BREAKING NEWS

ਪੰਜਾਬ

ਨਸ਼ਿਆਂ ਦੀ ਸਮੱਸਿਆ ਨੌਜਵਾਨਾਂ ਲਈ ਗੰਭੀਰ ਚੁਣੌਤੀ : ਗਿਆਨੀ ਹਰਪ੍ਰੀਤ ਸਿੰਘ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 29, 2026 07:45 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੌਜਵਾਨਾਂ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ।ਅੱਜ ਇਥੇ ਪੱਤਰਕਾਰਾਂ ਨਾ ਲਗਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਫਸੇ ਨੌਜਵਾਨਾ ਨੂੰ ਬਚਾਉਣ ਲਈ ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਲਾਤ ਇਨੇ ਖਰਾਬ ਹੋ ਚੁੱਕੇ ਹਨ ਕਿ ਜ਼ਮੀਨਾਂ ਅਤੇ ਪਲਾਟਾਂ ਨਾਲ ਸਬੰਧਤ ਮਾਮਲਿਆਂ ਵਿਚ ਵੀ ਧੋਖਾਧੜੀਆਂ ਸਾਹਮਣੇ ਆ ਰਹੀਆਂ ਹਨ। ਇਨਾਂ ਮਾਮਲਿਆਂ ਵੱਲ ਵੀ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਹਲਿਆ ਜਾਵੇ ਅਤੇ ਅਟਾਰੀ ਵਾਹਘਾ ਸਰਹੱਦ ਰਾਹੀਂ ਵਪਾਰ ਤੇ ਆਵਾਜਾਈ ਬਹਾਲ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਆਪਸੀ ਸੰਪਰਕ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਉਥੇ ਪੰਜਾਬ ਦੀ ਆਰਥਿਕਤਾ ਵੀ ਮਜਬੂਤ ਹੋਵੇਗੀ।ਇਸ ਤੋ ਪਹਿਲਾਂ ਉਨਾਂ ਡੇਰਾ ਕਾਰ ਸੇਵਾ ਸੰਤ ਭੂਰੀ ਵਾਲਿਆਂ ਵਿਖੇ ਸੰਤ ਬਾਬਾ ਜੈਮਲ ਸਿੰਘ ਜੀ, ਸੰਤ ਬਾਬਾ ਗੁਰਦਿਆਲ ਸਿੰਘ ਜੀ, ਬਾਬਾ ਨਾਮਦੇਵ ਸਿੰਘ ਜੀ ਅਤੇ ਬੀਬੀ ਹਰਜਿੰਦਰ ਕੌਰ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਚ ਭਾਗ ਲਿਆ।

Have something to say? Post your comment

 
 
 
 

ਪੰਜਾਬ

4 ਨਵੰਬਰ ਨੂੰ ਕਾਂਗਰਸ ਦੀ ਇਨਸਾਫ ਰੈਲੀ ਸੰਗਰੂਰ ਵਿੱਚ -ਪੌਣੇ ਪੰਜ ਸਾਲ ਦਾ ਹਿਸਾਬ ਮੰਗੇਗੀ ਭਗਵੰਤ ਸਰਕਾਰ ਤੋਂ ਪਾਰਟੀ-ਪਰਗਟ ਸਿੰਘ

ਪੰਜਾਬ ਭਾਜਪਾ ਨੇ ਜਲਦੀ ਵਿਧਾਨ ਸਭਾ ਚੋਣਾਂ ਦੀ ਕੀਤੀ ਮੰਗ  

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ

ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦਾ ਚੌਥਾ ਦਿਨ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਸਿੰਘ ਬਾਦਲ

ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ:  ਚੀਮਾ

ਖਾਲਸਾ ਕਾਲਜ, ਰਣਜੀਤ ਐਵੀਨਿਊ ਨੇ ਜੀ.ਐੱਨ.ਡੀ.ਯੂ. ਦੇ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ