BREAKING NEWS

ਪੰਜਾਬ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ | October 28, 2026 07:34 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨਸਾ ਧਰਨੇ ਵਿੱਚ ਪੁਲਿਸ ਵੱਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਲਈ ਗੁਰੂ ਬਖਸਿਆ ਮਾਨ ਹੈ, ਜਿਸ ਦੀ ਬੇਅਬਦੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਦਸਤਾਰ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਸਖਤ ਕਾਰਵਾਈ ਕੀਤੀ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਅ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਪੰਜਾਬ ਲਈ ਬੇਹੱਦ ਚਿੰਤਾਜਨਕ ਹਨ ਅਤੇ ਅਜਿਹੇ ਦੁਖਦਾਈ ਸਮੇਂ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਇਸ ਹਰਕਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋਂ ਇਹ ਸਾਹਮਣੇ ਆ ਸਕੇ ਕਿ ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਕੋਈ ਪਰਿਵਾਰ ਆਪਣੇ ਜੀਅ ਨੂੰ ਨਸ਼ਿਆਂ ਕਾਰਨ ਗੁਆ ਬੈਠਦਾ ਹੈ ਤਾਂ ਉਸ ਦੇ ਦੁੱਖ ਨੂੰ ਸਮਝਣ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਗੱਲ ਸੁਣਨਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਸਰਕਾਰ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਠੀਕ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

Have something to say? Post your comment

 
 
 
 

ਪੰਜਾਬ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ