ਨੈਸ਼ਨਲ

ਸਰਨਾ ਦੀ ਪਾਕਿਸਤਾਨੀ ਸਫ਼ੀਰ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸੰਗਤ ਲਈ ਵੀਜ਼ੇ ਯਕੀਨੀ ਬਣਾਉਣ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 30, 2026 07:17 PM

ਨਵੀਂ ਦਿੱਲੀ - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇੱਛਾ ਰੱਖਣ ਵਾਲੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਹਰ ਯੋਗ ਸ਼ਰਧਾਲੂ ਨੂੰ ਬਿਨਾਂ ਬੇਲੋੜੀ ਰੁਕਾਵਟ ਦੇ ਵੀਜ਼ਾ ਜਾਰੀ ਕਰਨ ਦੀ ਪੁਰਜ਼ੋਰ ਮੰਗ ਕੀਤੀ। ਸਰਨਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਜਨਮ ਧਰਤੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਧਾਰਮਿਕ ਯਾਤਰਾ ਨੂੰ ਕਿਸੇ ਵੀ ਤਰ੍ਹਾਂ ਦੀ ਗੈਰ-ਜ਼ਰੂਰੀ ਰੋਕ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਸਰਨਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਜੁੜੀ ਯਾਤਰਾ ਸਿਰਫ਼ ਇੱਕ ਸਫ਼ਰ ਨਹੀਂ, ਸਗੋਂ ਸੰਗਤ ਦੀ ਸ਼ਰਧਾ ਅਤੇ ਗੁਰੂ ਸਾਹਿਬ ਦੀ ਪਾਵਨ ਯਾਦ ਨਾਲ ਜੁੜਿਆ ਮੌਕਾ ਹੈ। ਇਸ ਲਈ ਜਿਹੜਾ ਵੀ ਸ਼ਰਧਾਲੂ ਨਿਯਮਾਂ ਅਨੁਸਾਰ ਵੀਜ਼ੇ ਲਈ ਅਰਜ਼ੀ ਦਿੰਦਾ ਹੈ, ਉਸ ਦੀ ਅਰਜ਼ੀ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣ। ਉਨ੍ਹਾਂ ਆਸ ਪ੍ਰਗਟਾਈ ਕਿ ਪਾਕਿਸਤਾਨ ਸਰਕਾਰ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਗਤ ਲਈ ਸੁਖਾਲਾ ਮਾਹੌਲ ਯਕੀਨੀ ਬਣਾਏਗੀ। ਓਨ੍ਹਾ ਦਸਿਆ ਕਿ ਇਸ ਮੌਕੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਜਾਰੀ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਧਾਰਮਿਕ ਯਾਤਰਾ ਲਈ ਆਉਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇਗਾ। ਮੁਲਾਕਾਤ ਦੌਰਾਨ ਕਰਤਾਰ ਸਿੰਘ ਵਿੱਕੀ ਚਾਵਲਾ, ਰਵਿੰਦਰ ਸਿੰਘ ਸਭਰਵਾਲ, ਤਜਿੰਦਰ ਸਿੰਘ ਗੋਪਾ ਅਤੇ ਰਮਨਦੀਪ ਸਿੰਘ ਸੋਨੂੰ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹੋਣਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਨਿਯੁਕਤ - 1 ਨਵੰਬਰ ਤੋਂ ਅਹੁਦਾ ਸੰਭਾਲਣਗੇ

1 ਨਵੰਬਰ ਦੀ ਰੈਲੀ ਰੱਦ ਨਾ ਹੋਈ ਤਾਂ ਵਪਾਰੀ ਕਰਨਗੇ ਰਾਹੁਲ ਗਾਂਧੀ ਦਾ ਬਾਈਕਾਟ: ਪੰਮਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, ਪਟਨਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ

ਬੈਲਜੀਅਮ ’ਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਲਈ ਸੰਘਰਸ਼ ਤੇਜ਼- ਸਾਬਕਾ ਜਥੇਦਾਰ ਦੇ ਰਵਈਏ ਕਾਰਨ ਪੰਥ ਦੀ ਸਥਿਤੀ ਅਸਹਿਜ- ਬਿੰਦਰ ਸਿੰਘ

ਕਾਲਕਾ-ਕਾਹਲੋਂ ਦਾ ਦਾਅਵਾ, ਮਨਜੀਤ ਸਿੰਘ ਜੀਕੇ ਖ਼ਿਲਾਫ਼ ਕੇਸਾਂ ’ਚ ਕਾਰਵਾਈ ਤੇਜ਼

ਜੀਕੇ ਦਾ ਕਾਲਕਾ ਕਾਹਲੋਂ ਉਪਰ ਪਲਟਵਾਰ, 100ਵੀਂ ਪ੍ਰੈੱਸ ਕਾਨਫਰੰਸ ਵੀ ਮੈਨੂੰ ਪੰਥ ਲਈ ਤੁਹਾਡੀ ਨਾਕਾਮੀਆਂ ਲਈ ਬੋਲਣ ਤੋਂ ਨਹੀਂ ਰੋਕ ਸਕਦੀ

ਰਾਹੁਲ 1 ਨਵੰਬਰ ਵਾਲੀ ਰੈਲੀ ਮੁਲਤਵੀ ਕਰਨ - ਵਪਾਰੀਆਂ ਨੇ ਲਗਾਏ ਪੋਸਟਰ ‘ਮੁਹੱਬਤ ਦੀ ਦੁਕਾਨ ਦੇ ਨਾਮ ’ਤੇ ਸਾਡੀ ਦੁਕਾਨ ਖਰਾਬ ਨਾ ਕਰੋ’ 

ਮਾਨਸਾ ਮਾਮਲੇ ’ਚ ਗ੍ਰਿਫ਼ਤਾਰ ਨੌਜਵਾਨਾਂ ’ਤੇ ਦਰਜ ਇਰਾਦਾ ਕਤਲ ਦੇ ਕੇਸ ਤੁਰੰਤ ਵਾਪਸ ਲਏ ਜਾਣ: ਬਾਬਾ ਹਰਦੀਪ ਸਿੰਘ ਮਹਿਰਾਜ

ਸਿੱਖਾਂ ’ਤੇ ਪੁਲਿਸ ਹਮਲੇ ਅਤੇ ਨਸ਼ਾ ਤਸਕਰੀ ਰੋਕਣ ’ਚ ਨਾਕਾਮੀ ਲਈ ਪੰਜਾਬ ਦੇ ਗ੍ਰਹਿ ਮੰਤਰੀ ਦੇਣ ਅਸਤੀਫ਼ਾ: ਜੀਵਨ ਸਿੰਘ ਤਮਿਲ

ਦਲ ਖਾਲਸਾ ਦੇ ਮਾਨਸਾ ਆਗੂ ਭਾਈ ਗੁਰਤੇਜ ਸਿੰਘ ਅਤੇ ਭਾਈ ਸੁੱਖਾ ਸਿੰਘ ਮਾਨਸਾ ਮੋਰਚੇ ਤੋਂ ਗ੍ਰਿਫ਼ਤਾਰ, ਦਲ ਖਾਲਸਾ ਨੇ ਕੀਤੀ ਸਾਰਿਆਂ ਦੀ ਰਿਹਾਈ ਦੀ ਮੰਗ