BREAKING NEWS

ਨੈਸ਼ਨਲ

ਮਾਨਸਾ ਮਾਮਲੇ ’ਚ ਗ੍ਰਿਫ਼ਤਾਰ ਨੌਜਵਾਨਾਂ ’ਤੇ ਦਰਜ ਇਰਾਦਾ ਕਤਲ ਦੇ ਕੇਸ ਤੁਰੰਤ ਵਾਪਸ ਲਏ ਜਾਣ: ਬਾਬਾ ਹਰਦੀਪ ਸਿੰਘ ਮਹਿਰਾਜ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 29, 2026 07:29 PM

ਨਵੀਂ ਦਿੱਲੀ- ਮਾਨਸਾ ਨੇੜਲੇ ਭੰਮੇ ਕਲਾਂ ਵਿਖੇ ਚਿੱਟੇ ਦੀ ਕਥਿਤ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਨਿੰਦਾ ਕਰਦਿਆਂ ਪੰਚ ਪ੍ਰਧਾਨੀ ਜਥੇ ਦੇ ਆਗੂ ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸੱਦਦ ਕਰਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਅਤੇ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਇਰਾਦਾ ਕਤਲ ਦੇ ਕੇਸ ਦਰਜ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਨੌਜਵਾਨਾਂ ’ਤੇ ਦਰਜ ਮਾਮਲੇ ਤੁਰੰਤ ਵਾਪਸ ਲਏ ਜਾਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਅਤੇ ਨਸ਼ਾ ਵਿਰੋਧੀ ਆਵਾਜ਼ ਉਠਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਦੇ ਹਸ਼ਰ ਤੋਂ ਸਬਕ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਜਬਰ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਮਾਨਸਾ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment

 
 
 
 

ਨੈਸ਼ਨਲ

ਕਾਲਕਾ-ਕਾਹਲੋਂ ਦਾ ਦਾਅਵਾ, ਮਨਜੀਤ ਸਿੰਘ ਜੀਕੇ ਖ਼ਿਲਾਫ਼ ਕੇਸਾਂ ’ਚ ਕਾਰਵਾਈ ਤੇਜ਼

ਜੀਕੇ ਦਾ ਕਾਲਕਾ ਕਾਹਲੋਂ ਉਪਰ ਪਲਟਵਾਰ, 100ਵੀਂ ਪ੍ਰੈੱਸ ਕਾਨਫਰੰਸ ਵੀ ਮੈਨੂੰ ਪੰਥ ਲਈ ਤੁਹਾਡੀ ਨਾਕਾਮੀਆਂ ਲਈ ਬੋਲਣ ਤੋਂ ਨਹੀਂ ਰੋਕ ਸਕਦੀ

ਰਾਹੁਲ 1 ਨਵੰਬਰ ਵਾਲੀ ਰੈਲੀ ਮੁਲਤਵੀ ਕਰਨ - ਵਪਾਰੀਆਂ ਨੇ ਲਗਾਏ ਪੋਸਟਰ ‘ਮੁਹੱਬਤ ਦੀ ਦੁਕਾਨ ਦੇ ਨਾਮ ’ਤੇ ਸਾਡੀ ਦੁਕਾਨ ਖਰਾਬ ਨਾ ਕਰੋ’ 

ਸਿੱਖਾਂ ’ਤੇ ਪੁਲਿਸ ਹਮਲੇ ਅਤੇ ਨਸ਼ਾ ਤਸਕਰੀ ਰੋਕਣ ’ਚ ਨਾਕਾਮੀ ਲਈ ਪੰਜਾਬ ਦੇ ਗ੍ਰਹਿ ਮੰਤਰੀ ਦੇਣ ਅਸਤੀਫ਼ਾ: ਜੀਵਨ ਸਿੰਘ ਤਮਿਲ

ਦਲ ਖਾਲਸਾ ਦੇ ਮਾਨਸਾ ਆਗੂ ਭਾਈ ਗੁਰਤੇਜ ਸਿੰਘ ਅਤੇ ਭਾਈ ਸੁੱਖਾ ਸਿੰਘ ਮਾਨਸਾ ਮੋਰਚੇ ਤੋਂ ਗ੍ਰਿਫ਼ਤਾਰ, ਦਲ ਖਾਲਸਾ ਨੇ ਕੀਤੀ ਸਾਰਿਆਂ ਦੀ ਰਿਹਾਈ ਦੀ ਮੰਗ

ਰੰਗਾਰੰਗ ਪੇਸ਼ਕਾਰੀਆਂ ਨਾਲ ਸਜਿਆ ‘ਜਸ਼ਨ-ਏ-ਫਰੈਸ਼ਰ’, ਜੀ.ਟੀ.ਬੀ.ਆਈ.ਟੀ. ’ਚ ਵਿਦਿਆਰਥੀਆਂ ਨੇ ਮਚਾਈਆਂ ਧੂਮਾਂ

ਪੰਜਾਬ ਦੇ ਸਰੋਤ ਇੱਥੋਂ ਦੇ ਲੋਕਾਂ ਦੇ ਹਨ, ਭਲਾਈ ਕਾਰਜਾਂ ’ਤੇ ਖ਼ਰਚ ਪੈਸੇ ਦੀ ਬਰਬਾਦੀ ਨਹੀਂ: ਹਰਪਾਲ ਸਿੰਘ ਚੀਮਾ

ਨਨਕਾਣਾ ਸਾਹਿਬ ਯੂਨੀਵਰਸਿਟੀ ਵਿੱਚ ਪਰਮਜੀਤ ਸਿੰਘ ਸਰਨਾ ਦੀ ਨਿਯੁਕਤੀ ’ਤੇ ਦਿੱਲੀ ਅਕਾਲੀ ਦਲ ਵੱਲੋਂ ਖੁਸ਼ੀ ਦਾ ਪ੍ਰਗਟਾਵਾ: ਵੀਰਜੀ

ਚੋਣ ਕਮਿਸ਼ਨ ਦਾ ਸੁਪਰੀਮ ਕੋਰਟ ਵਿੱਚ ਸਪੱਸ਼ਟੀਕਰਨ - ਸੀਈਸੀ ਦੇ ਇੱਕਪਾਸੜ ਫੈਸਲਿਆਂ ਦੇ ਦਾਅਵਿਆਂ ਨੂੰ ਨਕਾਰਿਆ

ਤਿਉਹਾਰਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਦੀ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਮੰਗ ਕੀਤੀ ਪੰਮਾ ਨੇ