਰਗ ਦਿਖਾਉਂਦੀਆਂ ਹਨ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਣਵੱਤਾ ਭਰਪੂਰ ਸਿੱਖਿਆ ਗਰੀਬੀ ਖ਼ਤਮ ਕਰਨ ਅਤੇ ਪਰਿਵਾਰਾਂ ਦਾ ਜੀਵਨ ਬਦਲਣ ਦਾ ਸਭ ਤੋਂ ਅਸਰਦਾਰ ਜ਼ਰੀਆ: ਮੁੱਖ ਮੰਤਰੀ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਮਾਨ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਬਣਾਉਣ ਦੇ ਲਈ ਉਪਰਾਲੇ ਲਗਾਤਾਰ ਜਾਰੀ : ਸਰਬਜੀਤ ਸਿੰਘ ਸਮਾਣਾ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ 'ਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ: ਸ਼ਮਸ਼ੇਰ ਸਿੰਘ ਪੱਧਰੀ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ