ਪੰਜਾਬ

ਮਾਨ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਬਣਾਉਣ ਦੇ ਲਈ ਉਪਰਾਲੇ ਲਗਾਤਾਰ ਜਾਰੀ : ਸਰਬਜੀਤ ਸਿੰਘ ਸਮਾਣਾ

ਕੌਮੀ ਮਾਰਗ ਬਿਊਰੋ/ ਮਨਮੋਹਨ ਸਿੰਘ | October 25, 2026 09:49 PM

ਮੋਹਾਲੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈਆਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਣਾ ਲਗਾਤਾਰ ਜਾਰੀ ਹੈ, , ਇਸੇ ਲੜੀ ਨੂੰ ਅਗਾਹ ਜਾਰੀ ਰੱਖਦੇ ਹੋਏ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਕੀਤੇ ਗਏ ਉਪਰਾਲੇ ਦੇ ਚਲਦਿਆਂ -ਮੇਰਾ ਘਰ -ਮੇਰਾ ਨਾਮ- ਮੁਹਿੰਮ ਦੇ ਤਹਿਤ ਲੋਕਾਂ ਨੂੰ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਜਾ ਰਹੇ ਹਨ , ਇਹ ਗੱਲ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ , ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਬਹੁਤ ਦੇਰ ਤੋਂ ਇਸ ਇਸ ਗੱਲ ਦੀ ਮੰਗ ਸੀ, ਕਿ ਪਿੰਡਾਂ ਦੇ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ- ਝਮੇਲੇ ਹੁੰਦੇ ਰਹਿੰਦੇ ਸਨ, ਅਤੇ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ ਤੇ ਅੱਜ ਇਹਨਾਂ ਪਿੰਡਾਂ ਪਿੰਡ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ , ਇਸ ਦੇ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ , ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਮੈਨੂੰ ਦੱਸਦੇ ਹੋਏ ਇਹ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਹੋਰਾਂ ਵੱਲੋਂ ਸਾਰੇ ਪੰਜਾਬ ਵਾਸੀਆਂ ਦੇ ਨਾਲ ਕੀਤਾ ਗਿਆ ਇੱਕ- ਇੱਕ ਵਾਅਦਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਜੀ ਵੱਲੋਂ ਜੋ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਸਭਨਾਂ ਨੂੰ ਇੱਕ- ਇੱਕ ਕਰਕੇ ਪੂਰਾ ਕੀਤਾ ਜਾ ਚੁੱਕਿਆ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਯਤਨ ਜਾਰੀ ਹਨ । ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਲੱਖ ਰੁਪਏ ਦਾ ਮੁਫਤ ਬੀਮੇ ਦੀ ਸਹੂਲਤ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਦੇ ਲਈ 10 ਲੱਖ ਰੁਪਏ ਮੁਫਤ ਇਲਾਜ ਕਰਵਾਉਣ ਦੇ ਲਈ ਸੁਵਿਧਾ ਹੋਵੇਗੀ, ਉਹਨਾਂ ਕਿਹਾ ਕਿ ਜਿਹੜੀਆਂ ਵੀ ਸਰਕਾਰਾਂ ਹੁਣ ਤੱਕ ਬਣੀਆਂ ਹਨ, ਉਹ ਇੱਕ- ਦੂਸਰੇ ਦੀ ਪਾਰਟੀ ਨਾਲ ਸੰਬੰਧਿਤ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕਰਕੇ ਹੀ ਆਪਣਾ ਤੋਰੀ- ਫੁਲਕਾ ਚਲਾਉਂਦੀਆਂ ਹਨ, ਪਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਵੱਲੋਂ ਜੋ -ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਸਭਨਾਂ ਨੂੰ ਪੂਰੇ ਕਰ ਲਿਆ ਗਿਆ ਹੈ। ਅਤੇ ਲੋਕਾਂ ਦੇ ਚਿਹਰਿਆਂ ਦੀ ਖੁਸ਼ੀ ਅਤੇ ਤਸੱਲੀ ਵੇਖ ਕੇ ਸਾਨੂੰ ਇਸ ਗੱਲ ਦਾ ਪੂਰਾ ਵਿਸ਼ਵਾਸ ਹੈ, ਕਿ ਪੰਜਾਬ ਪ੍ਰਦੇਸ਼ ਦੇ ਲੋਕੀ ਆਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਕਰਵਾ ਕੇ ਭਗਵੰਤ ਸਿੰਘ ਮਾਨ ਹੋਰਾਂ ਨੂੰ ਹੀ ਸੂਬੇ ਦਾ ਦੁਬਾਰਾ ਮੁੱਖ ਮੰਤਰੀ ਬਣਾਉਣ ਜਾ ਰਹੇ ਹੋ , ਸਰਬਜੀਤ ਸਿੰਘ ਸਮਾਣਾ- ਮੇਅਰ ਮੋਹਾਲੀ ਨਗਰ ਨਿਗਮ ਹੋਰਾਂ ਕਿਹਾ ਕਿ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਵਿੱਚ ਹੀ ਆਪਣੀ ਪ੍ਰਾਥਮਿਕਤਾ ਸਮਝੀ ਹੈ , ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਉੱਪਰ ਕਿਸੇ ਵੀ ਪਾਰਟੀ ਦਾ ਨੇਤਾ ਕਰਪਸ਼ਨ ਦਾ ਕੋਈ ਵੀ ਇਲਜ਼ਾਮ ਨਹੀਂ ਲਗਾ ਸਕਦਾ, ਨਾ ਹੀ ਵਿਰੋਧੀ ਪਾਰਟੀ ਦੇ ਕਿਸੇ ਨੇਤਾ ਜਾਂ ਵਰਕਰ ਦੇ ਵਿਰੁੱਧ ਝੂਠਾ ਪਰਚਾ ਦਰਜ ਕਰਵਾਉਣ ਦਾ ਇਲਜ਼ਾਮ ਹੀ ਲਗਾ ਸਕਦਾ, ਉਹਨਾਂ ਹਮੇਸ਼ਾ ਸਾਫ -ਸੁਥਰੀ ਰਾਜਨੀਤੀ ਨੂੰ ਹੀ ਲੋਕ ਸੇਵਾ ਦੇ ਤੌਰ ਤੇ ਕੰਮ ਕਰਦੇ ਹੋਏ ਕੀਤਾ ਹੈ , ਅਤੇ ਵਿਧਾਨ ਸਭਾ ਸੈਸ਼ਨ ਦੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਪੱਕੇ ਤੌਰ ਤੇ ਹੱਲ ਕਰਵਾਉਣ ਦੇ ਲਈ ਆਵਾਜ਼ ਬੁਲੰਦ ਕੀਤੀ ਹੈ , ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਵਿਧਾਨ ਸਭਾ ਸੈਸ਼ਨ ਦੇ ਵਿੱਚ ਕੁਝ ਦਿਨ ਪਹਿਲਾਂ ਹੀ ਇਹ ਆਵਾਜ਼ ਉਠਾਈ ਗਈ ਸੀ ਕਿ ਕਮਜ਼ੋਰ ਵਰਗ ਨਾਲ ਸੰਬੰਧਿਤ ਮਰੀਜ਼ਾਂ ਦਾ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਰਿਆਇਤੀ ਦਰਾਂ ਤੇ ਇਲਾਜ ਹੋਣਾ ਚਾਹੀਦਾ ਹੈ ਅਤੇ 2000 ਤੋਂ ਮੋਹਾਲੀ ਦੇ ਕਈ ਹਸਪਤਾਲਾਂ ਨੂੰ ਜਮੀਨ ਇਸ ਸ਼ਰਤ ਤੇ ਅਲੋਟ ਕੀਤੀ ਗਈ ਸੀ ਕਿ ਉਹ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸੰਬੰਧਿਤ ਮਰੀਜ਼ਾਂ ਦਾ ਰਿਆਇਤੀ ਦਰਾਂ ਤੇ ਇਲਾਜ ਯਕੀਨੀ ਬਣਾਉਣਗੇ,

ਅਤੇ ਹੁਣ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਉਠਾਈ ਗਈ ਇਸ ਆਵਾਜ਼ ਦੇ ਚਲਦਿਆਂ ਇਸ ਮਾਮਲੇ ਨਾਲ ਸੰਬੰਧਿਤ ਬਕਾਇਦਾ ਕਮੇਟੀ ਬਣਾਈ ਜਾ ਰਹੀ ਹੈ। ਤੇ ਆਉਣ ਵਾਲੇ ਸਮੇਂ ਦੇ ਵਿੱਚ ਮੈਨੂੰ ਉਮੀਦ ਹੈ ਕਿ ਜਿਹੜੇ ਵੀ ਪ੍ਰਾਈਵੇਟ ਹਸਪਤਾਲ ਸਾਰਿਆਂ ਨੂੰ ਪਰੇਸ਼ਾਨ ਕਰਦੇ ਨੇ, ਵੱਡੇ -ਵੱਡੇ ਬਿੱਲ ਦਿਖਾ ਕੇ ਉਹ ਮਰੀਜ਼ਾਂ ਨੂੰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਤੰਗ ਕਰਦੇ ਸਨ, ਉਹ ਹੁਣ ਬੰਦ ਹੋ ਜਾਣਗੇ, ਉਹਨਾਂ ਕਿਹਾ ਕਿ ਅਸੀਂ ਹਲਕੇ ਦੇ ਲੋਕਾਂ ਲਈ ਪੂਰੀ ਇਮਾਨਦਾਰੀ ਦੇ ਨਾਲ ਕੰਮ ਕਰ ਰਹੇ ਹਾਂ, ਅਤੇ ਅੱਜ ਸਭਨਾਂ ਲੋਕਾਂ ਨੂੰ ਇਹ ਵਿਸ਼ਵਾਸ ਹੈ ਕਿ ਵਿਧਾਇਕ ਕੁਲਵੰਤ ਸਿੰਘ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਬਕਾਇਦਾ ਅਪਣਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਮਾਂ ਰਹਿੰਦਿਆਂ ਹੱਲ ਕੀਤਾ ਜਾ ਰਿਹਾ ਹੈ।, ਉਹਨਾਂ ਕਿਹਾ ਕਿ 4 ਤੇ 5 ਨਵੰਬਰ ਨੂੰ ਮੋਹਾਲੀ ਖੇਡ ਸਟੇਡੀਅਮ ਦੇ ਵਿੱਚ ਮੈਚ ਹੋ ਰਹੇ ਹਨ ਅਤੇ ਸਭਨਾ ਖੇਡ ਪ੍ਰੇਮੀਆਂ ਦੇ ਲਈ ਇਸ ਦੇ ਪਾਸ ਮੁਫਤ ਦਿੱਤੇ ਜਾ ਰਹੇ ਹਨ, ਇਹ ਉਪਰਾਲਾ ਕੀਤਾ ਹੈ ਕਿ ਪਹਿਲੀ ਵਾਰ ਅੰਤਰਰਾਸ਼ਟਰੀ ਪੱਧਰ ਮੈਚ ਮੋਹਾਲੀ ਸਥਿਤ ਹਾਕੀ ਖੇਡ ਸਟੇਡੀਅਮ ਦੇ ਵਿੱਚ ਹੋਣ ਜਾ ਰਹੇ ਹਨ ਅਤੇ ਮੇਰੀ ਇਹ ਸਭਨਾਂ ਨੂੰ ਅਪੀਲ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਇਹਨਾਂ ਮੈਚਾਂ ਦਾ ਆਨੰਦ ਉਠਾਉਣ, ਕਿਉਂਕਿ ਜਦੋਂ ਅਸੀਂ ਆਪਣੇ ਬੱਚਿਆਂ ਨੂੰ ਖੇਡਾਂ ਵਿਖਾਵਾਂਗੇ ਅਤੇ ਇਹ ਦੱਸਾਂਗੇ ਕਿ ਪੰਜਾਬ ਸਰਕਾਰ ਕਿਸ ਤਰ੍ਹਾਂ ਖੇਡਾਂ ਨੂੰ ਉਤਸਾਹਿਤ ਕਰਨ ਦੇ ਲਈ ਡਟੀ ਹੋਈ ਹੈ, ਅਤੇ ਇਹ ਜਰੂਰੀ ਹੈ ਕਿ ਕਿਸੇ ਵੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਕੋਈ ਵੀ ਯੋਜਨਾ ਜਾਂ ਮੁਹਿੰਮ ਉਦੋਂ ਹੀ ਸਫਲ ਹੋ ਸਕਦੀ ਹੈ ਜਦੋਂ ਲੋਕਾਂ ਦਾ ਸਹਿਯੋਗ ਮਿਲਦਾ ਰਹੇ,
ਇਸ ਮੌਕੇ ਤੇ ਸਰਪੰਚ ਮੁਖਤਿਆਰ ਸਿੰਘ , ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਨਗਰ ਨਿਗਮ ਮੋਹਾਲੀ ਹਰਪਾਲ ਸਿੰਘ ਚੰਨਾ, ਵੀ ਹਾਜ਼ਰ ਸਨ

Have something to say? Post your comment

 
 
 
 

ਪੰਜਾਬ

ਗੁਣਵੱਤਾ ਭਰਪੂਰ ਸਿੱਖਿਆ ਗਰੀਬੀ ਖ਼ਤਮ ਕਰਨ ਅਤੇ ਪਰਿਵਾਰਾਂ ਦਾ ਜੀਵਨ ਬਦਲਣ ਦਾ ਸਭ ਤੋਂ ਅਸਰਦਾਰ ਜ਼ਰੀਆ: ਮੁੱਖ ਮੰਤਰੀ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ 'ਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ: ਸ਼ਮਸ਼ੇਰ ਸਿੰਘ ਪੱਧਰੀ

ਏਸ਼ੀਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮਾਂ ਦੀ ਜਿੱਤ ’ਤੇ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਸ: ਚੰਚਲ ਸਿੰਘ ਬਣੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ

ਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲ

ਕੀ ਐਨਐਚਆਰਸੀਨੇ ਪਹਿਲਾਂ ਕਦੇ ਕਿਸੇ ਹੋਰ ਰਾਜ ਦੀਆਂ ਰੋਡਵੇਜ਼ ਬੱਸਾਂ ਦੀ ਚੈਕਿੰਗ ਕੀਤੀ ਹੈ? ਅਰਵਿੰਦ ਕੇਜਰੀਵਾਲ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ-ਪਰਗਟ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ