ਪੰਜਾਬ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 27, 2026 07:37 PM

ਅੰਮ੍ਰਿਤਸਰ-ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਈਆਂ ਸੰਗਤਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਚਾਰ ਜਥੇ ਜਾਂਦੇ ਹਨ ਅਤੇ ਉੱਥੇ ਵਸਦੇ ਸਿੱਖਾਂ ਦੀ ਵੀ ਭਾਵਨਾ ਹੈ ਕਿ ਉਹ ਭਾਰਤ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ। ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੋਵਾਂ ਦੇਸ਼ਾਂ ਦੇ ਸਿੱਖਾਂ ਨੂੰ ਖੁਲਦਿਲੀ ਨਾਲ ਵੀਜ਼ਾ ਦੇਣ, ਤਾਂ ਜੋ ਸਿੱਖ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰ ਸਕਣ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਪਰਵਿੰਦਰ ਸਿੰਘ ਝੋਟਾ ਹੱਤਿਆ -15 ਦਿਨਾਂ ਬਾਅਦ ਖੁੱਲ੍ਹਿਆ ਮਾਨਸਾ ਦਾ ਤਿਕੋਣੀ ਚੌਕ, ਸਿਰਸਾ-ਬਰਨਾਲਾ ਰੋਡ 'ਤੇ ਆਵਾਜਾਈ ਬਹਾਲ

ਗੁਰਮਤਿ ਸੰਗੀਤ ਵਿੱਦਿਆ ਦੇ ਉਸਤਾਦ ਸੁਖਵੰਤ ਸਿੰਘ ਜੀ ਨੂੰ "ਉਸਤਾਦ ਅੱਲਾ ਰੱਖਾ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਓਵਰਸੀਜ਼ ਕੌਸਲ ਤੇ ਗੁਰੂ ਰਾਮ ਦਾਸ ਸੈਂਟਰ ਫਾਰ ਇਕਨਾਮਿਕ ਗ੍ਰੋਥ ਵੱਲੋ ਕਰਵਾਇਆ ਗਿਆ ਵਿਸੇਸ਼ ਲੈਕਚਰ

ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੇ ਤਬਾਦਲੇ ਲਈ ਆਦੇਸ਼ ਜਾਰੀ, 30 ਨਵੰਬਰ ਤੱਕ ਰਿਪੋਰਟ ਮੰਗੀ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ

ਪੰਜਾਬ: ਗੋਲੀਬਾਰੀ ਦੀ ਘਟਨਾ 'ਤੇ ਸਪੀਕਰ ਸੰਧਵਾਂ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਡੀਏ ਕੇਸ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ