ਪੰਜਾਬ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਕੌਮੀ ਮਾਰਗ ਬਿਊਰੋ | October 28, 2026 07:32 PM

ਚੰਡੀਗੜ੍ਹ-ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ 'ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, "ਤਰਸ ਦੇ ਆਧਾਰ 'ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।"

ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, "ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।" ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ