ਪੰਜਾਬ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | October 27, 2026 09:19 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਸਪੱਸ਼ਟ ਰੁਖ਼ ਅਪਣਾਉਂਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਵਿਧਾਨ ਸਭਾ ਵੱਲੋਂ ਮਤਾ ਪਾਸ ਕੀਤਾ ਗਿਆ, ਜਿਸ ਵਿੱਚ ਸੂਬੇ ਦੇ ਅਧਿਕਾਰਾਂ ਦੀ ਨਿਸ਼ਾਨਦੇਹੀ ਕੀਤੀ ਗਈ। ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਲੜਾਈ ਲੜਨ ਦਾ ਅਹਿਦ ਲੈਂਦਿਆਂ ਉਨ੍ਹਾਂ ਸਵਾਲ ਕੀਤਾ ਕਿ ਰਾਜਸਥਾਨ ਬਿਨਾਂ ਕੋਈ ਭੁਗਤਾਨ ਕੀਤੇ ਪੰਜਾਬ ਦੇ ਪਾਣੀ ਦੀ ਵਰਤੋਂ ਕਿਵੇਂ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਵੱਲ ਰਾਇਲਟੀ ਵਜੋਂ 1.43 ਲੱਖ ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਵਿੱਚ ਰਾਜਸਥਾਨ ਅਤੇ ਹਰਿਆਣਾ ਦਾ ਕੋਈ ਹਿੱਸਾ ਨਹੀਂ ਬਣਦਾ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਪਿਛਲੇ ਚਾਰ ਸਾਲਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਨੂੰ ਖੇਤਾਂ ਦੇ 22 ਫੀਸਦੀ ਤੋਂ ਵਧਾ ਕੇ 80 ਫੀਸਦੀ ਤੱਕ ਕੀਤਾ ਗਿਆ ਹੈ ਅਤੇ 14, 000 ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਦਰਿਆਈ ਪਾਣੀਆਂ ਅਤੇ ਹੋਰ ਅਹਿਮ ਮੁੱਦਿਆਂ ਬਾਰੇ ਮਤਿਆਂ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਆਪਣੇ ਕੀਮਤੀ ਜਲ ਸਰੋਤਾਂ ਦੀ ਵੰਡ ਵਿੱਚ ਹੋ ਰਹੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ, "ਪਾਣੀ ਸੂਬਾਈ ਵਿਸ਼ਾ ਹੈ ਅਤੇ ਹੈੱਡਵਰਕਸ ਦਾ ਕੰਟਰੋਲ ਸੂਬਿਆਂ ਕੋਲ ਹੁੰਦਾ ਹੈ। ਪੰਜਾਬ ਆਪਣੇ ਪਾਣੀਆਂ ਦੀ ਰਾਖੀ ਲਈ ਪੂਰੀ ਤਾਕਤ ਨਾਲ ਆਵਾਜ਼ ਉਠਾਏਗਾ ਅਤੇ ਸੂਬੇ ਦੇ ਹਿੱਤਾਂ ਦਾ ਘਾਣ ਨਹੀਂ ਹੋਣ ਦੇਵੇਗਾ।"

ਰਾਵੀ-ਬਿਆਸ ਦੇ ਪਾਣੀਆਂ 'ਤੇ ਹਰਿਆਣਾ ਦੇ ਦਾਅਵੇ 'ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ, "ਹਰਿਆਣਾ ਵੱਲੋਂ ਰਾਵੀ-ਬਿਆਸ ਦੇ ਪਾਣੀਆਂ 'ਤੇ ਆਪਣਾ ਦਾਅਵਾ ਕਰਨਾ ਬਿਲਕੁਲ ਸਹੀ ਨਹੀਂ ਹੈ, ਇਸ ਦੇ ਨਾਲ ਹੀ ਯਮੁਨਾ ਦੇ ਪਾਣੀਆਂ 'ਚ ਪੰਜਾਬ ਦੇ ਬਣਦੇ ਜਾਇਜ਼ ਹਿੱਸੇ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਦੋਂ ਕਿ ਯਮੁਨਾ ਅਣਵੰਡੇ ਪੰਜਾਬ ਦਾ ਹਿੱਸਾ ਸੀ।"

ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸਿੰਜਾਈ ਦੇ ਖੇਤਰ ਵਿੱਚ ਹੋਏ ਵੱਡੇ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸਾਲ 2022 ਵਿੱਚ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਤਾਂ ਪੰਜਾਬ ਦੇ ਪਾਣੀ ਦੇ ਸਰੋਤਾਂ ਦਾ ਕੇਵਲ 22 ਫ਼ੀਸਦ ਵਰਤਿਆ ਜਾ ਰਿਹਾ ਸੀ, ਜਦੋਂ ਕਿ ਹੁਣ ਇਹ ਅੰਕੜਾ ਵੱਧ ਕੇ ਲਗਪਗ 80 ਫ਼ੀਸਦ ਹੋ ਗਿਆ ਹੈ।

ਉਨ੍ਹਾਂ ਕਿਹਾ, "ਅਸੀਂ ਪੰਜਾਬ ਦੇ ਸਿੰਜਾਈ ਨੈੱਟਵਰਕ ਦਾ ਵਿਆਪਕ ਸੁਧਾਰ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਹਿਰੀ ਪਾਣੀ ਹਰੇਕ ਖੇਤ ਤੱਕ ਪਹੁੰਚੇ। ਰਜਬਾਹਿਆਂ ਦੀ ਸਫਾਈ, 14, 000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਤੇ ਨਹਿਰਾਂ ਤੇ ਖਾਲਾਂ ਦਾ ਨਵੀਨੀਕਰਨ ਕਰਕੇ ਅਸੀਂ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ ਅਤੇ ਕਿਸਾਨਾਂ ਤੱਕ ਪਾਣੀ ਦੀ ਪਹੁੰਚ ਵਿੱਚ ਵੱਡਾ ਸੁਧਾਰ ਲਿਆਂਦਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲਗਭਗ ਚਾਰ ਦਹਾਕਿਆਂ ਬਾਅਦ ਕੰਢੀ ਨਹਿਰ ਨੂੰ ਸੁਰਜੀਤ ਕੀਤਾ ਹੈ ਅਤੇ ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਅੱਠ ਨਵੀਆਂ ਨਹਿਰਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ, "ਇਨ੍ਹਾਂ ਪਹਿਲਕਦਮੀਆਂ ਨਾਲ ਸਿੰਜਾਈ ਦੀ ਪਹੁੰਚ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ, ਸਰਕਾਰ ਦੇ ਯਤਨਾਂ ਨਾਲ 60.80 ਲੱਖ ਏਕੜ ਰਕਬੇ ਦੀ ਸਿੰਜਾਈ ਕੀਤੀ ਜਾ ਰਹੀ ਹੈ। ਸਾਡੀ ਵਚਨਬੱਧਤਾ ਪਾਣੀ ਦੀ ਹਰੇਕ ਬੂੰਦ ਦੀ ਸਹੀ ਵਰਤੋਂ ਕਰਨਾ, ਖੇਤੀਬਾੜੀ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨਾ ਯਕੀਨੀ ਬਣਾਉਣਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਦੇ ਹਿੱਤਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸਾਲ 1960 ਤੱਕ ਆਪਣੇ ਨਦੀਆਂ ਦੇ ਪਾਣੀਆਂ 'ਤੇ ਰਾਇਲਟੀ ਮਿਲਦੀ ਸੀ, ਜਿਸ ਤੋਂ ਬਾਅਦ ਇਹ ਭੁਗਤਾਨ ਪੂਰੀ ਤਰ੍ਹਾਂ ਬੰਦ ਹੋ ਗਿਆ। ਉਨ੍ਹਾਂ ਕਿਹਾ, "ਪੰਜਾਬ ਦਾ ਆਪਣੇ ਨਦੀਆਂ ਦੇ ਪਾਣੀ ਦੀ ਰਾਇਲਟੀ ਵਜੋਂ 1.44 ਲੱਖ ਕਰੋੜ ਰੁਪਏ ਦਾ ਜਾਇਜ਼ ਦਾਅਵਾ ਬਣਦਾ ਹੈ। ਰਾਜਸਥਾਨ ਪੰਜਾਬ ਤੋਂ ਮੁਫ਼ਤ ਪਾਣੀ ਪ੍ਰਾਪਤ ਕਰ ਰਿਹਾ ਹੈ ਅਤੇ ਇਸ ਦੀ ਵਰਤੋਂ ਆਰਥਿਕ ਲਾਭ ਕਮਾਉਣ ਲਈ ਕਰ ਰਿਹਾ ਹੈ। ਪੰਜਾਬ ਦੇ ਲੋਕਾਂ, ਵਿਸ਼ੇਸ਼ ਤੌਰ 'ਤੇ ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਜਦੋਂ ਉਨ੍ਹਾਂ ਦੇ ਆਪਣੇ ਕੁਦਰਤੀ ਸਰੋਤਾਂ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਕੀਤਾ ਵਿਤਕਰਾ ਸਵੀਕਾਰ ਨਹੀਂ ਕੀਤਾ ਜਾ ਸਕਦਾ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਦੇ ਪਾਣੀ ਦੇ ਹੱਕਾਂ ਦੀ ਰਾਖੀ ਕਰਨ ਅਤੇ ਇਸ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਜਾਇਜ਼ ਕਦਮ ਚੁੱਕੇਗੀ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ