ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 27, 2026 07:38 PM


ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹੜੇ ’ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਗੁਰੂ-ਜਸ ਨਾਲ ਅਧਿਆਤਮਿਕ ਮਾਹੌਲ ਸਿਰਜਿਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਦਰ ਮਾਨਵਤਾ ਲਈ ਅਜਿਹਾ ਅਧਿਆਤਮਿਕ ਕੇਂਦਰ ਹੈ, ਜਿਥੇ ਦੇਸ਼ ਦੁਨੀਆਂ ਦਾ ਹਰ ਵਿਅਕਤੀ ਬਿਨਾਂ ਕਿਸੇ ਵਿਤਕਰੇ ਅਤੇ ਭੇਦਭਾਵ ਦੇ ਪੁੱਜਦਾ ਹੈ। ਸ਼ਰਧਾ ਨਾਲ ਆਇਆ ਹਰ ਵਿਅਕਤੀ ਗੁਰੂ ਦਰਬਾਰ ਵਿੱਚੋਂ ਖ਼ੁਸ਼ੀਆਂ ਅਤੇ ਅਧਿਆਤਮਿਕ ਬਖ਼ਸ਼ਸ਼ਾਂ ਦੀ ਦਾਤ ਪ੍ਰਾਪਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।
ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜੈਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਰਵਿੰਦਰ ਸਿੰਘ ਖ਼ਾਲਸਾ, ਬੀਬੀ ਗੁਰਮੀਤ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਤੇਜਿੰਦਰ ਸਿੰਘ ਪੱਡਾ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਅਜ਼ਾਦ ਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਰਾਜਿੰਦਰ ਸਿੰਘ ਰੂਬੀ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆ, ਸ. ਗੁਰਵਿੰਦਰ ਸਿੰਘ ਭੋਮਾਂ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਪਰਵਿੰਦਰ ਸਿੰਘ ਝੋਟਾ ਹੱਤਿਆ -15 ਦਿਨਾਂ ਬਾਅਦ ਖੁੱਲ੍ਹਿਆ ਮਾਨਸਾ ਦਾ ਤਿਕੋਣੀ ਚੌਕ, ਸਿਰਸਾ-ਬਰਨਾਲਾ ਰੋਡ 'ਤੇ ਆਵਾਜਾਈ ਬਹਾਲ

ਗੁਰਮਤਿ ਸੰਗੀਤ ਵਿੱਦਿਆ ਦੇ ਉਸਤਾਦ ਸੁਖਵੰਤ ਸਿੰਘ ਜੀ ਨੂੰ "ਉਸਤਾਦ ਅੱਲਾ ਰੱਖਾ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਓਵਰਸੀਜ਼ ਕੌਸਲ ਤੇ ਗੁਰੂ ਰਾਮ ਦਾਸ ਸੈਂਟਰ ਫਾਰ ਇਕਨਾਮਿਕ ਗ੍ਰੋਥ ਵੱਲੋ ਕਰਵਾਇਆ ਗਿਆ ਵਿਸੇਸ਼ ਲੈਕਚਰ

ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੇ ਤਬਾਦਲੇ ਲਈ ਆਦੇਸ਼ ਜਾਰੀ, 30 ਨਵੰਬਰ ਤੱਕ ਰਿਪੋਰਟ ਮੰਗੀ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ

ਪੰਜਾਬ: ਗੋਲੀਬਾਰੀ ਦੀ ਘਟਨਾ 'ਤੇ ਸਪੀਕਰ ਸੰਧਵਾਂ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਡੀਏ ਕੇਸ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ