ਧਰਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 30, 2026 07:30 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 21 ਨਵੰਬਰ ਨੂੰ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ), 26 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, 5 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, 12 ਦਸੰਬਰ ਨੂੰ ਗੁਰੂ ਨਾਨਕ ਕਾਲਜ ਬੁਡਲਾਡਾ, 15 ਦਸੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਟਿਊਟ ਆਫ਼ ਐਡਵਾਂਸਟ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, 4 ਜਨਵਰੀ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਸੈਮੀਨਾਰ ਕਰਵਾਏ ਜਾਣਗੇ, ਇਸੇ ਤਰ੍ਹਾਂ ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 21 ਨਵੰਬਰ ਨੂੰ ਗੁਰਦੁਆਰ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ, 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 5 ਦਸੰਬਰ ਨੂੰ ਗੁਰਦੁਆਰਾ ਸੰਗ ਜੀ ਢੇਸੀਆ ਜਲੰਧਰ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆ ਬਟਾਲਾ, ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਅਤੇ ਸਕੇਤ ਮੰਡੀ ਹਿਮਾਚਲ ਪ੍ਰਦੇਸ਼ ਵਿਖੇ ਵੀ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਗੁਰਮਤਿ ਸਮਾਗਮ ਕਰਵਾ ਕੇ 20 ਜਨਵਰੀ 2027 ਨੂੰ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਸਬੰਧੀ ਇਕ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸਫ਼ਲਤਾ ਲਈ ਵੱਖ-ਵੱਖ ਕਮੇਟੀਆਂ ਦਾ ਜਲਦ ਗਠਨ ਕਰ ਦਿੱਤਾ ਜਾਵੇਗਾ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਕੇਵਲ ਸਿੰਘ ਬਾਦਲ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਵਤਾਰ ਸਿੰਘ ਰਿਆ, ਸ. ਅਵਤਾਰ ਸਿੰਘ ਵਣਵਾਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਬਲਵਿੰਦਰ ਸਿੰਘ ਭੰਮਾਂਲੰਡਾ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।

Have something to say? Post your comment

 
 
 
 

ਧਰਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ