BREAKING NEWS

ਪੰਜਾਬ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 28, 2026 07:36 PM

ਅੰਮ੍ਰਿਤਸਰ-ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਰੀਜ਼ਾਂ ਦੇ ਗੋਡੇ ਬਦਲਣ ਦੇ 53 ਮੁਫ਼ਤ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ। ਇਸ ਸੇਵਾ ਤਹਿਤ ਉਨ੍ਹਾਂ ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਹੜੇ ਗੋਡਿਆਂ ਦੀ ਗੰਭੀਰ ਸਮੱਸਿਆ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸਨ ਅਤੇ ਮਹਿੰਗੇ ਇਲਾਜ ਦਾ ਖ਼ਰਚਾ ਚੁੱਕਣ ਦੀ ਸਮਰੱਥਾ ਨਹੀਂ ਰੱਖਦੇ ਸਨ। ਇਹ ਉਪਰਾਲਾ ਦੋਵਾਂ ਸੰਸਥਾਵਾਂ ਦੀ ਹਰੇਕ ਵਰਗ ਤੱਕ ਅਸਾਨ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਕੈਂਪ ਦੀ ਸਫਲਤਾ ਉਪਰੰਤ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਰੀਕਾ ਦੀ ਚੈਰੀਟੇਬਲ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਦੇ ਡਾ. ਹਰਪਾਲ ਸਿੰਘ ਖਨੂਜਾ ਨੇ ਕਿਹਾ ਕਿ ਸਾਡਾ ਮਕਸਦ ਆਰਥਿਕ ਰੁਕਾਵਟਾਂ ਨੂੰ ਦੂਰ ਕਰਕੇ, ਲੋੜਵੰਦਾਂ ਲਈ ਇਲਾਜ ਦੇ ਦਰਵਾਜ਼ੇ ਖੋਲ੍ਹਣਾ ਹੈ, ਜਿਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਪ੍ਰਕਿਰਿਆਵਾਂ ਦਾ ਖ਼ਰਚਾ ਚੁੱਕਣ ਵਿੱਚ ਅਸਮਰੱਥ ਹੋਣ ਕਾਰਨ ਚੁੱਪਚਾਪ ਤਕਲੀਫ਼ ਸਹਿਣੀ ਪੈ ਸਕਦੀ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਦੇ ਇਲਾਜ ਨਾਲ ਸਬੰਧਤ ਸਾਰੇ ਖਰਚੇ ਦੋਵਾਂ ਸੰਸਥਾਵਾਂ ਵੱਲੋਂ ਉਠਾਏ ਗਏ। ਇਨ੍ਹਾਂ ਵਿੱਚ ਸਰਜਰੀ ਦਾ ਖ਼ਰਚਾ, ਗੋਡੇ ਬਦਲਣ ਲਈ ਵਰਤੇ ਜਾਣ ਵਾਲੇ ਇੰਪਲਾਂਟ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਇੱਕ ਮਹੀਨੇ ਤੱਕ ਦੀਆਂ ਦਵਾਈਆਂ ਅਤੇ ਮਰੀਜ਼ਾਂ ਨੂੰ ਚੱਲਣ-ਫਿਰਨ ਅਤੇ ਮੁੜ ਵਸੇਬੇ ਵਿੱਚ ਸਹਾਇਤਾ ਦੇਣ ਲਈ ਵਾਕਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਗੋਡੇ ਬਦਲਣ ਦੀਆਂ ਸਰਜਰੀਆਂ ਲਈ ਜ਼ਿਮਰ ਬਾਇਓਮੈਟ ਦੇ ਇੰਪਲਾਂਟ ਦੀ ਵਰਤੋ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦੀ ਸਫ਼ਲਤਾ ਲਈ ਅਮਰੀਕਾ ਤੋਂ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਦੇ 49 ਮੈਂਬਰੀ ਵਫ਼ਦ ਜਿਸ ਵਿੱਚ ਡਾਕਟਰ, ਨਰਸਾਂ, ਫਿਜ਼ੀਕਲ ਥੈਰੇਪਿਸਟ ਅਤੇ ਵਲੰਟੀਅਰ ਸ਼ਾਮਲ ਸਨ ਆਏ ਸਨ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਵਿਚ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਮੈਡੀਕਲ ਮਾਹਿਰਾਂ, ਖ਼ਾਸ ਕਰਕੇ ਆਰਥੋਪੀਡਿਕਸ ਅਤੇ ਐਨੇਸਥੀਜ਼ਿਓਲੋਜੀ ਵਿਭਾਗਾਂ ਦੇ ਮਾਹਿਰਾਂ ਦੇ ਤਾਲਮੇਲ ਨੇ ਮਰੀਜ਼ਾਂ ਨੂੰ ਪ੍ਰਭਾਵਸ਼ਾਲੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਦੋਵਾਂ ਵਿਭਾਗਾਂ ਦੇ ਫੈਕਲਟੀ ਮੈਂਬਰਾਂ, ਮੈਡੀਕਲ ਮਾਹਿਰਾਂ ਅਤੇ ਸਹਾਇਕ ਸਟਾਫ਼ ਨੇ ਆਏ ਹੋਏ ਵਫ਼ਦ ਨਾਲ ਮਿਲ ਕੇ ਪੂਰੀ ਲਗਨ ਅਤੇ ਤਾਲਮੇਲ ਨਾਲ ਕੰਮ ਕੀਤਾ। ਉਨ੍ਹਾਂ ਦੇ ਯੋਗਦਾਨ ਸਦਕਾ ਸਾਰੀਆਂ ਸਰਜਰੀਆਂ ਨੂੰ ਸਫ਼ਲਤਾਪੂਰਵਕ ਸੰਪੰਨ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਮਿਲੀ।
ਇਸ ਮੌਕੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਡੀਨ ਡਾ. ਏ ਪੀ ਸਿੰਘ ਨੇ ਦੱਸਿਆ ਕਿ ਸਿੱਖਾਂ ਦੀ ਇਸ ਮੈਡੀਕਲ ਸੰਸਥਾ ਵਿੱਚ ਜਿਥੇ ਬਹੁਤ ਘੱਟ ਖਰਚੇ ਤੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ, ਉਥੇ ਲੋੜਵੰਦ ਮਰੀਜ਼ਾਂ ਲਈ ਸਮੇ ਸਮੇਂ ਕਈ ਉਪਰਾਲੇ ਵੀ ਕੀਤੇ ਜਾਂਦੇ ਹਨ, ਜਿਸ ਵਿਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਦੀ ਇਸ ਸੰਸਥਾ ਦੇ ਸਹਿਯੋਗ ਨਾਲ ਬੀਤੇ ਸਾਲ ਵੀ 39 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪਰੇਸ਼ਨ ਕੀਤੇ ਗਏ ਸਨ, ਅਤੇ ਇਸ ਸਾਲ 53 ਮਰੀਜ਼ਾਂ ਦਾ ਸਫ਼ਲ ਇਲਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਅਤੇ ਸੰਸਥਾਗਤ ਸਹਿਯੋਗ ਪ੍ਰਤੀ ਸੰਸਥਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਇਹ ਦਰਸਾਉਂਦਾ ਹੈ ਕਿ ਵੱਖ-ਵੱਖ ਸੰਸਥਾਵਾਂ ਵਿਚਕਾਰ ਸਹਿਯੋਗ ਰਾਹੀਂ ਮਹਿੰਗੇ ਇਲਾਜ ਦੇ ਚਲਦਿਆਂ ਆਰਥਿਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਜ਼ਰੂਰੀ ਇਲਾਜ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਪਰਿਵਰਤਨਕਾਰੀ ਹੱਲ ਕਿਵੇਂ ਲਿਆਂਦੇ ਜਾ ਸਕਦੇ ਹਨ। ਅੱਜ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ ਅਮਰੀਕਾ ਤੋਂ ਆਏ ਡਾਕਟਰਾਂ ਦੇ ਵਫ਼ਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਡੀਨ ਡਾ. ਏ ਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਡਾ. ਰਾਜ ਕੁਮਾਰ, ਆਪਰੇਸ਼ਨ ਵਾਕ ਮਿਡ ਐਟਲਾਂਟਿਕ ਦੇ ਡਾ. ਹਰਪਾਲ ਖਨੂਜਾ, ਮਾਰੀਆ, ਡਾ. ਦਲਜੀਤ, ਡਾ. ਸੀਮਾਂ, ਡਾ. ਵਿਕੇਕ ਸੂਦ, ਡਾ. ਪਰਮਜੋਤ ਬਿੰਦਰਾ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ