ਪੰਜਾਬ

ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ

ਕੌਮੀ ਮਾਰਗ ਬਿਊਰੋ | October 30, 2026 07:29 PM

ਚੰਡੀਗੜ੍ਹ-ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ।

ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ਸਪਲਾਈ ਚੇਨ ਨਾਲ ਜੁੜਨ ਸਬੰਧੀ ਸੂਬੇ ਦੀਆਂ ਤਿਆਰੀਆਂ ਨੂੰ ਉਜਾਗਰ ਕੀਤਾ। ਇਸ ਦੌਰਾਨ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ, ਇੰਜੀਨੀਅਰਿੰਗ, ਆਟੋ ਕੰਪੋਨੈਂਟ ਅਤੇ ਉਦਯੋਗ-ਅਧਾਰਿਤ ਹੁਨਰ ਵਿਕਾਸ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਪ੍ਰਵੇਸ਼ ਦੁਆਰ ਵਜੋਂ ਪੰਜਾਬ ਦੀ ਰਣਨੀਤਕ ਸਥਿਤੀ ਇਸ ਨੂੰ ਯੂ.ਕੇ. ਦੇ ਕਾਰੋਬਾਰਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਸਿਰਫ਼ ਭਾਰਤ ਦਾ ਅੰਨਦਾਤਾ ਹੀ ਨਹੀਂ ਹੈ, ਸਗੋਂ ਇਹ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਯੂ.ਕੇ. ਦੇ ਵਫ਼ਦ ਨਾਲ ਸਾਡੀ ਗੱਲਬਾਤ ਭਾਰਤ-ਯੂ.ਕੇ. ਸੀ.ਈ.ਟੀ.ਏ. ਤਹਿਤ ਵਿਆਪਕ ਮੌਕਿਆਂ ਦਾ ਲਾਭ ਉਠਾਉਣ 'ਤੇ ਕੇਂਦ੍ਰਿਤ ਸੀ। ਐਗਰੀ-ਬਿਜਨਸ ਅਤੇ ਇੰਜੀਨੀਅਰਿੰਗ ਵਿੱਚ ਪੰਜਾਬ ਦੀਆਂ ਸਮਰੱਥਾਵਾਂ ਯੂ.ਕੇ. ਦੀ ਮੁਹਾਰਤ ਲਈ ਕੁਦਰਤੀ ਮੇਲ ਖਾਂਦੀਆਂ ਹਨ।”

ਸੂਬੇ ਦੀ ਨਿਵੇਸ਼ਕ ਪੱਖੀ ਗਵਰਨੈਂਸ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਬਾਰੇ ਜਾਣਕਾਰੀ ਦਿੱਤੀ, ਜਿਸਦਾ ਉਦੇਸ਼ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਉਦਯੋਗ ਪੱਖੀ ਈਕੋਸਿਸਟਮ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਵਿਸ਼ਵ ਭਰ ਦੇ ਕਾਰੋਬਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਥਾਪਤ ਕੀਤੇ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਉਤੇ ਵੀ ਚਾਨਣਾ ਪਾਇਆ ਤਾਂ ਜੋ ਇਹ ਕਾਰੋਬਾਰ ਵਪਾਰ ਸਮਝੌਤਿਆਂ ਦਾ ਲਾਭ ਲੈ ਸਕਣ ਅਤੇ ਪੰਜਾਬ ਵਿੱਚ ਨਿਰਯਾਤ ਸੰਭਾਵਨਾ ਨੂੰ ਵਧਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਕਿਹਾ, "ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਸਾਡੇ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਦੇ ਨਾਲ ਅਸੀਂ ਯੂ.ਕੇ. ਦੇ ਕਾਰੋਬਾਰਾਂ ਵਾਸਤੇ ਇੱਕ ਅਜਿਹਾ ਪਲੱਗ-ਐਂਡ-ਪਲੇਅ ਈਕੋਸਿਸਟਮ ਪ੍ਰਦਾਨ ਕਰ ਰਹੇ ਹਾਂ ਜਿਸ ਨਾਲ ਦੁਨੀਆ ਭਰ ਲਈ “ਮੇਕ ਇਨ ਪੰਜਾਬ” ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਯੂ.ਕੇ. ਲਈ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਵਚਨਬੱਧ ਹੈ।" ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਉਦਯੋਗਿਕ ਵਿਕਾਸ ਦੇ ਨਾਲ ਨਾਲ ਨੌਜਵਾਨਾਂ ਲਈ ਬਿਹਤਰ ਰੋਜ਼ਗਾਰ ਪੈਦਾ ਕਰੇਗੀ।

ਬ੍ਰਿਟਿਸ਼ ਵਫ਼ਦ ਨੇ ਪੰਜਾਬ ਦੇ ਹੁਨਰਮੰਦ ਕਾਰਜਬਲ ਅਤੇ ਉਦਯੋਗਿਕ ਜ਼ਰੂਰਤਾਂ, ਖਾਸ ਕਰਕੇ ਨਿਰਮਾਣ ਅਤੇ ਫੂਡ ਪ੍ਰੋਸੈਸਿੰਗ ਵਿੱਚ, ਪੂਰੀਆਂ ਕਰਨ ਸਬੰਧੀ ਸੂਬੇ ਦੇ ਯਤਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਪੰਜਾਬ ਦੀਆਂ ਨਿਵੇਸ਼ ਸਬੰਧੀ ਤਿਆਰੀਆਂ ਬਾਰੇ ਦੱਸਦਿਆਂ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬਾ ਬਾਜ਼ਾਰ ਤੱਕ ਬਿਹਤਰ ਪਹੁੰਚ, ਲੌਜਿਸਟਿਕਸ ਸੰਪਰਕ ਅਤੇ ਹੁਨਰਮੰਦ ਕਾਰਜਬਲ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਸੀ.ਏ.ਟੀ.ਏ. ਢਾਂਚੇ ਤਹਿਤ ਰੈਗੂਲੇਟਰੀ ਪਾਲਣਾ, ਮਾਰਕੀਟ ਸੰਪਰਕ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਦੇ ਕਾਰੋਬਾਰਾਂ ਨੂੰ ਮੁਕੰਮਲ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਨਿਰੰਤਰ ਗੱਲਬਾਤ ਜਾਰੀ ਰੱਖਣਗੀਆਂ ਅਤੇ ਪੰਜਾਬ ਦੇ ਉਦਯੋਗਾਂ ਅਤੇ ਬ੍ਰਿਟਿਸ਼ ਕਾਰੋਬਾਰਾਂ ਵਿਚਕਾਰ ਢਾਂਚਾਗਤ ਬੀ2ਬੀ ਸੰਪਰਕ ਦੀ ਸਹੂਲਤ ਯਕੀਨੀ ਬਣਾਉਣਗੀਆਂ ਤਾਂ ਜੋ ਵਿਚਾਰ-ਵਟਾਂਦਰੇ ਨੂੰ ਜ਼ਮੀਨੀ ਪੱਧਰ 'ਤੇ ਨਿਵੇਸ਼ਾਂ ਵਿੱਚ ਬਦਲਿਆ ਜਾ ਸਕੇ।

ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਵਿੱਤੀ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਪੰਜਾਬੀ ਐਕਟਰਜ ਐਸੋਸੀਏਸ਼ਨ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੀਟਿੰਗ

ਨਸ਼ਿਆਂ 'ਤੇ ਕਾਬੂ ਪਾਉਣ ਵਿੱਚ ਨਾਕਾਮ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ: ਪਰਗਟ ਸਿੰਘ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਆਗਤ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ

4 ਨਵੰਬਰ ਨੂੰ ਕਾਂਗਰਸ ਦੀ ਇਨਸਾਫ ਰੈਲੀ ਸੰਗਰੂਰ ਵਿੱਚ -ਪੌਣੇ ਪੰਜ ਸਾਲ ਦਾ ਹਿਸਾਬ ਮੰਗੇਗੀ ਭਗਵੰਤ ਸਰਕਾਰ ਤੋਂ ਪਾਰਟੀ-ਪਰਗਟ ਸਿੰਘ

ਪੰਜਾਬ ਭਾਜਪਾ ਨੇ ਜਲਦੀ ਵਿਧਾਨ ਸਭਾ ਚੋਣਾਂ ਦੀ ਕੀਤੀ ਮੰਗ  

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਿਆਂ ਦੀ ਸਮੱਸਿਆ ਨੌਜਵਾਨਾਂ ਲਈ ਗੰਭੀਰ ਚੁਣੌਤੀ : ਗਿਆਨੀ ਹਰਪ੍ਰੀਤ ਸਿੰਘ

ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦਾ ਚੌਥਾ ਦਿਨ