BREAKING NEWS

ਪੰਜਾਬ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਕੌਮੀ ਮਾਰਗ ਬਿਊਰੋ | October 28, 2026 07:42 PM

ਚੰਡੀਗੜ੍ਹ- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਬੀਤੀ ਸ਼ਾਮ ਪੁਲਿਸ ਵੱਲੋਂ ਲੱਖਾ ਸਿੰਘ ਸਿਧਾਣਾ ਨੂੰ ਪੁਲਿਸ ਵੱਲੋ ਲੋਕਾਂ ਦੇ ਸਾਹਮਣੇ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੇ ਪਰਿਵਾਰ, ਪਾਰਟੀ ਆਗੂਆਂ ਅਤੇ ਮਾਨਸਾ ਮੋਰਚੇ ਦੀ ਕਮੇਟੀ ਨੂੰ ਵੀ ਇਸ ਸਬੰਧੀ ਜਾਣੂ ਨਹੀਂ ਕਰਵਾਇਆ ਗਿਆ। ਬਾਪੂ ਤਰਸੇਮ ਸਿੰਘ ਨੇ ਸਵਾਲ ਕੀਤਾ ਕਿ ਹਰ ਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲੀਡਰਸ਼ਿਪ ਨੂੰ ਹੀ ਨਿਸ਼ਾਨਾ ਬਣਾ ਕੇ ਡਿਟੇਨ ਕਿਉਂ ਕੀਤਾ ਜਾਂਦਾ ਹੈ? ਉਨ੍ਹਾਂ ਕਿਹਾ ਕਿ ਅੱਜ ਤੜਕਸਾਰ ਪਾਰਟੀ ਦੇ ਸੈਂਕੜੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਕੀ ਲੋਕਤੰਤਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਵੀ ਜੁਰਮ ਹੈ? ਸਰਕਾਰ ਨੂੰ ਵਿਰੋਧੀ ਆਵਾਜ਼ਾਂ ਦਬਾਉਣ ਦੀ ਬਜਾਏ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਕਿ ਲੱਖਾ ਸਿਧਾਣਾ ਕਿੱਥੇ ਹਨ, ਉਨ੍ਹਾਂ ਨੂੰ ਕਿਸ ਕਾਨੂੰਨੀ ਆਧਾਰ ’ਤੇ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣਕਾਰੀ ਕਿਉਂ ਨਹੀਂ ਦਿੱਤੀ ਜਾ ਰਹੀ, ਇਸ ਬਾਰੇ ਤੁਰੰਤ ਸਪੱਸ਼ਟ ਕੀਤਾ ਜਾਵੇ। ਬਾਪੂ ਤਰਸੇਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਹੱਕਾਂ ਅਤੇ ਨੌਜਵਾਨਾਂ ਦੇ ਮਸਲਿਆਂ ਲਈ ਸੰਘਰਸ਼ ਕਰਨ ਵਾਲੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਦੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।

Have something to say? Post your comment

 
 
 
 

ਪੰਜਾਬ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ