ਪੰਜਾਬ

ਨਸ਼ਿਆਂ 'ਤੇ ਕਾਬੂ ਪਾਉਣ ਵਿੱਚ ਨਾਕਾਮ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ: ਪਰਗਟ ਸਿੰਘ

ਕੌਮੀ ਮਾਰਗ ਬਿਊਰੋ | October 30, 2026 08:31 PM

ਮਾਨਸਾ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ, ਪਰ ਸਰਕਾਰ ਇਸ਼ਤਿਹਾਰਾਂ ਅਤੇ ਖੋਖਲੇ ਦਾਅਵਿਆਂ ਵਿੱਚ ਮਸਤ ਹੈ। ਜੇਕਰ ਨਸ਼ੇ ਖ਼ਤਮ ਹੋ ਰਹੇ ਹਨ ਤਾਂ ਹਰ ਰੋਜ਼ ਉੱਜੜ ਰਹੇ ਪਰਿਵਾਰਾਂ ਦਾ ਜਵਾਬ ਕੌਣ ਦੇਵੇਗਾ? ਵੱਡੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਸਰਕਾਰੀ ਸਰਪ੍ਰਸਤੀ ਕਿਉਂ ਮਿਲ ਰਹੀ ਹੈ?

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੋਕਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਇਹ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਹੀ ਇਨਸਾਫ਼ ਨਹੀਂ ਦਿਵਾ ਪਾ ਰਹੀ। ਝੋਟਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਇਸ ਦੌਰਾਨ ਪਰਗਟ ਸਿੰਘ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦਲਜੀਤ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਮਾਤਾ ਤੇ ਪਤਨੀ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇੱਕ ਮਾਂ ਨੇ ਆਪਣਾ ਪੁੱਤਰ ਗੁਆ ਦਿੱਤਾ, ਇੱਕ ਪਤਨੀ ਨੇ ਆਪਣਾ ਜੀਵਨ ਸਾਥੀ ਅਤੇ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ। ਕੀ ਮੁੱਖ ਮੰਤਰੀ ਕੋਲ ਇਨ੍ਹਾਂ ਹੰਝੂਆਂ ਅਤੇ ਉੱਜੜੇ ਪਰਿਵਾਰਾਂ ਦਾ ਕੋਈ ਜਵਾਬ ਹੈ?

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਦੀ ਗਾਰੰਟੀ ਦਿੰਦੀ ਸੀ, ਪਰ ਅੱਜ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਕਾਂਗਰਸ ਪੀੜਤ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡੇਗੀ ਅਤੇ ਦਲਜੀਤ ਸਿੰਘ ਦੇ ਪਰਿਵਾਰ ਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।

ਪਰਗਟ ਸਿੰਘ ਨੇ ਕਿਹਾ ਕਿ ਜਿਹੜੀ ਸਰਕਾਰ ਆਪਣੇ ਨੌਜਵਾਨਾਂ ਦੀਆਂ ਜਾਨਾਂ ਨਹੀਂ ਬਚਾ ਸਕਦੀ, ਉਸ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਪੰਜਾਬ ਹੁਣ ਹੋਰ ਲਾਸ਼ਾਂ, ਉੱਜੜਦੇ ਘਰ ਅਤੇ ਸਰਕਾਰੀ ਝੂਠ ਬਰਦਾਸ਼ਤ ਨਹੀਂ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਜਵਾਬ ਦੇਣ ਅਤੇ ਆਪਣੀ ਨਾਕਾਮੀ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ।

Have something to say? Post your comment

 
 
 
 

ਪੰਜਾਬ

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ

ਭਾਜਪਾ 4 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਰੇਗੀ ਸਿੱਖ ਸੰਮੇਲਨ -1984 ਸਿੱਖ ਵਿਰੋਧੀ ਦੰਗਿਆਂ 'ਤੇ ਕੇਂਦ੍ਰਿਤ

ਪੰਜਾਬ ਵਿੱਚ 1,007 ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ - ਤਰਨਤਾਰਨ  ਸਭ ਤੋਂ ਅੱਗੇ 

ਖਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

ਪੰਜਾਬੀ ਐਕਟਰਜ ਐਸੋਸੀਏਸ਼ਨ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੀਟਿੰਗ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਆਗਤ

ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ