BREAKING NEWS

ਪੰਜਾਬ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 28, 2026 07:31 PM

ਅੰਮ੍ਰਿਤਸਰ-ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਕਰਨ ਦੇ ਕੀਤੇ ਗਏ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਦੇ ਚਰਨਾਂ ਵਿੱਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ, ਨੌਜਵਾਨਾਂ ਨੂੰ ਚੰਗੀ ਸੇਧ ਅਤੇ ਸੁਨਹਿਰੇ ਭਵਿੱਖ ਦੀ ਬਖ਼ਸ਼ਿਸ਼ ਕਰਨ ਅਤੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਅਰਦਾਸ ਕੀਤੀ ਗਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਅਰਦਾਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸੰਗਤ ਨੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਪਰੰਤ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੀ ਬਜਾਏ ਨਸਿ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਜਿਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾ ਕੇ ਗੁਰਮਤਿ ਦੇ ਮਾਰਗ ਨਾਲ ਜੋੜਨਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਡਟ ਕੇ ਖੜ੍ਹਨ ਵਾਲੇ ਸ. ਪਰਵਿੰਦਰ ਸਿੰਘ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਹਿਰਦ ਯਤਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਸ. ਗੁਰਿੰਦਰ ਸਿੰਘ ਭੋਮਾ, ਸ. ਹਰਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ