ਪੰਜਾਬ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | October 27, 2026 10:35 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, "ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।"

ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦੇ ਭਲੇ' ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, "ਸ੍ਰੀ ਕਰਤਾਰਪੁਰ ਸਾਹਿਬ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।"

Have something to say? Post your comment

 
 
 
 

ਪੰਜਾਬ

ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ 'ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋਇਆ: ਮੁੱਖ ਮੰਤਰੀ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਪਰਵਿੰਦਰ ਸਿੰਘ ਝੋਟਾ ਹੱਤਿਆ -15 ਦਿਨਾਂ ਬਾਅਦ ਖੁੱਲ੍ਹਿਆ ਮਾਨਸਾ ਦਾ ਤਿਕੋਣੀ ਚੌਕ, ਸਿਰਸਾ-ਬਰਨਾਲਾ ਰੋਡ 'ਤੇ ਆਵਾਜਾਈ ਬਹਾਲ

ਗੁਰਮਤਿ ਸੰਗੀਤ ਵਿੱਦਿਆ ਦੇ ਉਸਤਾਦ ਸੁਖਵੰਤ ਸਿੰਘ ਜੀ ਨੂੰ "ਉਸਤਾਦ ਅੱਲਾ ਰੱਖਾ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਓਵਰਸੀਜ਼ ਕੌਸਲ ਤੇ ਗੁਰੂ ਰਾਮ ਦਾਸ ਸੈਂਟਰ ਫਾਰ ਇਕਨਾਮਿਕ ਗ੍ਰੋਥ ਵੱਲੋ ਕਰਵਾਇਆ ਗਿਆ ਵਿਸੇਸ਼ ਲੈਕਚਰ

ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੇ ਤਬਾਦਲੇ ਲਈ ਆਦੇਸ਼ ਜਾਰੀ, 30 ਨਵੰਬਰ ਤੱਕ ਰਿਪੋਰਟ ਮੰਗੀ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ

ਪੰਜਾਬ: ਗੋਲੀਬਾਰੀ ਦੀ ਘਟਨਾ 'ਤੇ ਸਪੀਕਰ ਸੰਧਵਾਂ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਡੀਏ ਕੇਸ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ