BREAKING NEWS

ਪੰਜਾਬ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਕੌਮੀ ਮਾਰਗ ਬਿਊਰੋ | October 28, 2026 07:45 PM

ਅੰਮ੍ਰਿਤਸਰ-ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੁਵਕ ਮੇਲੇ 2026—27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਨੇ ਏ ਜ਼ੋਨ ਦੇ ਬੀ ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਇਹ ਪ੍ਰਾਪਤੀ ਕਾਲਜ ਦੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਕਲਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਕਿਹਾ ਕਿ ਯੁਵਕ ਮੇਲੇ ਦੌਰਾਨ ਕੁਲ 39 ਆਈਟਮਾਂ ’ਚ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਕਾਲਜ ਵੱਲੋਂ 13 ਸੋਲੋ ਆਈਟਮਾਂ ’ਚ ਭਾਗ ਲਿਆ ਗਿਆ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਇਸ ਪੱਧਰ ਦੇ ਮੁਕਾਬਲੇ ’ਚ ਸ਼ਮੂਲੀਅਤ ਕਰਨਾ ਕਾਲਜ ਲਈ ਇਕ ਮਹੱਤਵਪੂਰਨ ਕਦਮ ਸੀ।ਇਸ ਦੌਰਾਨ ਵਿਦਿਆਰਥੀਆਂ ਨੇ ਵੱਖ—ਵੱਖ ਕਲਾਤਮਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਏ ਜ਼ੋਨ ਦੇ ਬੀ ਡਵੀਜ਼ਨ ’ਚ ਤੀਜੇ ਸਥਾਨ ਤੱਕ ਪਹੁੰਚਾਇਆ।ਉਨ੍ਹਾਂ ਕਿਹਾ ਕਿ ਇਹ ਨਤੀਜਾ ਕਾਲਜ ਦੇ ਅਕਾਦਮਿਕ ਵਿਕਾਸ ਦੇ ਨਾਲ—ਨਾਲ ਵਿਦਿਆਰਥੀਆਂ ਦੀਆਂ ਸਹਿ—ਅਕਾਦਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਵੀ ਗਵਾਹੀ ਭਰਦਾ ਹੈ।

ਇਸ ਮੌਕੇ ਪ੍ਰਿੰ: ਡਾ. ਮਨਦੀਪ ਕੌਰ ਨੇ ਉਕਤ ਮਾਣਮੱਤੀ ਪ੍ਰਾਪਤੀ ਲਈ ਖਾਲਸਾ ਯੂਨੀਵਰਸਿਟੀ ਦੇ ਪ੍ਰੋ—ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ: ਛੀਨਾ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਕਾਸ, ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਖ—ਵੱਖ ਖੇਤਰਾਂ ’ਚ ਅਗਾਂਹ ਵੱਧਣ ਲਈ ਪ੍ਰੇਰਿਤ ਕਰਨ ਵਾਸਤੇ ਦਿੱਤਾ ਜਾ ਰਿਹਾ ਸਹਿਯੋਗ ਬੇਹੱਦ ਸ਼ਲਾਘਾਯੋਗ ਹੈ।ਉਨ੍ਹਾਂ ਦੇ ਮਾਰਗਦਰਸ਼ਨ ਅਤੇ ਹੱਲਾਸ਼ੇਰੀ ਸਦਕਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹ ਮਿਲਦਾ ਹੈ।

ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਅਤੇ ਯੁਵਕ ਮੇਲੇ ਦੀ ਤਿਆਰੀ ’ਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਕਾਲਜ ਲਈ ਇੱਕ ਨਵੀਂ ਸ਼ੁਰੂਆਤ ਹੈ ਅਤੇ ਭਵਿੱਖ ’ਚ ਵਿਦਿਆਰਥੀਆਂ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ—ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ’ਚ ਵੀ ਅੱਗੇ ਲਿਆਉਣਾ ਹੈ ਤਾਂ ਜੋ ਉਹ ਆਪਣੀ ਪ੍ਰਤਿਭਾ ਦਾ ਪੂਰਨ ਵਿਕਾਸ ਕਰ ਸਕਣ।

Have something to say? Post your comment

 
 
 
 

ਪੰਜਾਬ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਲੱਖਾ ਸਿਧਾਣਾ ਕਿੱਥੇ ਹੈ? ਹਰ ਵਾਰ ਪਾਰਟੀ ਲੀਡਰਸ਼ਿਪ ਨੂੰ ਹੀ ਕਿਉਂ ਬਣਾਇਆ ਜਾਂਦਾ ਹੈ ਨਿਸ਼ਾਨਾ- ਤਰਸੇਮ ਸਿੰਘ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਯੂਕੇ ’ਚ ਨਸ਼ਿਆਂ ਵਿਰੁੱਧ ਕਾਰਜ ਕਰਨ ਵਾਲੇ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਵਿੱਚ ਜਥੇਦਾਰ ਗੜਗੱਜ ਵੱਲੋਂ ਸ਼ਮੂਲੀਅਤ

ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ