ਪੰਜਾਬ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਆਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 30, 2026 07:34 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਖ਼ਾਲਸਾ ਪੰਥ ਦੀ ਅਮਾਨਤ ਹਨ ਜਿਨ੍ਹਾਂ ਦਾ ਪ੍ਰਬੰਧ ਖੁਦਮੁਖਤਿਆਰ ਢੰਗ ਨਾਲ ਸਿੱਖਾਂ ਕੋਲ ਹੀ ਰਹਿਣਾ ਚਾਹੀਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਸ ਹੈ ਕਿ ਕਿਤੇ ਵੀ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਜਾਂ ਬਾਹਰੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਸਿੱਖਾਂ ਦਾ ਮੁੱਢਲਾ ਫਰਜ਼ ਹੈ ਕਿ ਇਸ ਵਿਰੁੱਧ ਸੰਘਰਸ਼ ਕਰਕੇ ਪ੍ਰਬੰਧ ਪੰਥਕ ਹੱਥਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿੱਚ ਜਿਨ੍ਹਾਂ ਸਿੰਘਾਂ ਨੇ ਪ੍ਰਬੰਧਕੀ ਬੋਰਡ ਨੂੰ ਸਿੱਖ ਭਾਵਨਾਵਾਂ ਅਨੁਸਾਰ ਬਹਾਲ ਕਰਵਾਉਣ ਲਈ ਜੱਦੋ ਜਹਿਦ ਕੀਤੀ ਹੈ ਉਹ ਵਧਾਈ ਦੇ ਪਾਤਰ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਗੁਰਧਾਮਾਂ ਤੇ ਸਿੱਖ ਸੰਸਥਾਵਾਂ ਲਈ ਪਿਆਰ ਤੇ ਸਤਿਕਾਰ ਦੀ ਭਾਵਨਾ ਰੱਖਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਗੁਰਮਤਿ ਅਨੁਸਾਰ ਹੀ ਹੋ ਸਕਦਾ ਹੈ, ਇਸ ਲਈ ਸਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਦਖਲ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਭਾਜਪਾ 4 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਰੇਗੀ ਸਿੱਖ ਸੰਮੇਲਨ -1984 ਸਿੱਖ ਵਿਰੋਧੀ ਦੰਗਿਆਂ 'ਤੇ ਕੇਂਦ੍ਰਿਤ

ਪੰਜਾਬ ਵਿੱਚ 1,007 ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ - ਤਰਨਤਾਰਨ  ਸਭ ਤੋਂ ਅੱਗੇ 

ਖਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

ਪੰਜਾਬੀ ਐਕਟਰਜ ਐਸੋਸੀਏਸ਼ਨ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੀਟਿੰਗ

ਨਸ਼ਿਆਂ 'ਤੇ ਕਾਬੂ ਪਾਉਣ ਵਿੱਚ ਨਾਕਾਮ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ: ਪਰਗਟ ਸਿੰਘ

ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ

4 ਨਵੰਬਰ ਨੂੰ ਕਾਂਗਰਸ ਦੀ ਇਨਸਾਫ ਰੈਲੀ ਸੰਗਰੂਰ ਵਿੱਚ -ਪੌਣੇ ਪੰਜ ਸਾਲ ਦਾ ਹਿਸਾਬ ਮੰਗੇਗੀ ਭਗਵੰਤ ਸਰਕਾਰ ਤੋਂ ਪਾਰਟੀ-ਪਰਗਟ ਸਿੰਘ