BREAKING NEWS

ਪੰਜਾਬ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 28, 2026 07:23 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੇ ਕੀਤੇ ਗਏ ਤਿਰਸਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਕੀਤਾ ਹੈ ਉਨ੍ਹਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਇਹ ਗੱਲ ਚੇਤਾ ਰੱਖਣ ਕਿ ਸਿੱਖ ਕਦੇ ਵੀ ਅਜਿਹੀ ਸ਼ਰਮਨਾਕ ਤੇ ਧੱਕੇ ਵਾਲੀ ਕਾਰਵਾਈ ਨੂੰ ਭੁੱਲਣਗੇ ਨਹੀਂ ਅਤੇ ਨਾ ਹੀ ਇਸ ਨੂੰ ਬਰਦਾਸ਼ਤ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਸ ਨੂੰ ਰੋਕਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਸੀ ਪਰ ਮੌਜੂਦਾ ਸਰਕਾਰਾਂ ਇਸ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੱਖਿਆ ਕਰਨ ਦੀ ਥਾਂ, ਪੰਜਾਬ ਸਰਕਾਰ ਸੂਬੇ ਦੇ ਲੋਕਾਂ ਉੱਤੇ ਹੀ ਤਸ਼ੱਦਦ ਕਰ ਰਹੀ ਹੈ, ਜਿਸ ਦਾ ਸਮਾਂ ਆਉਣ ਉੱਤੇ ਲੋਕਾਂ ਵੱਲੋਂ ਵਾਜਬ ਜਵਾਬ ਜ਼ਰੂਰ ਦਿੱਤਾ ਜਾਵੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਅਤੇ ਇਨਸਾਫ ਪਸੰਦ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਮਾਨਸਾ ਵਿਖੇ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਮਾਨਸਾ ਦੇ ਭੰਮੇ ਕਲਾਂ ਪਿੰਡ ਦੇ ਨੌਜਵਾਨ ਦਲਜੀਤ ਸਿੰਘ ਦੀ ਭੇਤ ਭਰੇ ਹਾਲਾਤ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਦਲਜੀਤ ਸਿੰਘ ਨਸ਼ੇ ਦੀ ਓਵਰਡੋਜ਼ ਕਾਰਨ ਮਰਿਆ ਹੈ ਅਤੇ ਉਨ੍ਹਾਂ ਨੇ ਨਸ਼ਾ ਵੇਚਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਰੋਸ ਵਿੱਚ ਇਕੱਠੇ ਹੋਏ ਲੋਕਾਂ ਉੱਤੇ ਪੁਲਿਸ ਨੇ ਕੀਤਾ ਅਤੇ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਅਜਿਹੀ ਕਾਰਵਾਈ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਰਨੀ ਚਾਹੀਦੀ ਹੈ ਅਤੇ ਨਸ਼ੇ ਦੀ ਵਿਕਰੀ ਰੋਕਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਦੀਆਂ ਦਸਤਾਰਾਂ ਤੇ ਕੇਸਾਂ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਦੇਸ਼ ਅੰਦਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਰ ਕਿਸੇ ਨੂੰ ਹੈ, ਪਰ ਸਰਕਾਰ ਵੱਲੋਂ ਲੋਕਾਂ ਨਾਲ ਧੱਕਾ ਅਨਿਆਂ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਲਈ ਹੁੰਦੀ ਹੈ ਅਤੇ ਸੱਤਾ ਦਾ ਹੰਕਾਰ ਤੇ ਨਸ਼ਾ ਬਹੁਤਾ ਲੰਮਾ ਸਮਾਂ ਨਹੀਂ ਚੱਲਦਾ।

Have something to say? Post your comment

 
 
 
 

ਪੰਜਾਬ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ